AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh: ਸੰਗਰੂਰ ‘ਚ ਪੁਲਿਸ ਅਤੇ ਪ੍ਰਸ਼ਾਸਨ ਨੇ ਕੱਡਿਆ ਫਲੈਗ ਮਾਰਚ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਚਿਤਾਵਨੀ ਦਿੰਦਿਆ ਕਿਹਾ ਗਿਆ ਕਿ ਸ਼ਹਿਰ ਵਿੱਚ ਅਫਵਾਹਾਂ ਫੈਲਾਉਣ ਵਾਲਿਆਂ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Amritpal Singh: ਸੰਗਰੂਰ 'ਚ ਪੁਲਿਸ ਅਤੇ ਪ੍ਰਸ਼ਾਸਨ ਨੇ ਕੱਡਿਆ ਫਲੈਗ ਮਾਰਚ
r-n-kansal-sangrur
| Published: 23 Mar 2023 18:39 PM IST
Share
ਸੰਗਰੂਰ: ਭਗੋੜੇ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਅਲਰਟ ਤੇ ਚੱਲ ਰਹੀ ਪੰਜਾਬ ਪੁਲਿਸ (Punjab Police) ਨੇ ਸੂਬੇ ਵਿੱਚ ਸ਼ਾਂਤੀ ਵਿਵਸਥਾ ਬਣਾਏ ਰੱਖਣ ਲਈ ਪੁਖਤਾ ਸੁਰੱਖਿਆ ਕੀਤੇ ਹੋਏ ਹਨ। ਸੰਗਰੂਰ ਵਿੱਚ ਵੀ ਪੁਲਿਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਨਜਰ ਆ ਰਿਹਾ ਹੈ। ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜਬੂਤ ਕਰਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੇ ਇੱਥੇ ਫਲੈਗ ਮਾਰਚ ਕੱਢਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (DC Jatinder Jorwal) ਅਤੇ ਐਸਐਸਪੀ ਸੁਰੇਂਦਰ ਲਾਂਬਾ (SSP Surinder Lamba) ਨੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ।

ਐਸਪੀ ਤੇ ਡੀਐਸਪੀ ਦੀ ਨਿਗਰਾਨੀ ਹੇਠ ਫਲੈਗ ਮਾਰਚ

ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਸੰਗਰੂਰ ਵਿਖੇ ਪੂਰੀ ਤਰ੍ਹਾਂ ਅਮਨ ਅਮਾਨ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਬਿਲਕੁੱਲ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਨ ਜੀਵਨ ਪਹਿਲਾਂ ਵਾਂਗ ਹੀ ਬਿਲਕੁਲ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਬੀਤੇ ਦਿਨ ਤੋਂ ਹੀ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਹਰੇਕ ਸਬ ਡਵੀਜ਼ਨ ਪੱਧਰ ਤੇ ਵੀ ਪ੍ਰਸ਼ਾਸਨ ਦੀ ਤਰਫੋਂ ਉਪ ਮੰਡਲ ਮੈਜਿਸਟਰੇਟ ਅਤੇ ਪੁਲਿਸ ਦੀ ਤਰਫੋਂ ਐਸਪੀ ਤੇ ਡੀਐਸਪੀ ਦੀ ਨਿਗਰਾਨੀ ਹੇਠ ਫਲੈਗ ਮਾਰਚ ਕੀਤੇ ਜਾ ਰਹੇ ਹਨ ।

ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲੇ ਖਿਲਾਫ ਸਖਤ ਕਾਰਵਾਈ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਜਾਂ ਕਿਸੇ ਹੋਰ ਢੰਗ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿੱਚ ਰੁਕਾਵਟ ਪੈਦਾ ਕਰਨ ਲਈ ਗੁੰਮਰਾਹਕੁੰਨ ਪ੍ਰਚਾਰ ਕਰਦਾ ਹੈ ਤਾਂ ਅਜਿਹੀ ਕਿਸੇ ਵੀ ਖਬਰ ਤੇ ਧਿਆਨ ਨਾ ਦਿੱਤਾ ਜਾਵੇ ਬਲਕਿ ਤੁਰੰਤ ਅਜਿਹਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਦੌਰਾਨ ਐਸਐਸਪੀ ਲਾਂਬਾ ਨੇ ਵੀ ਲੋਕਾਂ ਦੀ ਹਿਫ਼ਾਜ਼ਤ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਉਂਦਿਆਂ ਕਿਹ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਆਪਣੀਆਂ ਡਿਊਟੀਆਂ ਤੇ ਤਾਇਨਾਤ ਹੈ ਅਤੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁਕੰਮਲ ਤੌਰ ਤੇ ਕਾਇਮ ਰੱਖਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਜਨਤਾ ਕਿਸੇ ਵੀ ਗੁੰਮਰਾਹਕੁੰਨ ਜਾਣਕਾਰੀ ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰੇ ਅਤੇ ਅਫਵਾਹਾਂ ਤੋਂ ਜਿਥੇ ਖੁਦ ਬਚਿਆ ਜਾਵੇ ਉਥੇ ਕਿਸੇ ਹੋਰ ਨੂੰ ਵੀ ਤੱਥਹੀਣ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ ਜਾਵੇ।

ਫਲੈਗ ਮਾਰਚ ਨੂੰ ਲੈ ਕੇ ਐਸਐਸਪੀ ਨੇ ਦਿੱਤੀ ਜਾਣਕਾਰੀ

ਐਸਐਸਪੀ ਨੇ ਕਿਹਾ ਕਿ ਜੇਕਰ ਕੋਈ ਵੀ ਅਜਿਹੀ ਕਾਰਵਾਈ ਕਰਕੇ ਜ਼ਿਲ੍ਹਾ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੁਲਿਸ ਦੇ ਨਾਲ ਨਾਲ ਲੋਕਾਂ ਦੀ ਸੁਰੱਖਿਆ ਲਈ ਏਆਰਪੀ ਟੀਮਾਂ, ਸਟੇਟ ਆਰਮਡ ਬਟਾਲੀਅਨ ਅਤੇ ਕੁਝ ਪੈਰਾ ਮਿਲਟਰੀ ਦੇ ਜਵਾਨਾਂ ਸਮੇਤ ਕਰੀਬ 1200 ਮੁਲਾਜ਼ਮ ਤਾਇਨਾਤ ਹਨ ਅਤੇ ਵੱਖ ਵੱਖ ਸ਼ਿਫਟਾਂ ਵਿੱਚ 14 ਥਾਵਾਂ ਤੇ ਨਾਕੇ ਚੱਲ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੀ ਕੋਈ ਵੀ ਅਜਿਹਾ ਮਸਲਾ ਨਹੀਂ ਹੈ ਜਿਸ ਤੇ ਚਿੰਤਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਐਸਐਸ.ਪੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਅਫਵਾਹਾਂ ਫੈਲਾਉਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਬਾਰੇ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਹ ਪੁਲਿਸ ਦੇ ਹੈਲਪਲਾਈਨ ਨੰਬਰ 112 ਤੇ ਇਸ ਬਾਰੇ ਸੂਚਨਾ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...