ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Free Education: ਪੜ੍ਹਦਾ ਪੰਜਾਬ ਪ੍ਰੋਜੈਕਟ ਤਹਿਤ ਡਾ. ਗੁਰਪ੍ਰੀਤ ਕੌਰ ਨੇ ਪ੍ਰਿੰਸੀਪਲਾਂ ਨੂੰ ਵੰਡੇ 5,520 ਵਿਦਿਆਰਥੀਆਂ ਦੀ ਫੀਸ ਦੇ ਚੈੱਕ

School Of Eminence: ਵਿੱਚ ਮੈਡੀਕਲ, ਨਾਨ-ਮੈਡੀਕਲ ਸਮੇਤ ਸਾਰੀਆਂ ਸਟਰੀਮਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਧਿਆਪਕਾਂ ਵੱਲੋਂ ਵਿਸ਼ੇਸ਼ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਸਰਕਾਰੀ ਸਕੂਲਾਂ ਚ ਤੈਨਾਤ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਦੇ ਹੁਨਰ ਨੂੰ ਪਛਾਣਨ ਦੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਤਰਾਸ਼ ਕੇ ਹੀਰਿਆ ਵਰਗੇ ਬਣਾਇਆ ਜਾ ਸਕੇ।

Free Education: ਪੜ੍ਹਦਾ ਪੰਜਾਬ ਪ੍ਰੋਜੈਕਟ ਤਹਿਤ ਡਾ. ਗੁਰਪ੍ਰੀਤ ਕੌਰ ਨੇ ਪ੍ਰਿੰਸੀਪਲਾਂ ਨੂੰ ਵੰਡੇ 5,520 ਵਿਦਿਆਰਥੀਆਂ ਦੀ ਫੀਸ ਦੇ ਚੈੱਕ
Follow Us
r-n-kansal-sangrur
| Published: 13 Apr 2023 13:12 PM IST
ਧੂਰੀ/ਸੰਗਰੂਰ ਨਿਊਜ: ਪੰਜਾਬ ਸਰਕਾਰ ਵੱਲੋਂ ਸੂਬੇ ਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਗਰੰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਰਾਇਸੇਲਾ ਫਾਉਂਡੇਸ਼ਨ ਵੱਲੋਂ ਪੜ੍ਹਦਾ ਪੰਜਾਬ ਪ੍ਰੋਜੈਕਟ ਤਹਿਤ ਧੂਰੀ ਬਲਾਕ ਦੇ 31 ਸਰਕਾਰੀ ਸਕੂਲਾਂ ਦੇ 5,520 ਵਿਦਿਆਰਥੀਆਂ ਦੀ ਫੀਸ ਆਪਣੇ ਫੰਡਾਂ ਚੋਂ ਦਿੱਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਧੂਰੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਇਨ੍ਹਾਂ 31 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੂਰੇ ਸਕੂਲ ਦੇ ਵਿਦਿਆਰਥੀਆਂ ਦੀ ਫੀਸ ਦੀ ਰਕਮ ਦੇ ਚੈੱਕ ਵੰਡੇ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਚ ਸੁਧਾਰ ਕਰਨ ਦੇ ਨਾਲ-ਨਾਲ ਸਕੂਲ ਆਫ਼ ਐਮੀਨੈਂਸ ਤਿਆਰ ਕੀਤੇ ਜਾ ਰਹੇ ਹਨ।

ਜਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਣ ‘ਚ ਮਦਦ

ਆਪਣੇ ਸੰਬੋਧਨ ਦੌਰਾਨ ਰਾਇਸੇਲਾ ਗੁਰੱਪ ਦੇ ਚੇਅਰਮੈਨ ਏ.ਆਰ. ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਪੰਜਾਬ ਨੂੰ ਤਰੱਕੀ ਦੀ ਸਹੀ ਦਿਸ਼ਾ ਵੱਲ ਲੈ ਕੇ ਜਾ ਰਹੇ ਹਨ ਅਤੇ ਸਾਨੂੰ ਸਾਰਿਆਂ ਨੂੰ ਇਸ ਨੇਕ ਕਾਰਜ ਚ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਇਸੇਲਾ ਫਾਉਂਡੇਸ਼ਨ ਵੱਲੋਂ ਤਹੱਈਆ ਕੀਤਾ ਗਿਆ ਹੈ ਕਿ ਧੂਰੀ ਸ਼ਹਿਰ ਅਤੇ ਇਸਦੇ ਨੇੜਲੇ ਇਲਾਕਿਆਂ ਚ ਕੋਈ ਵੀ ਵਿਦਿਆਰਥੀ ਫ਼ੀਸ ਨਾ ਤਾਰ ਸਕਣ ਸਕੂਲ ਨਾ ਛੱਡੇ ਅਤੇ ਇਸੇ ਗੱਲ ਤੇ ਉਨ੍ਹਾਂ ਵੱਲੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਹਿਲੇ ਸਥਾਨ ਹਾਸਲ ਕਰਨ ਵਾਲੇ ਦੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਫਾਉਂਡੇਸ਼ਨ ਵੱਲੋਂ ਅੱਗੇ ਕੀਤੀ ਜਾਣ ਵਾਲੀ ਸਾਰੀ ਪੜ੍ਹਾਈ ਲਈ ਵਜੀਫ਼ਾ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਤਰ੍ਹਾ ਦੇ ਪ੍ਰੋਜੈਕਟ ਸਮਾਜ ਦੀ ਦਿਸ਼ਾ ਬਦਲਣਗੇ। ਇਸ ਮੌਕੇ ਐਸ.ਡੀ.ਐਮ. ਵਿਨੀਤ ਕੁਮਾਰ, ਮੁੱਖ ਮੰਤਰੀ ਦੇ ਓ.ਐਸ.ਡੀ. ਉਂਕਾਰ ਸਿੰਘ, ਚੇਅਰਮੈਨ ਰਾਜਵੰਸ਼ ਸਿੰਘ ਘੁੱਲੀ, ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਐਮ.ਸੀ. ਪ੍ਰਧਾਨ ਪੁਸ਼ਪਾ ਤਾਇਲ, ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਚ ਪਤਵੰਤੇ ਮੌਜੂਦ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...