ਮਾਲਵੇ ਲਈ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਜ਼ਰੂਰੀ, AAP ਸੰਸਦ ਮੈਂਬਰ ਮੀਤ ਹੇਅਰ ਨੇ ਚੁੱਕੀ ਮੰਗ

Updated On: 

01 Aug 2024 14:48 PM

Gurmeet Singh Meet Hayer: 'ਆਪ' ਸੰਸਦ ਮੈਂਬਰ ਮੀਤ ਹੇਅਰ ਨੇ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ ਸਦਨ ​​'ਚ ਜ਼ੋਰ-ਸ਼ੋਰ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਸਮੁੱਚਾ ਮਾਲਵਾ ਖੇਤਰ ਕਈ ਕਾਰਨਾਂ ਕਰਕੇ ਚੰਡੀਗੜ੍ਹ ਤੇ ਨਿਰਭਰ ਰਹਿੰਦਾ ਹੈ। ਇੱਥੋਂ ਦੇ ਲੋਕਾਂ ਨੂੰ ਮੈਡੀਕਲ, ਸਿੱਖਿਆ ਅਤੇ ਸਰਕਾਰੀ ਕੰਮਾਂ ਲਈ ਚੰਡੀਗੜ੍ਹ ਆਉਣਾ ਪੈਂਦਾ ਹੈ। ਇਸ ਲਈ ਇਸ ਥਾਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਿਆ ਜਾਣਾ ਚਾਹੀਦਾ ਹੈ।

ਮਾਲਵੇ ਲਈ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਜ਼ਰੂਰੀ, AAP ਸੰਸਦ ਮੈਂਬਰ ਮੀਤ ਹੇਅਰ ਨੇ ਚੁੱਕੀ ਮੰਗ

MP ਗੁਰਮੀਤ ਸਿੰਘ ਮੀਤ ਹੇਅਰ

Follow Us On

Gurmeet Singh Meet Hayer: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਵਿੱਚ ਮਾਲਵਾ ਖੇਤਰ ਦੇ ਵਿਕਾਸ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਬਣਨ ਨਾਲ ਇੱਥੋਂ ਦੇ ਲੋਕਾਂ ਨੂੰ ਕਈ ਸਹੂਲਤਾਂ ਮਿਲ ਸਕਣਗੀਆਂ। ਮੀਤ ਹੇਅਰ ਨੇ ਕਿਹਾ ਕਿ ਪੂਰਾ ਮਾਲਵਾ ਅਜਿਹਾ ਇਲਾਕਾ ਹੈ ਜਿੱਥੇ ਲੋਕ ਸਿਹਤ ਸਹੂਲਤਾਂ, ਸਿੱਖਿਆ ਅਤੇ ਸਰਕਾਰੀ ਕੰਮਾਂ ਲਈ ਚੰਡੀਗੜ੍ਹ ‘ਤੇ ਨਿਰਭਰ ਹੈ। ਇਸ ਲਈ ਇਸ ਮਾਰਗ ਨੂੰ ਰੇਲਵੇ ਨਾਲ ਜੋੜਨਾ ਜ਼ਰੂਰੀ ਹੈ।

‘ਆਪ’ ਸੰਸਦ ਮੈਂਬਰ ਮੀਤ ਹੇਅਰ ਨੇ ਇਸ ਖੇਤਰ ਦੀ ਹਾਲਤ ਲਈ ਪਿਛਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਹ ਰੂਟ ਅਣਗੌਲਿਆ ਹੀ ਰਹਿ ਗਿਆ ਹੈ ਕਿਉਂਕਿ ਇਸ ਰੂਟ ਤੇ ਸਿਰਫ਼ ਇੱਕ ਸਿਆਸੀ ਪਰਿਵਾਰ ਦੀਆਂ ਬੱਸਾਂ ਚੱਲਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੈ। ਹੁਣ ਇਹ ਖੇਤਰ ਪਹਿਲਾਂ ਵਾਂਗ ਅਣਗੌਲਿਆ ਨਹੀਂ ਰਹਿ ਸਕਦਾ। ਪੰਜਾਬ ਸਰਕਾਰ ਇਸ ਸਥਾਨ ਦੇ ਵਿਕਾਸ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

ਮਾਲਵਾ ਖੇਤਰ ਦਾ ਵਿਕਾਸ ਜ਼ਰੂਰੀ

ਉਨ੍ਹਾਂ ਕਿਹਾ ਕਿ ਉਹ ਮਾਲਵਾ ਖੇਤਰ ਦੇ ਵਿਕਾਸ ਲਈ ਸਰਕਾਰ ਨੂੰ ਬੇਨਤੀ ਕਰਦਾ ਹਨ। ਇੱਥੋਂ ਦੇ ਵਿਕਾਸ ਨਾਲ ਆਮ ਲੋਕਾਂ ਨੂੰ ਆਰਥਿਕ ਤੌਰ ‘ਤੇ ਵੀ ਫਾਇਦਾ ਹੋਵੇਗਾ ਅਤੇ ਸੜਕਾਂ ‘ਤੇ ਹੋਣ ਵਾਲੇ ਹਾਦਸੇ ਵੀ ਘਟਣਗੇ। ਮੀਤ ਹੇਅਰ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ: ਮਾਲਵੇ ਲਈ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਜ਼ਰੂਰੀ, AAP ਸੰਸਦ ਮੈਂਬਰ ਮੀਤ ਹੇਅਰ ਨੇ ਚੁੱਕੀ ਮੰਗ

ਇਸ ਦੌਰਾਨ ‘ਆਪ’ ਸੰਸਦ ਮੈਂਬਰ ਮੀਤ ਹੇਅਰ ਨੇ ਰੇਲਵੇ ‘ਚ ਸੀਨੀਅਰ ਸਿਟੀਜ਼ਨਾਂ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਰੇਲਵੇ ਵਿੱਚ ਸੀਨੀਅਰ ਨਾਗਰਿਕਾਂ ਨੂੰ ਜਿਹੜੀ ਰਿਆਇਤ ਮਿਲਦੀ ਸੀ, ਉਹ ਪਿਛਲੇ ਚਾਰ ਸਾਲਾਂ ਤੋਂ ਬੰਦ ਹਨ। ਮੀਤ ਹੇਅਰ ਨੇ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿਚ ਬਜ਼ੁਰਗ ਰੇਲ ​​ਗੱਡੀਆਂ ਵਿੱਚ ਸਫ਼ਰ ਕਰਦੇ ਹਨ, ਇਸ ਲਈ ਇਸ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇ |

ਪੰਜਾਬ ਵਿੱਚ ਸਨਅਤ ਨੂੰ ਹੁਲਾਰਾ

ਇਸ ਦੇ ਨਾਲ ਹੀ ਮੀਤ ਹੇਅਰ ਨੇ ਸੰਸਦ ਵਿੱਚ ਈਡੀਐਫਸੀ ਦੇ ਰੂਟ ਨੂੰ ਵਧਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਨੂੰ ਜਲੰਧਰ ਅਤੇ ਅੰਮ੍ਰਿਤਸਰ ਤੱਕ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤ ਦੀ ਹਾਲਤ ਇਸ ਵੇਲੇ ਮਾੜੀ ਹੈ। ਖੇਡਾਂ ਅਤੇ ਚਮੜੇ ਦੀਆਂ ਵਸਤਾਂ ਜਲੰਧਰ ਵਿੱਚ ਬਣੀਆਂ ਹਨ ਅਤੇ ਕੱਪੜਾ ਅੰਮ੍ਰਿਤਸਰ ਵਿੱਚ ਬਣਾਇਆ ਜਾਂਦਾ ਹੈ। ਇਸ ਰੂਟ ਦੇ ਵਿਸਥਾਰ ਨਾਲ ਦੋਵਾਂ ਥਾਵਾਂ ‘ਤੇ ਉਦਯੋਗਾਂ ਨੂੰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਉਨ੍ਹਾਂ ਰੇਲਵੇ ਫਲਾਈਓਵਰ ਬਣਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਚੌਰਾਹੇ ਤੇ ਬਣੇ ਰੇਲਵੇ ਫਲਾਈਓਵਰ ਦਾ ਕੰਮ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ, ਜਿਸ ਕਾਰਨ ਸੰਪਰਕ ਦੀ ਸਮੱਸਿਆ ਆ ਰਹੀ ਹੈ, ਇਸ ਨੂੰ ਵੀ ਪੂਰਾ ਕੀਤਾ ਜਾਵੇ।