ਬਰਨਾਲਾ ‘ਚ ਮਨਾਇਆ ਯੋਗ ਦਿਵਸ, ਸਾਂਸਦ ਮੀਤ ਹੇਅਰ ਨੇ ਕੀਤਾ ਅਭਿਆਸ

tv9-punjabi
Updated On: 

21 Jun 2024 13:04 PM

International Yoga Day:ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੋਗਾ ਭਾਰਤ ਦਾ ਪੁਰਾਤਨ ਸੱਭਿਆਚਾਰ ਹੈ। ਭਾਰਤ ਦੇ ਇਸ ਸੱਭਿਆਚਾਰ ਨੂੰ ਪੂਰੀ ਦੁਨੀਆ ਨੇ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ। ਜਿਸ ਕਾਰਨ ਸਾਨੂੰ ਅੱਜ ਹੀ ਨਹੀਂ ਬਲਕਿ ਹਰ ਰੋਜ਼ ਯੋਗਾ ਕਰਨਾ ਚਾਹੀਦਾ ਹੈ।

ਬਰਨਾਲਾ ਚ ਮਨਾਇਆ ਯੋਗ ਦਿਵਸ, ਸਾਂਸਦ ਮੀਤ ਹੇਅਰ ਨੇ ਕੀਤਾ ਅਭਿਆਸ

ਗੁਰਮੀਤ ਸਿੰਘ ਮੀਤ ਹੇਅਰ. (Twitter)

Follow Us On

International Yoga Day: ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਬਰਨਾਲਾ ਵਿਖੇ ਜ਼ਿਲ੍ਹਾ ਪੱਧਰ ‘ਤੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕਰਵਾਏ ਗਏ ਯੋਗ ਦਿਵਸ ਪ੍ਰੋਗਰਾਮ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐਸਪੀ ਸੰਦੀਪ ਕੁਮਾਰ ਮਲਿਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਸਾਰਿਆਂ ਨੇ ਮਿਲ ਕੇ ਵੱਖ-ਵੱਖ ਯੋਗਾ ਆਸਣ ਕੀਤੇ।

ਇਸ ਦੌਰਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੋਗਾ ਭਾਰਤ ਦਾ ਪੁਰਾਤਨ ਸੱਭਿਆਚਾਰ ਹੈ। ਭਾਰਤ ਦੇ ਇਸ ਸੱਭਿਆਚਾਰ ਨੂੰ ਪੂਰੀ ਦੁਨੀਆ ਨੇ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ। ਜਿਸ ਕਾਰਨ ਸਾਨੂੰ ਅੱਜ ਹੀ ਨਹੀਂ ਬਲਕਿ ਹਰ ਰੋਜ਼ ਯੋਗਾ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਬਾਰਡਰਾਂ ਤੇ ਵੀ ਦਿਖਿਆ ਯੋਗ ਦਾ ਜਨੂੰਨ, ਵੱਡੀ ਗਿਣਤੀ ਚ ਪਹੁੰਚੇ ਲੋਕ

ਲਗਾਤਾਰ ਕਈ ਮਹੀਨਿਆਂ ਤੋਂ ਚੱਲ ਰਿਹਾ ਯੋਗ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗਸ਼ਾਲਾ ਅਧੀਨ ਯੋਗਸ਼ਾਲਾਵਾਂ ਚੱਲ ਰਹੀਆਂ ਹਨ, ਜਿਸ ਦਾ ਜ਼ਿਲ੍ਹੇ ਦੇ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਅੱਜ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਬਰਨਾਲਾ ਵਿੱਚ ਵੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਕਿਹਾ ਕਿ ਇਸ ਦਿਨ ਹੀ ਨਹੀਂ ਬਲਕਿ ਬਰਨਾਲਾ ਜ਼ਿਲ੍ਹੇ ਵਿੱਚ ਰੋਜ਼ਾਨਾ ਯੋਗਾ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੀ.ਐਮ ਯੋਗਸ਼ਾਲਾ ਪੰਜਾਬ ਸਰਕਾਰ ਦੀ ਸਕੀਮ ਤਹਿਤ ਚਲਾਈ ਜਾ ਰਹੀ ਹੈ। ਪੂਰੇ ਜ਼ਿਲ੍ਹੇ ਵਿੱਚ 74 ਥਾਵਾਂ ਤੇ 15 ਟਰੇਨਰ ਲੋਕਾਂ ਨੂੰ ਯੋਗਾ ਕਰਵਾ ਰਹੇ ਹਨ।