International Yoga Day 2023: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ ‘ਚ ਵੱਡਾ ਸਮਾਗਮ, ਕਈ ਲੋਕਾਂ ਨੇ ਲਿਆ ਹਿੱਸਾ

Updated On: 

21 Jun 2023 08:07 AM

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ ਦੇ ਗੀਤਾ ਭਵਨ ਮੰਦਿਰ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ।

International Yoga Day 2023: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ ਚ ਵੱਡਾ ਸਮਾਗਮ, ਕਈ ਲੋਕਾਂ ਨੇ ਲਿਆ ਹਿੱਸਾ
Follow Us On

ਸੰਗਰੂਰ ਨਿਊਜ਼: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ ਵਿਖੇ ਪ੍ਰਸ਼ਾਸਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਈ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮਹਿਲਾ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਦੇਸ਼ ਦੇਪੀਐਮ ਨਰੇਂਦਰ ਮੋਦੀ (PM Narendra Modi) ਨੇ ਯੋਗ ਦਿਵਸ ਦੇ ਮੌਕੇ ‘ਤੇ ਲੋਕਾਂ ਨੂੰ ਸੰਬੋਧਨ ਕੀਤਾ।

PM ਮੋਦੀ ਵੱਲੋਂ ਯੋਗ ਤੇ ਭਾਰਤੀ ਸੰਸਕ੍ਰਿਤੀ ਦਾ ਪ੍ਰਚਾਰ

ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਮੌਕੇ ਸੁਨਾਮ ਦੇ ਗੀਤਾ ਭਵਨ ਮੰਦਿਰ ਵਿਖੇ ਯੋਗਾ ਦਿਵਸ ਮੌਕੇ ਵੱਡਾ ਇੱਕਠ ਦੇਖਣ ਨੂੰ ਮਿਲਿਆ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਲੋਕਾਂ ਨੇ ਯੋਗਾ ਕੀਤਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਅਤੇ ਭਾਰਤੀ ਸੰਸਕ੍ਰਿਤੀ ਦਾ ਪ੍ਰਚਾਰ ਕੀਤਾ ਹੈ ।

‘ਵਸੁਧੈਵ ਕੁਟੁੰਬਕਮ ਲਈ ਯੋਗਾ’

ਯੋਗਾ ਅਧਿਆਪਕਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ 2023 ਦੀ ਥੀਮ ਦਿੱਤੀ ਹੈ, ਯੋਗ ਦਿਵਸ 2023 ਦੀ ਥੀਮ ‘ਵਸੁਧੈਵ ਕੁਟੁੰਬਕਮ ਲਈ ਯੋਗਾ’ (Yoga for Vasudhaiva Kutumbakam) ਹੈ। ਵਸੁਧੈਵ ਕੁਟੁੰਬਕਮ ਦਾ ਅਰਥ ਹੈ- ਧਰਤੀ ਪਰਿਵਾਰ ਹੈ। ਇਹ ਥੀਮ ਧਰਤੀ ਦੇ ਸਾਰੇ ਲੋਕਾਂ ਦੀ ਸਿਹਤ ਲਈ ਯੋਗਾ ਦੀ ਉਪਯੋਗਤਾ ਨੂੰ ਦਰਸਾਉਂਦਾ ਹੈ ਅਤੇ ਯੋਗਾ ਨੂੰ ਜੀਵਨ ਸ਼ੈਲੀ ਵਜੋਂ ਅਪਣਾਉਣ ਲਈ ਕਿਹਾ ਗਿਆ ਹੈ।

ਪ੍ਰਸ਼ਾਸਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਹ ਯੋਗਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮਹਿਲਾ ਵਿਦਿਆਰਥੀਆਂ ਸਮੇਤ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿੱਚ ਪ੍ਰਤੀਯੋਗੀਆਂ ਨੇ ਇਸ ਨੂੰ ਇੱਕ ਚੰਗਾ ਸਮਾਗਮ ਦੱਸਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ