Sarkar Tuhade Dwaar: ਮੁੱਖ ਮੰਤਰੀ ਨੇ ਧੂਰੀ ਤੋਂ ਕੀਤੀ ‘ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਸ਼ੁਰੂਆਤ, ਘਰ ਪਹੁੰਚਣੀਆਂ ਸੇਵਾਵਾਂ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਮੇਸ਼ਾ ਹਰੇਕ ਨਾਗਰਿਕ ਦੀ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਸਮਾਜ ਦੇ ਹਰ ਵਰਗ ਦੀਆਂ ਹੱਕੀ ਮੰਗਾਂ ਸੁਣਨ ਲਈ ਤਿਆਰ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਦੇ ਬੇਲੋੜੇ ਧਰਨੇ ਤੇ ਅੰਦੋਲਨ ਗੈਰ-ਵਾਜਬ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸੂਬਾ ਭਰ ਵਿੱਚ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਇਸ ਧਰਤੀ ਤੋਂ ਅਤਿ ਆਧੁਨਿਕ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਧੂਰੀ ਸ਼ੂਗਰ ਮਿੱਲ ਦਾ ਮਸਲਾ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਵੇਗੀ।
ਧੂਰੀ (ਸੰਗਰੂਰ) ਨਿਊਜ: ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਸਰਕਾਰ ਤੁਹਾਡੇ ਦੁਆਰ ਨਾਂ ਹੇਠ ਲੋਕ ਪੱਖੀ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਦੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ।ਆਪਣੇ ਕਿਸਮ ਦੇ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਇਹ ਲੀਹੋਂ ਹਟਵੀਂ ਪਹਿਲਕਦਮੀ ਹੈ ਜਿਸ ਦਾ ਉਦੇਸ਼ ਅਫਸਰਸ਼ਾਹੀ ਨੂੰ ਸਿੱਧੇ ਤੌਰ ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾਉਣਾ ਹੈ ਜਿਸ ਨਾਲ ਲੋਕਾਂ ਨੂੰ ਹੋਰ ਵਧੇਰੇ ਤਾਕਤ ਮਿਲਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ‘ਤੇ ਲਿਆਏਗਾ ਜਿਸ ਨਾਲ ਉਨ੍ਹਾਂ ਨੂੰ ਅਸਲ ਅਰਥਾਂ ‘ਚ ਸ਼ਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਸਰਵੋਤਮ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿਚ ਬਹੁਤ ਸਹਾਈ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਲੋਕ ਪੱਖੀ ਉਪਰਾਲੇ ਦਾ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸੂਬਾ ਭਰ ਵਿੱਚ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਇਸ ਧਰਤੀ ਤੋਂ ਅਤਿ ਆਧੁਨਿਕ ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਧੂਰੀ ਸ਼ੂਗਰ ਮਿੱਲ ਦਾ ਮਸਲਾ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸੂਬੇ ਦੀ ਭਲਾਈ ਨੂੰ ਹਰ ਕੀਮਤ ‘ਤੇ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਅੱਜ ਧੂਰੀ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਦਾ ਅਥਾਹ ਪਿਆਰ ਤੇ ਸਤਿਕਾਰ ਮਿਲਿਆ…ਜਿਸ ਲਈ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ…
ਧੂਰੀ ਦੇ ਲੋਕਾਂ ਲਈ ਬਹੁਤ ਕੁੱਝ ਕਰ ਰਹੇ ਹਾਂ ਤੇ ਲੋਕਾਂ ਨੇ ਅੱਜ ਜੋ ਸੁਝਾਅ ਦਿੱਤੇ ਨੇ ਉਹਨਾਂ ‘ਤੇ ਵੀ ਕੰਮ ਕਰਾਂਗੇ…ਅੱਗੇ ਵੀ ਇਹ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਜਾਰੀ ਰਹਿਣਗੇ… pic.twitter.com/dBMEkRFFUK — Bhagwant Mann (@BhagwantMann) May 11, 2023ਇਹ ਵੀ ਪੜ੍ਹੋ