Pakistan ਭੱਜ ਜਾਓ, ਇੱਥੇ ਨਹੀਂ ਬਚੋਗੇ…ਅੰਮ੍ਰਿਤਪਾਲ ਸਿੰਘ ਨੂੰ MP Maan ਦੀ ਸਲਾਹ

Updated On: 

17 Apr 2023 12:01 PM

Simranjit to Amritpal: ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਅਜਿਹੀ ਗੱਲ ਕਹੀ ਗਈ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹੇ ਹਨ।

Pakistan ਭੱਜ ਜਾਓ, ਇੱਥੇ ਨਹੀਂ ਬਚੋਗੇ...ਅੰਮ੍ਰਿਤਪਾਲ ਸਿੰਘ ਨੂੰ MP Maan ਦੀ ਸਲਾਹ

ਸਿਮਰਨਜੀਤ ਸਿੰਘ ਮਾਨ

Follow Us On

ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖਤਰਾ ਹੈ, ਇਸ ਲਈ ਉਸ ਨੂੰ ਪਾਕਿਸਤਾਨ ਭੱਜ ਜਾਣਾ ਚਾਹੀਦਾ ਹੈ। ਉਸਨੂੰ ਪੁਲਿਸ ਅੱਗੇ ਆਤਮ ਸਮਰਪਣ ਨਹੀਂ ਕਰਨਾ ਚਾਹੀਦਾ ਅਤੇ ਰਾਵੀ ਦਰਿਆ ਪਾਰ ਕਰਕੇ ਪਾਕਿਸਤਾਨ ਭੱਜ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Maan) ਨੇ ਇਹ ਗੱਲ ਕਹੀ ਹੈ।

ਅੰਮ੍ਰਿਤਪਾਲ ਸਿੰਘ ਕਰੀਬ ਦੋ ਹਫ਼ਤਿਆਂ ਤੋਂ ਪੰਜਾਬ ਪੁਲਿਸ ਨੂੰ ਚਕਮਾ ਦੇ ਰਿਹਾ ਹੈ। ਕਦੇ ਦਿੱਲੀ ਵਿੱਚ ਨਜਰ ਆਉਂਦਾ ਹੈ ਤੇ ਕਦੇ ਪੰਜਾਬ ਦੇ ਪਿੰਡਾਂ ਵਿੱਚ ਦਿਖਾਈ ਦਿੰਦਾ ਹੈ। ਬੁੱਧਵਾਰ ਨੂੰ ਚਰਚਾ ਸੀ ਕਿ ਅੰਮ੍ਰਿਤਪਾਲ ਸਿੰਘ ਅਕਾਲ ਤਖ਼ਤ ਦੇ ਸਾਹਮਣੇ ਆਤਮ ਸਮਰਪਣ ਕਰ ਸਕਦਾ ਹੈ, ਪਰ ਅਜਿਹਾ ਨਹੀਂ ਹੋਇਆ। ਉਲਟਾ ਉਸ ਨੇ ਪੁਲਿਸ ਨੂੰ ਲਲਕਾਰਿਆ।

ਹੁਣ ਇਸ ਪੂਰੇ ਮਾਮਲੇ ‘ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਦਾ ਅਜੀਬ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਉਸ ਨੂੰ ਪਾਕਿਸਤਾਨ ਚਲੇ ਜਾਣ ਦੀ ਗੱਲ ਕਹੀ ਹੈ। ਅਸੀਂ 1984 ਵਿੱਚ ਵੀ ਅਜਿਹਾ ਕਰ ਚੁੱਕੇ ਹਾਂ।

ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੜਕੇ ਸਨ ਦੰਗੇ

ਦਰਅਸਲ, 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਜਰਨੈਲ ਸਿੰਘ ਭਿੰਡਰਾਂਵਾਲੇ ( Jarnail Singh Bhindrawala) ਅਤੇ ਹੋਰ ਖਾਲਿਸਤਾਨੀ ਅੱਤਵਾਦੀਆਂ ਨੂੰ ਖਤਮ ਕਰਨ ਲਈ ਸਾਕਾ ਨੀਲਾ ਤਾਰਾ (Operation Blue Star) ਦਾ ਹੁਕਮ ਦਿੱਤਾ ਸੀ। ਇਸ ਆਪਰੇਸ਼ਨ ਤੋਂ ਬਾਅਦ ਸਿੱਖ ਬਾਡੀਗਾਰਡਾਂ ਨੇ ਇੰਦਰਾ ਗਾਂਧੀ (Indira Gandhi)ਦੀ ਹੱਤਿਆ ਕਰ ਦਿੱਤੀ ਸੀ । ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖ ਦੰਗੇ ਹੋਏ ਸਨ।

ਦੋ ਦਿਨ ਪਹਿਲਾਂ ਮੰਗਲਵਾਰ ਰਾਤ ਨੂੰ ਵੀ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਨੂੰ ਚਕਮਾ ਦੇਣ ਵਿੱਚ ਕਾਮਯਾਬ ਹੋ ਗਿਆ ਸੀ। ਜਦਕਿ ਪੁਲਿਸ ਵੱਲੋਂ ਤਿੰਨ ਜ਼ਿਲ੍ਹਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।

ਦੋ ਵੀਡੀਓ ਹੋ ਚੁੱਕੀਆਂ ਹਨ ਜਾਰੀ

ਵੀਰਵਾਰ ਸ਼ਾਮ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਇੱਕ ਹੋਰ ਵੀਡੀਓ ਜਾਰੀ ਕੀਤੀ ਗਈ। ਇਸ ਤੋਂ ਪਹਿਲਾਂ ਉਸਨੇ 29 ਮਾਰਚ ਨੂੰ ਆਪਣਾ ਪਹਿਲਾ ਵੀਡੀਓ ਜਾਰੀ ਕੀਤਾ ਸੀ। ਅੰਮ੍ਰਿਤਪਾਲ ਨੇ ਆਪਣੀ ਦੂਜੀ ਵੀਡੀਓ ਵਿੱਚ ਕਿਹਾ ਹੈ ਕਿ ਉਹ ਮੌਤ ਤੋਂ ਨਹੀਂ ਡਰਦਾ। ਮੈਂ ਦੇਸ਼ ਤੋਂ ਭੱਜਣ ਵਾਲਾ ਨਹੀਂ ਹਾਂ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ