Toll Plaza Close: ਮੁੱਖ ਮੰਤਰੀ ਨੇ ਬੰਦ ਕਰਵਾਇਆ ਇੱਕ ਹੋਰ ਟੋਲ ਪਲਾਜਾ, ਬੋਲੇ – ਇਹ ਆਖ਼ਰੀ ਨਹੀਂ
Chief Minister ਭਗਵੰਤ ਮਾਨ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਨਤਕ ਹਿੱਤ ਵਿੱਚ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਵਿਰੁੱਧ ਕੋਈ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬੇਨਿਯਮੀਆਂ ਬਾਰੇ ਆਪਣੀਆਂ ਅੱਖਾਂ ਬੰਦ ਕੀਤੀਆਂ ਹੋਈਆਂ ਸੁ।
ਸਮਾਣਾ ਨਿਊਜ: ਪੰਜਾਬ ਭਰ ਵਿੱਚ ਟੋਲ ਪਲਾਜ਼ੇ (Toll Plaza) ਮੁੱਖ ਮੰਤਰੀ ਨੇ ਬੰਦ ਕਰਵਾਇਆ ਇੱਕ ਹੋਰ ਟੋਲ ਪਲਾਜਾ, ਬੋਲੇ – ਇਹ ਆਖ਼ਰੀ ਨਹੀਂ ਬੰਦ ਕਰਵਾਉਣ ਦੇ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ ਵਿਖੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਕਈ ਟੋਲ ਬੰਦ ਕਰਵਾਏ ਜਾਣਗੇ। ਸਮਾਣਾ-ਪਾਤੜਾਂ ਸੜਕ ਉਤੇ ਟੋਲ ਪਲਾਜ਼ਾ ਬੰਦ ਕਰਵਾਉਣ ਮਗਰੋਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਟੋਲ ਪਲਾਜ਼ੇ ਅਸਲ ਵਿੱਚ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਕਰਨ ਵਾਲੀਆਂ ਦੁਕਾਨਾਂ ਸਨ। ਇਨ੍ਹਾਂ ਟੋਲ ਵਾਲਿਆਂ ਨੇ ਆਪਣੇ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਛਿੱਕੇ ਟੰਗ ਕੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕਾਂ ਨੇ ਸਰਕਾਰਾਂ ਨੂੰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਚੁਣਿਆ ਪਰ ਸੱਤਾ ਦੇ ਭੁੱਖੇ ਸਿਆਸਤਦਾਨਾਂ ਨੇ ਆਪਣੇ ਸਵਾਰਥਾਂ ਲਈ ਅਜਿਹੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪਰਵਾਹ ਨਾ ਕਰਦਿਆਂ ਗ਼ੈਰ ਕਾਨੂੰਨੀ ਢੰਗ ਨਾਲ ਪੈਸਾ ਬਣਾਉਣ ਦੀ ਇਜਾਜ਼ਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਹੋਏ ਟੋਲ ਪਲਾਜ਼ਿਆਂ ਵਿੱਚੋਂ ਇਕ ਉਤੇ ਵੀ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਪ੍ਰਬੰਧ ਨਹੀਂ ਦਿਸਿਆ।
ਕੰਪਨੀ ‘ਤੇ ਲਗਾਇਆ ਗਿਆ 1.48 ਕਰੋੜ ਦਾ ਜੁਰਮਾਨਾ
ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ੇ ਦਾ ਸਮਝੌਤਾ 1 ਸਤੰਬਰ 2005 ਨੂੰ ਕੈਪਟਨ ਸਰਕਾਰ ਸਮੇਂ ਹੋਇਆ ਸੀ ਅਤੇ ਇਹ ਟੋਲ ਸਾਢੇ 16 ਸਾਲ ਲਈ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਕਾਰਨ ਕੰਪਨੀ ਉਤੇ 1.48 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਊਣਤਾਈਆਂ ਕਾਰਨ ਇਸ ਟੋਲ ਨੂੰ 24 ਜੂਨ 2013 ਨੂੰ ਬੰਦ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ ਅਤੇ ਇਸ ਸੜਕ ਦੀ ਦੂਜੀ ਮੁਰੰਮਤ ਨਾ ਕਰਨ ਕਾਰਨ ਇਹ ਟੋਲ 16 ਅਕਤੂਬਰ 2018 ਨੂੰ ਬੰਦ ਕੀਤਾ ਜਾ ਸਕਦਾ ਸੀ ਪਰ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਸੀ।ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਜਦੋਂ ਸਾਡੀ ਸਰਕਾਰ ਨੇ ਉਲੰਘਣਾ ਲਈ ਟੋਲ ਪਲਾਜ਼ੇ ਨੂੰ ਨੋਟਿਸ ਜਾਰੀ ਕੀਤਾ ਪਰ ਕੰਪਨੀ ਅਦਾਲਤ ਵਿੱਚ ਚਲੀ ਗਈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਹ ਅਰਜ਼ੀ ਰੱਦ ਕਰ ਦਿੱਤੀ ਅਤੇ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਇਸ ਨੂੰ ਬੰਦ ਕਰਨ ਦਾ ਫੈਸਲਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਆਮ ਲੋਕਾਂ ਦਾ 3.80 ਲੱਖ ਰੁਪਏ ਰੋਜ਼ਾਨਾ ਬਚੇਗਾ।ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਲਈ ਇੱਕ ਹੋਰ ਲੋਕ ਪੱਖੀ ਕਦਮ… ਸਮਾਣਾ ਟੋਲ ਪਲਾਜ਼ਾ ਅੱਜ ਤੋਂ ਬੰਦ ਕਰ ਰਹੇ ਹਾਂ…Live https://t.co/DEjuqnyQfB
— Bhagwant Mann (@BhagwantMann) April 12, 2023ਇਹ ਵੀ ਪੜ੍ਹੋ