ਸੰਗਰੂਰ ਜੇਲ੍ਹ ‘ਚ ਬੰਦ ਗੈਂਗਸਟਰ ਆਮਨਾ ਦੀ ਵੀਡੀਓ ਵਾਇਰਲ, ਜੇਲ੍ਹ ਪ੍ਰਸ਼ਾਸਨ ਨੇ ਮੋਬਾਈਲ ਕੀਤਾ ਜ਼ਬਤ

Published: 

10 Sep 2023 11:22 AM

ਆਮਨਾ ਉਬਾ ਨਾਮ ਦੇ ਗੈਂਗਸਟਰ ਦੀ ਵੀਡੀਓ ਸੋਸ਼ਲ ਮੀਡੀਓ 'ਤੇ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਗੈਂਗਸਟਰ ਆਮਨਾ ਸੰਗਰੂਰ ਜੇਲ੍ਹ ਵਿੱਚ ਬੰਦ ਹੈ। ਇਹ ਵੀਡੀਓ ਲੀਕ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਿੱਚ ਹਫੜਾ-ਦਫੜੀ ਮਚ ਗਈ। ਇਸ ਤੋਂ ਤੁਰੰਤ ਬਾਅਦ ਗੈਂਗਸਟਰ ਦੀ ਬੈਰਕ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਗੈਂਗਸਟਰ ਦੀ ਬੈਰਕ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ।

ਸੰਗਰੂਰ ਜੇਲ੍ਹ ਚ ਬੰਦ ਗੈਂਗਸਟਰ ਆਮਨਾ ਦੀ ਵੀਡੀਓ ਵਾਇਰਲ, ਜੇਲ੍ਹ ਪ੍ਰਸ਼ਾਸਨ ਨੇ ਮੋਬਾਈਲ ਕੀਤਾ ਜ਼ਬਤ
Follow Us On

ਸੰਗਰੂਰ ਨਿਊਜ਼। ਸੰਗਰੂਰ ਜੇਲ੍ਹ ਵਿੱਚ ਬੰਦ ਆਮਨਾ ਉਬਾ ਨਾਮ ਦੇ ਗੈਂਗਸਟਰ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਗੈਂਗਸਟਰ ਪੂਰੇ ਟਸ਼ਨ ‘ਚ ਆਪਣੀ ਬੈਰਕ ‘ਚੋਂ ਬਾਹਰ ਨਿਕਲਦਾ ਨਜ਼ਰ ਆ ਰਿਹਾ ਹੈ। ਟੋਪੀ ਪਹਿਨੀ ਗੈਂਗਸਟਰ ਆਮਨਾ ਆਪਣੇ ਪਜ਼ਾਮੇ ਦੀਆਂ ਦੋਵੇਂ ਜੇਬਾਂ ਵਿੱਚ ਹੱਥ ਰੱਖ ਕੇ ਬਿਨਾਂ ਕਿਸੇ ਰੁਕ-ਟੋਕ ਦੇ ਬਾਹਰ ਆਉਂਦੀ ਦਿਖਾਈ ਦਿੰਦੀ ਹੈ।

ਇਹ ਵੀਡੀਓ ਲੀਕ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਿੱਚ ਹਫੜਾ-ਦਫੜੀ ਮਚ ਗਈ। ਇਸ ਤੋਂ ਤੁਰੰਤ ਬਾਅਦ ਗੈਂਗਸਟਰ ਦੀ ਬੈਰਕ ਦੀ ਤਲਾਸ਼ੀ ਲਈ ਗਈ। ਦੱਸ ਦਈਏ ਕਿ ਗੈਂਗਸਟਰ ਦੀ ਬੈਰਕ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਗੈਂਗਸਟਰ ਆਮਨਾ ਖਿਲਾਫ ਵੀ ਐਫਆਈਆਰ ਦਰਜ ਕੀਤੀ ਗਈ ਹੈ।

ਸੰਗਰੂਰ ਜੇਲ੍ਹ ਤੋਂ ਪਹਿਲਾਂ ਵੀ ਵੀਡੀਓ ਵਾਇਰਲ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੰਗਰੂਰ ਜੇਲ੍ਹ ਵਿੱਚੋਂ ਅੱਧਾ ਦਰਜਨ ਦੇ ਕਰੀਬ ਕੈਦੀਆਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ‘ਚ ਕੈਦੀਆਂ ਨੇ ਤਤਕਾਲੀ ਜੇਲ ਸੁਪਰਡੈਂਟ ਅਤੇ ਹੋਰ ਜੇਲ ਸਟਾਫ ‘ਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਇਲਜ਼ਾਮ ਲਗਾਇਆ ਹੈ। ਕੈਦੀਆਂ ਦਾ ਦੋਸ਼ ਸੀ ਕਿ ਉਨ੍ਹਾਂ ਤੋਂ 35,000 ਰੁਪਏ ਦੀ ਫਿਰੌਤੀ ਕੀਤੀ ਗਈ ਅਤੇ ਫਿਰ 1-1 ਲੱਖ ਰੁਪਏ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਸੰਗਰੂਰ ਦੇ ਤਤਕਾਲੀ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਪੁਲਿਸ ਅਧਿਕਾਰੀਆਂ ਨੂੰ ਸੌਂਪ ਦਿੱਤੀ ਸੀ।

ਪਹਿਲਾਂ ਵੀ ਕਈ ਵੀਡੀਓ ਵਾਇਰਲ

ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਕਈ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ। ਗੈਂਗਸਟਰ ਜੇਲ੍ਹਾਂ ਦੇ ਅੰਦਰੋਂ ਵੀਡੀਓ ਬਣਾ ਰਹੇ ਹਨ। ਜੇਲ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਦੀ ਵਰਤੋਂ ਦੇ ਖੁਲਾਸੇ ਹੋਏ ਹਨ। ਇੱਥੋਂ ਤੱਕ ਕਿ ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ਵਿੱਚੋਂ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਥਿਤ ਇੰਟਰਵਿਊ ਵੀ ਜਨਤਕ ਹੋ ਗਿਆ ਹੈ।

ਬੀਤੇ ਦਿਨੀਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਲਾਰੈਂਸ ਗੈਂਗ ਦੇ ਗੈਂਗਸਟਰਾਂ ਦੀ ਜਸ਼ਨ ਮਨਾਉਣ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਗੈਂਗਸਟਰ ਸਚਿਨ ਭਿਵਾਨੀ, ਦੀਪਕ ਮੁੰਡੀ ਅਤੇ ਅੰਕਿਤ ਸਿਰਸਾ ਨਜ਼ਰ ਆਏ। ਲਾਰੈਂਸ ਗੈਂਗ ਦੇ ਉਕਤ ਗੈਂਗਸਟਰਾਂ ਨੇ ਗੋਇੰਦਵਾਲ ਜੇਲ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਾਥੀਆਂ ਨੂੰ ਮਾਰਨ ਤੋਂ ਬਾਅਦ ਇਹ ਵੀਡੀਓ ਬਣਾਈ ਸੀ।

ਮੁੱਖ ਮੰਤਰੀ ਅਤੇ DGP ਦੇ ਦਾਅਵਿਆਂ ‘ਤੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਸਮੇਂ-ਸਮੇਂ ‘ਤੇ ਜੇਲ੍ਹਾਂ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕਰਦੇ ਰਹੇ ਹਨ। ਪਰ ਹਰ ਵਾਰ ਗੈਂਗਸਟਰ ਜੇਲ੍ਹਾਂ ਅੰਦਰੋਂ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਇੱਕ ਤੋਂ ਬਾਅਦ ਇੱਕ ਸਾਹਮਣੇ ਆ ਰਹੀਆਂ ਵੀਡੀਓਜ਼ ਤੋਂ ਸਾਫ਼ ਹੈ ਕਿ ਗੈਂਗਸਟਰਾਂ ਵੱਲੋਂ ਮੋਬਾਈਲ ਵਰਤਣ ਦੇ ਮਾਮਲਿਆਂ ਵਿੱਚ ਕੋਈ ਕਮੀ ਨਹੀਂ ਆਈ ਹੈ।

Exit mobile version