Pakistan ਭੱਜ ਜਾਓ, ਇੱਥੇ ਨਹੀਂ ਬਚੋਗੇ…ਅੰਮ੍ਰਿਤਪਾਲ ਸਿੰਘ ਨੂੰ MP Maan ਦੀ ਸਲਾਹ
Simranjit to Amritpal: ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਅਜਿਹੀ ਗੱਲ ਕਹੀ ਗਈ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹੇ ਹਨ।
ਸਿਮਰਨਜੀਤ ਸਿੰਘ ਮਾਨ
ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖਤਰਾ ਹੈ, ਇਸ ਲਈ ਉਸ ਨੂੰ ਪਾਕਿਸਤਾਨ ਭੱਜ ਜਾਣਾ ਚਾਹੀਦਾ ਹੈ। ਉਸਨੂੰ ਪੁਲਿਸ ਅੱਗੇ ਆਤਮ ਸਮਰਪਣ ਨਹੀਂ ਕਰਨਾ ਚਾਹੀਦਾ ਅਤੇ ਰਾਵੀ ਦਰਿਆ ਪਾਰ ਕਰਕੇ ਪਾਕਿਸਤਾਨ ਭੱਜ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Maan) ਨੇ ਇਹ ਗੱਲ ਕਹੀ ਹੈ।
ਅੰਮ੍ਰਿਤਪਾਲ ਸਿੰਘ ਕਰੀਬ ਦੋ ਹਫ਼ਤਿਆਂ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਰਿਹਾ ਹੈ। ਕਦੇ ਦਿੱਲੀ ਵਿੱਚ ਨਜਰ ਆਉਂਦਾ ਹੈ ਤੇ ਕਦੇ ਪੰਜਾਬ ਦੇ ਪਿੰਡਾਂ ਵਿੱਚ ਦਿਖਾਈ ਦਿੰਦਾ ਹੈ। ਬੁੱਧਵਾਰ ਨੂੰ ਚਰਚਾ ਸੀ ਕਿ ਅੰਮ੍ਰਿਤਪਾਲ ਸਿੰਘ ਅਕਾਲ ਤਖ਼ਤ ਦੇ ਸਾਹਮਣੇ ਆਤਮ ਸਮਰਪਣ ਕਰ ਸਕਦਾ ਹੈ, ਪਰ ਅਜਿਹਾ ਨਹੀਂ ਹੋਇਆ। ਉਲਟਾ ਉਸ ਨੇ ਪੁਲਿਸ ਨੂੰ ਲਲਕਾਰਿਆ।
ਹੁਣ ਇਸ ਪੂਰੇ ਮਾਮਲੇ ‘ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਦਾ ਅਜੀਬ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਉਸ ਨੂੰ ਪਾਕਿਸਤਾਨ ਚਲੇ ਜਾਣ ਦੀ ਗੱਲ ਕਹੀ ਹੈ। ਅਸੀਂ 1984 ਵਿੱਚ ਵੀ ਅਜਿਹਾ ਕਰ ਚੁੱਕੇ ਹਾਂ।


