AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kaur Singh Sad Demise: ਨਹੀਂ ਰਹੇ ਪਦਮ ਸ਼੍ਰੀ ਅਰਜੁਨ ਐਵਾਰਡੀ ਮਹਾਨ ਮੁੱਕੇਬਾਜ਼ ਸੂਬੇਦਾਰ ਕੌਰ ਸਿੰਘ

ਸਖ਼ਤ ਮਿਹਨਤ ਅਤੇ ਲਗਨ ਨਾਲ ਕੌਰ ਸਿੰਘ ਨੇ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿੰਕਦਾਰਾਬਾਦ ਵਿਖੇ ਗੋਲਡ ਮੈਡਲ ਜਿੱਤਿਆ। ਫਿਰ ਉਹ ਇੰਡੀਆ ਕੱਪ ਲਈ ਚੁਣਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਮਨਵੈਲਥ ਖੇਡਾਂ ਅਤੇ ਕਿੰਗ ਕੱਪ ਵਿੱਚ ਖੇਡਦਿਆਂ ਵੀ ਕਈ ਗੋਲਡ ਮੈਡਲ ਜਿੱਤੇ ।

Kaur Singh Sad Demise: ਨਹੀਂ ਰਹੇ ਪਦਮ ਸ਼੍ਰੀ ਅਰਜੁਨ ਐਵਾਰਡੀ ਮਹਾਨ ਮੁੱਕੇਬਾਜ਼ ਸੂਬੇਦਾਰ ਕੌਰ ਸਿੰਘ
r-n-kansal-sangrur
| Published: 27 Apr 2023 18:14 PM IST
Share
ਸੰਗਰੂਰ ਨਿਊਜ਼: ਜ਼ਿਲ੍ਹਾ ਸੰਗਰੂਰ ਦੇ ਪਿੰਡ ਛੋਟੀ ਖਨਾਲ ਵਿੱਚ ਰਹਿੰਦੇ ਸੂਬੇਦਾਰ ਕੌਰ ਸਿੰਘ (Subedar Kaur Singh) ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। 74 ਸਾਲ ਦੇ ਕੌਰ ਸਿੰਘ ਉਮਰ ਨਾਲ ਸਬੰਧਿਤ ਬਿਮਾਰੀਆਂ ਨਾਲ ਪੀੜਤ ਸਨ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕਈ ਧਾਰਮਿਕ ਸੰਸਥਾਵਾਂ ਦੇ ਆਗੂ, ਰਾਜਨੀਤੀਕ ਆਗੂਆਂ ਤੋਂ ਇਲਾਵਾ ਜਿਲ੍ਹੇ ਦਾ ਪੁਲਿਸ ਪ੍ਰਸਾਸਨ ਅਤੇ ਸਿਵਲ ਪ੍ਰਸ਼ਾਸਨ ਵੀ ਮੌਜੂਦ ਸੀ। ਕੌਰ ਸਿੰਘ 1970 ਚ ਫ਼ੌਜ ਵਿੱਚ ਭਰਤੀ ਹੋਏ ਸਨ। ਜਿੱਥੇ ਦੇਸ਼ ਦੀ ਸੇਵਾ ਕਰਦਿਆਂ ਉਨ੍ਹਾਂ ਅੰਦਰ ਮੁੱਕੇਬਾਜ਼ੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਨ੍ਹਾਂ ਦੇ ਇਸ ਸ਼ੌਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾਉਂਦਿਆਂ ਪੂਨਾ ਇੰਸਟੀਚਿਊਟ ਵਿੱਚ ਟਰੇਨਿੰਗ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ। ਜਿੱਥੋਂ ਉਨ੍ਹਾਂ ਨੇ ਮੁੱਕੇਬਾਜ਼ੀ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ।

ਅਰਜੁਨ ਐਵਾਰਡ ਨਾਲ ਸਨਮਾਨਤ ਹੋਏ ਕੌਰ ਸਿੰਘ

ਨੌਵੀਂ ਏਸ਼ੀਅਨ ਚੈਂਪੀਅਨਸ਼ਿਪ, ਮੁੰਬਈ ਵਿਖੇ ਗੋਲਡ ਮੈਡਲ ਜਿੱਤਣ ਵਾਲੇ ਉਹ ਇਕੱਲੇ ਖਿਡਾਰੀ ਸੀ। ਉਹ ਵਿਸ਼ਵ ਦੇ ਇੱਕ ਨੰਬਰ ਦੇ ਮੁੱਕੇਬਾਜ਼ ਮੁਹੰਮਦ ਅਲੀ ਨਾਲ ਵੀ ਖੇਡੇ। ਉਨ੍ਹਾਂ ਨੂੰ 1982 ਵਿੱਚ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਫਿਰ 1983 ਵਿੱਚ ਪਦਮ ਸ਼੍ਰੀ ਐਵਾਰਡ ਵੀ ਮਿਲਿਆ। ਉਨ੍ਹਾਂ ਨੇ 1984 ਵਿੱਚ ਅਮਰੀਕਾ ਦੇ ਲਾਸ ਏਂਜਲਸ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਵੀ ਭਾਗ ਲਿਆ ਜਿੱਥੇ ਹੋਈ ਇੱਕ ਘਟਨਾ ਨੇ ਉਨ੍ਹਾਂ ਦਾ ਮਨ ਖੱਟਾ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਕੇਬਾਜ਼ੀ ਛੱਡ ਦਿੱਤੀ । ਅੱਜ ਉਹ ਇਸ ਫ਼ਾਨੀ ਦੁਨੀਆਂ ਨੂੰ ਛੱਡ ਕੇ ਵਿਦਾ ਹੋ ਗਏ ਹਨ । ਇਸ ਮਹਾਨ ਮੁੱਕੇਬਾਜ਼ ਦਾ ਨਾਮ ਖੇਡ ਜਗਤ ਦੇ ਇਤਿਹਾਸ ਵਿੱਚ ਸੁਨਹਿਰੀ ਪੰਨਿਆਂ ਚ ਲਿਖਿਆ ਰਹੇਗਾ। ਉਨ੍ਹਾਂ ਦੇ ਦੇਹਾਂਤ ਤੇ ਦੁੱਖ ਪ੍ਰਗਟਾਉਂਦਿਆਂ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਮੁਕੇਬਾਜ ਕੌਰ ਸਿੰਘ ਦੀ ਬੇਵਕਤੀ ਮੌਤ ਤੇ ਜਿੱਥੇ ਲੋਕਾਂ ਚ ਸ਼ੋਕ ਦੀ ਲਹਿਰ ਹੈ, ਉੱਥੇ ਹੀ ਮਾਨ ਵੀ ਹੂੰਦਾ ਹੈ ਕਿ ਇੱਕ ਛੋਟੇ ਪਿੰਡ ਵਿੱਚ ਰਹਿਕੇ ਬਿਨਾਂ ਸਾਧਨਾਂ ਦੇ ਵੱਡਾ ਮੁਕਾਮ ਹਾਸਲ ਕਰਨਾ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਪਰਿਵਾਰ ਦੀ ਰਾਇ ਨਾਲ ਸਰਕਾਰ ਵੱਲੋਂ ਪਿੰਡ ਅੰਦਰ ਇੱਕ ਕੌਰ ਸਿੰਘ ਦੀ ਯਾਦਗਾਰ ਵੀ ਬਣਾਈ ਜਾਵੇਗੀ। ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾ ਹੀ ਕੌਰ ਸਿੰਘ ਦੀ ਜੀਵਨੀ ਬਾਰੇ ਸਕੂਲਾਂ ਅੰਦਰ ਬੱਚਿਆਂ ਨੂੰ ਪੜਾਉਣ ਲਈ ਫੈਸਲਾ ਲਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...