ਕਿਸਾਨ ਪ੍ਰੀਤਮ ਸਿੰਘ ਦਾ ਹੋਇਆ ਅੰਤਿਮ ਸੰਸਕਾਰ, ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਬੋਲੇ-ਨਹੀਂ ਭੁੱਲਾਂਗੇ ਸਰਕਾਰ ਦੇ ਜ਼ੁਲਮ

Published: 

25 Aug 2023 19:35 PM

ਲੌਂਗੋਵਾਲ ਥਾਣੇ ਸਾਹਮਣੇ ਕਿਸਾਨ ਪ੍ਰੀਤਮ ਸਿੰਘ ਮੰਡੇਰ ਮੌਤ ਹੋ ਗਈ ਸੀ। ਜਿਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਚੈੱਕ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਦਾ ਸਾਰਾ ਕਰਜ਼ਾ ਵੀ ਮੋੜ ਦਿੱਤਾ ਗਿਆ ਹੈ।

ਕਿਸਾਨ ਪ੍ਰੀਤਮ ਸਿੰਘ ਦਾ ਹੋਇਆ ਅੰਤਿਮ ਸੰਸਕਾਰ, ਵੱਡੀ ਗਿਣਤੀ ਚ ਪਹੁੰਚੇ ਕਿਸਾਨ ਬੋਲੇ-ਨਹੀਂ ਭੁੱਲਾਂਗੇ ਸਰਕਾਰ ਦੇ ਜ਼ੁਲਮ
Follow Us On

ਲੌਂਗੋਵਾਲ ‘ਚ ਪੁਲਿਸ ਦੇ ਲਾਠੀਚਾਰਜ ‘ਚ ਜਾਨ ਗਵਾਉਣ ਵਾਲੇ ਕਿਸਾਨ ਪ੍ਰੀਤਮ ਸਿੰਘ (Pritam Singh) ਦਾ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਪਿੰਡ ਮੰਡੇਰ ‘ਚ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੌਂਗੋਵਾਲ ਵਿੱਚ 21 ਅਗਸਤ ਨੂੰ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਵਿੱਚ ਬਜ਼ੁਰਗ ਕਿਸਾਨ ਪ੍ਰੀਤਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਸਨ। ਜਿਸ ਤੋਂ ਬਾਅਦ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ।

ਸ਼ੁੱਕਰਵਾਰ ਨੂੰ ਪਿੰਡ ਮੰਡੇਰ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਰਕਾਰ ਨੇ ਕਿਸਾਨ ਯੂਨੀਅਨ ਦੀਆਂ ਮੰਗਾਂ ਮੰਨ ਲਈਆਂ। ਇਸ ਦੇ ਬਾਵਜੂਦ ਕਿਸਾਨ ਸਰਕਾਰ ਤੋਂ ਨਾਰਾਜ਼ ਹਨ।

ਅੰਤਿਮ ਸੰਸਕਾਰ ‘ਚ ਹਜ਼ਾਰਾਂ ਕਿਸਾਨ ਪੁੱਜੇ। ਸਾਰਿਆਂ ਨੇ ਪ੍ਰੀਤਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੋ ਦਰਜਨ ਤੋਂ ਵੱਧ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਤੇ ਆਪਣੇ ਝੰਡੇ ਪਾਏ। ਇਸ ਤੋਂ ਪਹਿਲਾਂ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਤੋਂ ਵੱਡੇ ਕਾਫਲੇ ਵਿੱਚ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਲਿਆਂਦਾ ਗਿਆ।

ਕਿਸਾਨ ਜਥੇਬੰਦੀਆਂ ਨੇ ਪ੍ਰਣ ਲਿਆ ਹੈ ਕਿ ਪ੍ਰੀਤਮ ਸਿੰਘ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਸਵੀਰ ਸਿੰਘ ਮੇਦੇਵਾਸ ਨੇ ਕਿਹਾ ਕਿ ਅੰਦੋਲਨ ਦੌਰਾਨ ਸਰਕਾਰ ਦਾ ਰਵੱਈਆ ਕਿਸਾਨ ਵਿਰੋਧੀ ਰਿਹਾ। ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ, ਪਰ ਕਿਸਾਨ ਇਸ ਅੱਤਿਆਚਾਰ ਨੂੰ ਭੁੱਲਣਗੇ ਨਹੀਂ।