Toll Plaza Close: ਮੁੱਖ ਮੰਤਰੀ ਨੇ ਬੰਦ ਕਰਵਾਇਆ ਇੱਕ ਹੋਰ ਟੋਲ ਪਲਾਜਾ, ਬੋਲੇ – ਇਹ ਆਖ਼ਰੀ ਨਹੀਂ
Published:
12 Apr 2023 18:02 PM IST
Chief Minister ਭਗਵੰਤ ਮਾਨ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਨਤਕ ਹਿੱਤ ਵਿੱਚ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਵਿਰੁੱਧ ਕੋਈ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬੇਨਿਯਮੀਆਂ ਬਾਰੇ ਆਪਣੀਆਂ ਅੱਖਾਂ ਬੰਦ ਕੀਤੀਆਂ ਹੋਈਆਂ ਸੁ।
ਕੰਪਨੀ ‘ਤੇ ਲਗਾਇਆ ਗਿਆ 1.48 ਕਰੋੜ ਦਾ ਜੁਰਮਾਨਾ
ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ੇ ਦਾ ਸਮਝੌਤਾ 1 ਸਤੰਬਰ 2005 ਨੂੰ ਕੈਪਟਨ ਸਰਕਾਰ ਸਮੇਂ ਹੋਇਆ ਸੀ ਅਤੇ ਇਹ ਟੋਲ ਸਾਢੇ 16 ਸਾਲ ਲਈ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਕਾਰਨ ਕੰਪਨੀ ਉਤੇ 1.48 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਊਣਤਾਈਆਂ ਕਾਰਨ ਇਸ ਟੋਲ ਨੂੰ 24 ਜੂਨ 2013 ਨੂੰ ਬੰਦ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ ਅਤੇ ਇਸ ਸੜਕ ਦੀ ਦੂਜੀ ਮੁਰੰਮਤ ਨਾ ਕਰਨ ਕਾਰਨ ਇਹ ਟੋਲ 16 ਅਕਤੂਬਰ 2018 ਨੂੰ ਬੰਦ ਕੀਤਾ ਜਾ ਸਕਦਾ ਸੀ ਪਰ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਸੀ।ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਲਈ ਇੱਕ ਹੋਰ ਲੋਕ ਪੱਖੀ ਕਦਮ… ਸਮਾਣਾ ਟੋਲ ਪਲਾਜ਼ਾ ਅੱਜ ਤੋਂ ਬੰਦ ਕਰ ਰਹੇ ਹਾਂ…Live https://t.co/DEjuqnyQfB
— Bhagwant Mann (@BhagwantMann) April 12, 2023
‘ਕੰਪਨੀ ਨੇ ਮਿਆਦ ਵਧਾਉਣ ਦੀ ਕੀਤੀ ਸੀ ਅਪੀਲ’
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਤੇ ਕੋਵਿਡ ਮਹਾਂਮਾਰੀ ਦਾ ਬਹਾਨਾ ਲਗਾ ਕੇ ਕੰਪਨੀ ਨੇ ਟੋਲ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਪਹਿਲੇ ਮੁੱਖ ਮੰਤਰੀਆਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਦੀ ਪਰਵਾਹ ਨਹੀਂ ਕੀਤੀ, ਸਗੋਂ ਕੰਪਨੀ ਦੇ ਹਿੱਤਾਂ ਪੂਰਨ ਲਈ ਦਿਨ-ਰਾਤ ਕੰਮ ਕੀਤਾ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਲੋਕਾਂ ਤੋਂ ਲੁੱਟਿਆ ਇਕ-ਇਕ ਪੈਸਾ ਹਰ ਹੀਲੇ ਵਾਪਸ ਕਰਵਾਇਆ ਜਾਵੇਗਾ ਅਤੇ ਇਸ ਕੰਪਨੀ ਵਿਰੁੱਧ ਐਫਆਈਆਰ ਵੀ ਦਰਜ ਕਰਵਾਈ ਜਾਵੇਗੀ।‘ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਸਰਕਾਰ’
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਕ ਸਾਲ ਪਹਿਲਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦਾ ਬਟਨ ਦਬਾ ਕੇ ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਚੁਣਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਸਾਲ ਦੇ ਅੰਦਰ-ਅੰਦਰ ਉਹ ਰੋਜ਼ਾਨਾ ਚਾਰ ਤੋਂ ਪੰਜ ਬਟਨ ਦਬਾ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰਾਜੈਕਟ ਸਮਰਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣੇਗਾ। ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਇਸ ਦਿਸ਼ਾ ਵਿੱਚ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਦੂਰ ਨਹੀਂ ਹੈ ਕਿਉਂਕਿ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਤਾਂ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਦੇ ਕੇਸਾਂ ਵਿੱਚ ਇਨਸਾਫ਼ ਪਹਿਲਾਂ ਵੀ ਹੋ ਸਕਦਾ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ।ਵਿਰੋਧੀਆਂ ‘ਤੇ ਸੀਐੱਮ ਦੇ ਹਮਲੇ
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਭਾਵ ਰੱਖਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਦਾ ਪੁੱਤਰ ਇੰਨੇ ਪ੍ਰਭਾਵਸ਼ਾਲੀ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਦੇ ਹਿੱਤਾਂ ਦੀ ਪਰਵਾਹ ਕੀਤੇ ਬਗ਼ੈਰ ਆਪਣੇ ਫਾਇਦਿਆਂ ਲਈ ਕੰਮ ਕਰਦੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਸਕੂਲ ਅਧਿਆਪਕ ਦਾ ਪੁੱਤ ਲੋਕਾਂ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓRelated Stories
