ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੰਗਰੂਰ ਵਿਖੇ ਕੱਚੇ ਅਧਿਆਪਕਾਂ ਵੱਲੋਂ ਸੀਐੱਮ ਦੇ ਘਰ ਸਾਹਮਣੇ ਪ੍ਰਦਰਸ਼ਨ, ਪੁਲਿਸ ਨਾਲ ਧੱਕਾਮੁੱਕੀ ਵੀ ਹੋਈ

ਸੰਗਰੂਰ ਵਿਖੇ ਨੌਕਰੀ ਵਿੱਚ ਪੱਕੇ ਨਹੀਂ ਕਰਨ ਦੇ ਕਾਰਨ ਕੱਚੇ ਅਧਿਆਪਕਾਂ ਨੇ ਸੀਐੱਮ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਸ ਧੱਕਾ ਮੁੱਕੀ ਵੀ ਹੋਈ। ਇਹ ਲੋਕ ਕਰੀਬ 83 ਦਿਨਾਂ ਤੋਂ ਇੱਥੇ ਧਰਨਾ ਦੇ ਰਹੇ ਨੇ ਪਰ ਹਾਲੇ ਤੱਕ ਸਰਕਾਰ ਨੇ ਇਨ੍ਹਾਂ ਨੂੰ ਪੱਕਾ ਨਹੀਂ ਕੀਤਾ ਤੇ ਐਤਵਾਰ ਪ੍ਰਦਰਸ਼ਨਕਾਰੀਆਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਜਿਸ ਕਾਰਨ ਉਨ੍ਹਾਂ ਨੇ ਮੁੱਖ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ।

ਸੰਗਰੂਰ ਵਿਖੇ ਕੱਚੇ ਅਧਿਆਪਕਾਂ ਵੱਲੋਂ ਸੀਐੱਮ ਦੇ ਘਰ ਸਾਹਮਣੇ ਪ੍ਰਦਰਸ਼ਨ, ਪੁਲਿਸ ਨਾਲ ਧੱਕਾਮੁੱਕੀ ਵੀ ਹੋਈ
Follow Us
r-n-kansal-sangrur
| Published: 03 Sep 2023 19:54 PM IST

ਸੰਗਰੂਰ। 8736 ਕੱਚੇ ਅਧਿਆਪਕ ਯੂਨੀਅਨ ਸਮੇਤ ਹੋਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਸਕੇਲ ‘ਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 83 ਦਿਨਾਂ ਤੋਂ ਪਿੰਡ ਖਰਾਣਾ ਦੀ ਪਾਣੀ ਵਾਲੀ ਟੈਂਕੀ ਨੇੜੇ ਪੱਕਾ ਮੋਰਚਾ ਚੱਲ ਰਿਹਾ ਹੈ। ਪਰ ਐਤਵਾਰ ਨੂੰ ਅਧਿਆਪਕਾਂ ਦਾ ਸਬਰ ਟੁੱਟ ਗਿਆ। ਪੰਜਾਬ (Punjab) ਭਰ ਤੋਂ ਪਹੁੰਚੇ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜਬਰਦਸਤ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਪੁਲਿਸ ਅਤੇ ਕੱਚੇ ਅਧਿਆਪਕਾਂ ਵਿਚਾਲੇ ਵਿੱਚ ਜ਼ਬਰਦਸਤ ਝੜਪ ਹੋਈ।

ਇੰਨਾ ਹੀ ਨਹੀਂ ਅਧਿਆਪਕ ਕਰਮਜੀਤ ਮੁਕਤਸਰ ਨੇ ਸਰਕਾਰ ਦੀਆਂ ਅਧਿਆਪਕਾਂ ਪ੍ਰਤੀ ਸਖ਼ਤ ਨੀਤੀਆਂ ਤੋਂ ਤੰਗ ਆ ਕੇ ਖ਼ੁਦ ‘ਤੇ ਪੈਟਰੋਲ ਪਾ ਕੇ ਖ਼ੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਇਕ ਹੋਰ ਅਧਿਆਪਕਾ ਮਨਪ੍ਰੀਤ ਕੌਰ ਨੇ ਵੀ ਪੈਟਰੋਲ ਪੀ ਲਿਆ। ਬਾਅਦ ਚ ਉਸਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ।

14 ਸਤੰਬਰ ਨੂੰ ਸੀਐੱਮ ਨਾਲ ਮੀਟਿੰਗ ਦਾ ਦਿੱਤਾ ਭਰੋਸਾ

ਅਧਿਆਪਕਾ ਮਨਪ੍ਰੀਤ ਕੌਰ ਵੱਲੋਂ ਸਕੂਲ ਵਿੱਚ ਬੱਚਿਆਂ ਨੂੰ ਨਾਅਰੇਬਾਜ਼ੀ ਕਰਨ ਦੇ ਦੋਸ਼ ਵਿੱਚ ਵਿਭਾਗ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਮਨਪ੍ਰੀਤ ਕੌਰ ਨੇ ਸਿੱਖਿਆ ਵਿਭਾਗ (Department of Education) ਨੂੰ ਕੋਈ ਜਵਾਬ ਨਹੀਂ ਦਿੱਤਾ। ਸਰਕਾਰ 28 ਜੁਲਾਈ ਨੂੰ ਸਾਰੇ ਕੱਚੇ ਅਧਿਆਪਕਾਂ ਦੀ ਤਨਖਾਹ ਵਧਾਏਗੀ। ਅੱਜ ਪ੍ਰਦਰਸ਼ਨ ਦੌਰਾਨ ਜਥੇਬੰਦੀ ਨੇ ਮਨਪ੍ਰੀਤ ਕੌਰ ਨੂੰ ਆਦੇਸ਼ ਪੱਤਰ ਦੇਣ ਦੀ ਮੰਗ ਕੀਤੀ। ਮੌਕੇ ਤੇ ਪੁੱਜੇ ਐਸਡੀਐਮ ਨਵਰੀਤ ਕੌਰ ਅਤੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਜਥੇਬੰਦੀ ਦੇ ਵਫ਼ਦ ਨੂੰ 14 ਸਤੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਅਤੇ ਅਗਲੇ ਦਿਨਾਂ ਵਿੱਚ ਮਨਪ੍ਰੀਤ ਕੌਰ ਨੂੰ ਮੰਗ ਪੱਤਰ ਦੇਣ ਦਾ ਭਰੋਸਾ ਦਿੱਤਾ, ਜਿਸ ਮਗਰੋਂ ਕੱਚੇ ਅਧਿਆਪਕਾਂ ਨੇ ਧਰਨਾ ਖ਼ਤਮ ਕਰ ਦਿੱਤਾ।

ਪੁਲਿਸ ਨੇ ਲਗਾਏ ਹੋਏ ਸਨ ਬੈਰੀਗੈਟ

ਐਤਵਾਰ ਨੂੰ ਕੱਚੇ ਅਧਿਆਪਕ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਦੇ ਵਰਕਰ ਸੰਗਰੂਰ-ਪਟਿਆਲਾ ਰੋਡ ਦੇ ਫਲਾਈਓਵਰ ਹੇਠਾਂ ਇਕੱਠੇ ਹੋਏ। ਇੱਕ ਵਿਸ਼ਾਲ ਕਾਫ਼ਲੇ ਦੇ ਰੂਪ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਨਿਵਾਸ ਵੱਲ ਵਧੇ, ਜਿੱਥੇ ਕੱਚੇ ਅਧਿਆਪਕਾਂ ਨੂੰ ਰੋਕਣ ਲਈ ਪੰਜਾਬ ਪੁਲਿਸ (Punjab Police) ਵੱਲੋਂ ਬੈਰੀਗੇਟ ਲਾਏ ਗਏ ਸਨ ਪਰ ਕੱਚੇ ਅਧਿਆਪਕ ਇਹ ਬੈਰੀਗੇਟ ਤੋੜ ਕੇ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਪੁੱਜੇ। ਇੱਥੇ ਪੁਲਿਸ ਨੇ ਮੁੱਖ ਸੜਕ ਤੇ ਬੈਰੀਗੇਟ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ।

ਐੱਸਪੀ ਨੇ ਦਿੱਤੇ ਸਨ ਲਾਠੀਚਾਰਜ਼ ਦੇ ਨਿਰਦੇਸ਼

ਐਸਪੀ ਪਲਵਿੰਦਰ ਚੀਮਾ ਨੇ ਪਹਿਲਾਂ ਹੀ ਪੁਲਿਸ ਮੁਲਾਜ਼ਮਾਂ ਨੂੰ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਧਰਨਾਕਾਰੀਆਂ ਨੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ ਪਰ ਇੰਤਜ਼ਾਰ ਕਰਨ ਤੋਂ ਬਾਅਦ ਵੀ ਜਦੋਂ ਮੀਟਿੰਗ ਦਾ ਸਮਾਂ ਨਾ ਮਿਲਿਆ ਤਾਂ ਕੱਚੇ ਅਧਿਆਪਕਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਕਈ ਅਧਿਆਪਕਾਂ ਦੀਆਂ ਪੱਗਾਂ ਵੀ ਉੱਤਰ ਗਈਆਂ ਅਤੇ ਤਿੰਨ ਨੂੰ ਮਾਮੂਲੀ ਸੱਟਾਂ ਲੱਗੀਆਂ।

83 ਦਿਨਾਂ ਤੋਂ ਸੰਗਰੂਰ ਤੋਂ ਡਟੇ ਹੋਏ ਹਨ ਅਧਿਆਪਕ

ਟੀਚਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਸਕੇਲ ‘ਤੇ ਨਹੀਂ ਦਿੱਤਾ, ਸਿਰਫ਼ ਤਨਖ਼ਾਹਾਂ ‘ਚ ਵਾਧੇ ਦੇ ਹੁਕਮ ਹੀ ਦਿੱਤੇ ਹਨ, ਜਦਕਿ ਇੰਦਰਜੀਤ ਸਿੰਘ ਮਾਨਸਾ ਦੀ ਪਾਣੀ ਵਾਲੀ ਟੈਂਕੀ ‘ਤੇ 83 ਦਿਨਾਂ ਤੋਂ ਡਟੇ ਹੋਏ ਹਨ ਅਤੇ ਹਨ। ਰੈਗੂਲਰ ਸਕੇਲ ‘ਤੇ ਰੈਗੂਲਰ ਕਰਨ ਦੇ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਕੱਚੇ ਅਧਿਆਪਕ ਪੰਜਾਬ ਸਰਕਾਰ ਨਾਲ ਪੂਰੀ ਤਰ੍ਹਾਂ ਠੱਗੇ ਗਏ ਹਨ, ਉਨ੍ਹਾਂ ਨੂੰ ਜੋ ਹੁਕਮ ਦਿੱਤੇ ਗਏ ਹਨ, ਉਹ ਸਿਰਫ਼ ਤਨਖਾਹਾਂ ਵਧਾਉਣ ਦੇ ਪੱਤਰ ਹਨ। ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਨਾ ਤਾਂ ਕੋਈ ਤਨਖਾਹ ਸਕੇਲ, ਨਾ ਕੋਈ ਭੱਤਾ ਵਧਾਇਆ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...