ਸੰਗਰੂਰ ‘ਚ ਟੋਲ ਪਲਾਜ਼ਾ ‘ਤੇ ਹੋਏ ਟਕਰਾਅ ਮਾਮਲੇ ‘ਚ 18 ਕਿਸਾਨਾਂ ਤੇ 35 ਅਣਪਛਾਤਿਆਂ ਖਿਲਾਫ FIR, ਕਿਸਾਨਾਂ ਨੇ ਵੀ ਦਿੱਤੀ ਚੇਤਾਵਨੀ

Updated On: 

22 Aug 2023 14:59 PM

ਸੋਮਵਾਰ ਨੂੰ ਸੰਗਰੂਰ 'ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ 'ਚ 60 ਸਾਲਾ ਕਿਸਾਨ ਦੀ ਮੌਤ ਹੋ ਗਈ ਸੀ। ਇਸ ਘਟਨਾ ਵਿੱਚ ਇੱਕ ਹੋਰ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਦਕਿ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਸੰਗਰੂਰ ਚ ਟੋਲ ਪਲਾਜ਼ਾ ਤੇ ਹੋਏ ਟਕਰਾਅ ਮਾਮਲੇ ਚ 18 ਕਿਸਾਨਾਂ ਤੇ 35 ਅਣਪਛਾਤਿਆਂ ਖਿਲਾਫ FIR, ਕਿਸਾਨਾਂ ਨੇ ਵੀ ਦਿੱਤੀ ਚੇਤਾਵਨੀ

ਕਿਸਾਨ ਵੱਲੋਂ ਲਗਾਏ ਗਏ ਧਰਨੇ ਦੀ ਪੁਰਾਣੀ ਤਸਵੀਰ

Follow Us On

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਇਲਾਕੇ ਵਿੱਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੇ ਸਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲਿਸ ਨੇ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ, ਡਿਊਟੀ ਵਿੱਚ ਵਿਘਨ ਪਾਉਣ, ਕੁੱਟਮਾਰ ਕਰਨ ਦੇ ਇਲਜ਼ਾਮਾਂ ਤਹਿਤ ਪਰਚਾ ਦਰਜ ਕੀਤਾ ਹੈ।

ਐਸਐਚਓ ਥਾਣਾ ਲੌਂਗੋਵਾਲ ਗਗਨਦੀਪ ਸਿੱਧੂ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਸੁੱਖਾ ਸਿੰਘ, ਬਲਜਿੰਦਰ ਸਿੰਘ, ਪ੍ਰਦੀਪ ਸਿੰਘ, ਅਮਰ ਸਿੰਘ, ਅਮਰ ਪੁੱਤਰ ਮਹਿੰਦਰ ਸਿੰਘ, ਕੁਲਵਿੰਦਰ, ਭੁਪਿੰਦਰ ਸਿੰਘ, ਰਾਜਪਾਲ, ਪ੍ਰੀਰਥੀ ਸਿੰਘ, ਜੁਝਾਰ, ਹੈਪੀ, ਲਖਬੀਰ, ਕਮਲਜੀਤ, ਨੂੰ ਗ੍ਰਿਫ਼ਤਾਰ ਕਰ ਲਿਆ। ਬਲਦੇਵ, ਬਾਰਾ ਸਿੰਘ, ਦਰਵਾਰਾ ਸਿੰਘ, ਗੁਰਮੇਲ, ਪੀਟਰ ਰੇਹੜੇ ਦੇ ਅਣਪਛਾਤੇ ਡਰਾਈਵਰ ਅਤੇ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਟੋਲ ਪਲਾਜ਼ਾ ਬੰਦ ਕਰਨ ਲਈ ਉਕਸਾਉਣ ਦੇ ਇਲਜ਼ਾਮ

ਐਸਐਚਓ ਨੇ ਆਪਣੇ ਬਿਆਨ ਵਿੱਚ ਲਿਖਿਆ ਹੈ ਕਿ ਕਈ ਕਿਸਾਨਾਂ ਵੱਲੋਂ ਚੰਡੀਗੜ੍ਹ ਜਾਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਵੱਡੀ ਗਿਣਤੀ ਵਿੱਚ ਕਿਸਾਨ ਵੱਖ-ਵੱਖ ਵਾਹਨਾਂ ਰਾਹੀਂ ਪਹੁੰਚੇ ਸਨ। ਉਸ ਵੇਲ੍ਹੇ ਪੁਲਿਸ ਮੌਕੇ ਤੇ ਮੌਜੂਦ ਸੀ। ਇਸ ਦੌਰਾਨ ਕੁਝ ਕਿਸਾਨ ਲੋਕਾਂ ਨੂੰ ਨਾਕਾ ਤੋੜ ਕੇ ਬਠਿੰਡਾ-ਚੰਡੀਗੜ੍ਹ ਰੋਡ ਤੇ ਲੱਗੇ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਉਕਸਾਉਂਦੇ ਰਹੇ। ਜਿਸ ਤੋਂ ਬਾਅਦ ਟਰੈਕਟਰ-ਟਰਾਲੀ ਨਾਕਾ ਤੋੜ ਕੇ ਪੁਲਿਸ ਮੁਲਾਜ਼ਮਾਂ ਦੇ ਉਪਰੋਂ ਗੱਡੀ ਭਜਾ ਕੇ ਅੱਗੇ ਨਿਕਲ ਗਈ।

ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ

ਇਸ ਘਟਨਾ ‘ਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਐਸਐਚਓ ਸਿੱਧੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਧਰ ਕਿਸਾਨ ਜਥੇਬੰਦੀਆਂ ਨੇ ਵੀ ਚੇਤਾਵਨੀ ਜਾਰੀ ਕੀਤੀ ਹੈ ਕਿ ਉਹ ਪੁਲਿਸ ਦੀ ਧੱਕੇਸ਼ਾਹੀ ਕਿਸੇ ਵੀ ਹਾਲ ਵਿੱਚ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦੇ ਸਾਥੀ ਕਿਸਾਨ ਦੀ ਮੌਤ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ। ਇਸ ਕਾਰਵਾਈ ਵਿਰੁੱਧ ਪੱਕਾ ਮੋਰਚਾ ਖੋਲ੍ਹਿਆ ਜਾ ਰਿਹਾ ਹੈ।