ਕੇਂਦਰ ਸਰਕਾਰ ਤੋਂ ਸ਼ਹਾਦਤ ਦੇ ਸਰਟੀਫਿਕੇਟ ਦੀ ਲੋੜ ਨਹੀਂ, ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੀਐਮ ਦੇ ਕੇਂਦਰ ਤੇ ਤਿੱਖੇ ਹਮਲੇ

Updated On: 

31 Jul 2023 18:07 PM

ਸੀਐਮ ਨੇ ਸ਼ਹੀਦ ਊਧਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਸੀਐੱਮ ਮਾਨ ਨੇ ਸ਼ਹੀਦ ਦਾ ਦਰਜਾ ਦੇਣ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿ ਸ਼ਹੀਦ ਦਾ ਦਰਜਾ ਲੈਣ ਲਈ ਸਾਨੂੰ ਕੇਂਦਰ ਤੋਂ ਕਿਸੇ ਵੀ ਸਰਟੀਫਿਰਕੇਟ ਲੈਣ ਦੀ ਲੋੜ ਨਹੀਂ ਹੈ।

ਕੇਂਦਰ ਸਰਕਾਰ ਤੋਂ ਸ਼ਹਾਦਤ ਦੇ ਸਰਟੀਫਿਕੇਟ ਦੀ ਲੋੜ ਨਹੀਂ, ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੀਐਮ ਦੇ ਕੇਂਦਰ ਤੇ ਤਿੱਖੇ ਹਮਲੇ
Follow Us On

ਸੰਗਰੂਰ ਨਿਊਜ਼। ਸ਼ਹੀਦ ਊਧਮ ਸਿੰਘ ਦੀ ਬਰਸੀ ਮੌਕੇ ਸੀਐੱਮ ਮਾਨ ਅੱਜ ਸੁਨਾਮ ਪੁੱਜੇ। ਇਸ ਮੌਕੇ ਸੀਐਮ ਨੇ ਸ਼ਹੀਦ ਊਧਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ (Shaheed Udham Singh) ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਦਾ ਬਦਲਾ ਲੰਡਨ ਵਿੱਚ ਜਾ ਕੇ ਕਿਵੇਂ ਲਿਆ।

ਸੀਐੱਮ ਮਾਨ ਨੇ ਸ਼ਹੀਦ ਦਾ ਦਰਜਾ ਦੇਣ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿ ਸ਼ਹੀਦ ਦਾ ਦਰਜਾ ਲੈਣ ਲਈ ਸਾਨੂੰ ਕੇਂਦਰ ਤੋਂ ਕਿਸੇ ਵੀ ਸਰਟੀਫਿਰਕੇਟ ਲੈਣ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੁੰਦੀ ਹੈ।

ਭਾਰਤ ਰਤਨ ਦਾ ਮਾਣ ਵਧੇਗਾ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ (Bhagat Singh) , ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਦਿੱਤੇ ਜਾਣ ਨਾਲ ਭਾਰਤ ਰਤਨ ਦਾ ਮਾਣ ਵਧੇਗਾ। ਉਨ੍ਹਾਂ ਕਿਹਾ ਕਿ ਲੋਕ ਸ਼ਹੀਦਾਂ ਦਾ ਪਹਿਲਾਂ ਤੋਂ ਹੀ ਬਹੁਤ ਵੱਡਾ ਰੁਤਬਾ ਰੱਖਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ‘ਚ ਕੇਂਦਰ NOC ਦੇਣ ਵਾਲਾ ਕੋਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੌਣ ਸ਼ਹੀਦ ਹਨ ਤੇ ਕੌਣ ਨਹੀਂ।

ਪਾਕਿਸਤਾਨ ‘ਚ ਮੌਜੂਦ ਸ਼ਹੀਦਾਂ ਦੇ ਨਿਸ਼ਾਨ

ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ (Pakistan) ‘ਚ ਸ਼ਹੀਦਾਂ ਦੇ ਕੁਝ ਨਿਸ਼ਾਨ ਹਨ। ਸੀਐੱਮ ਨੇ ਕਿਹਾ ਕਿ ਇਨ੍ਹਾਂ ਨਿਸ਼ਾਨਾਂ ਵਿੱਚ ਭਗਤ ਸਿੰਘ ਤੇ ਕਈ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਕਈ ਹੋਰ ਨਿਸ਼ਾਨੀਆਂ ਹਨ। ਇਨ੍ਹਾਂ ਸਾਰੀਆਂ ਨਿਸ਼ਾਨੀਆਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਸ਼ਹੀਦੀ ਦਿਹਾੜੇ ‘ਤੇ ਸੰਗਰੂਰ ‘ਚ ਸਰਕਾਰੀ ਛੁੱਟੀ

31 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 2 ਦਿਨ ਪਹਿਲਾਂ ਹੀ ਸੰਗਰੂਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version