ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਵਿੱਤ ਮੰਤਰੀ ਵੱਲੋਂ ਸਰਧਾਂਜਲੀ, ਬੋਲੇ, ਮਹਾਨ ਖਿਡਾਰੀ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ। Punjabi news - TV9 Punjabi

ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਵਿੱਤ ਮੰਤਰੀ ਵੱਲੋਂ ਸਰਧਾਂਜਲੀ, ਬੋਲੇ, ਮਹਾਨ ਖਿਡਾਰੀ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ

Updated On: 

28 Apr 2023 20:38 PM

ਦੇਸ਼ ਦੇ ਮਾਹਨ ਮੁੱਕੇਬਾਜ਼ ਕੌਰ ਸਿੰਘ ਦਾ ਉਨਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਾਹਨ ਖਿਡਾਰੀ ਨੂੰ ਸ਼ਰਧਾਂਜਲੀ ਦਿੱਤੀ।

ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਵਿੱਤ ਮੰਤਰੀ ਵੱਲੋਂ ਸਰਧਾਂਜਲੀ, ਬੋਲੇ, ਮਹਾਨ ਖਿਡਾਰੀ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ

ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਵਿੱਤ ਮੰਤਰੀ ਵੱਲੋਂ ਸਰਧਾਂਜਲੀ, ਬੋਲੇ, ਮਹਾਨ ਖਿਡਾਰੀ ਨੂੰ ਸਕੂਲੀ ਸਿਲੇਬਸ ਦਾ ਬਣਾਇਆ ਹਿੱਸਾ।

Follow Us On

ਸੰਗਰੂਰ। ਸਾਬਕਾ ਓਲੰਪੀਅਨ ਅਤੇ ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ (Padma Shri Kaur Singh) ਦਾ ਸੰਖੇਪ ਬਿਮਾਰੀ ਮਗਰੋਂ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਰੀਬ 74 ਸਾਲਾਂ ਦੇ ਸਨ। ਕੌਰ ਸਿੰਘ ਦੇ ਜੱਦੀ ਪਿੰਡ ਵਿਖੇ ਉਨ੍ਹਾਂ ਦਾ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਮਹਾਨ ਮੁੱਕੇਬਾਜ਼ ਕੌਰ ਸਿੰਘ ਨੇ ਪੂਰੀ ਤਰ੍ਹਾਂ ਸਾਦਾ ਜੀਵਨ ਬਿਤਾਉਂਦੇ ਹੋਏ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰ ਕੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ।

ਕੌਰ ਸਿੰਘ ਨੂੰ ਸਕੂਲੀ ਸਿਲੇਬਸ ਦਾ ਬਣਾਇਆ ਹਿੱਸਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਡ ਹੀਰੇ ਦੀ ਜੀਵਨੀ ਨੂੰ ਇਸ ਵਿਦਿਅਕ ਸੈਸ਼ਨ ਤੋਂ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਹੈ ਤਾਂ ਜੋ ਵਿਦਿਆਰਥੀ ਵਰਗ ਇਸ ਮਹਾਨ ਖੇਡ ਸ਼ਖਸੀਅਤ ਦੇ ਜੀਵਨ ਤੋਂ ਨੇੜਿਓਂ ਵਾਕਿਫ਼ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਛੇਤੀ ਹੀ ਪਿੰਡ ਵਾਸੀਆਂ ਦੀ ਸਲਾਹ ਨਾਲ ਪਦਮ ਸ਼੍ਰੀ ਅਤੇ ਅਰਜੁਨਾ ਐਵਾਰਡ ਜੇਤ ਕੌਰ ਸਿੰਘ ਦੀ ਯਾਦ ਵਿੱਚ ਪਿੰਡ ਪੱਧਰ ਤੇ ਅਤੇ ਸੂਬਾ ਪੱਧਰ ਤੇ ਯਾਦਗਾਰ ਵੀ ਉਸਾਰੀ ਜਾਵੇਗੀ ਤਾਂ ਜੋ ਸਾਡੀਆਂ ਨਵੀਂਆਂ ਪੀੜ੍ਹੀਆਂ ਇਸ ਮਹਾਨ ਸ਼ਖਸ਼ੀਅਤ ਦੇ ਜੀਵਨ ਤੋਂ ਲਗਾਤਾਰ ਸੇਧ ਲੈ ਕੇ ਖੇਡਾਂ ਨਾਲ ਜੁੜ ਸਕਣ।

1983 ‘ਚ ਕੌਰ ਸਿੰਘ ਨੂੰ ਮਿਲਿਆ ਸੀ ਪਦਮ ਸ਼੍ਰੀ ਐਵਾਰਡ

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਕੌਰ ਸਿੰਘ ਦੇ ਮਨ ਵਿੱਚ ਮੁੱਕੇਬਾਜ਼ੀ ਪ੍ਰਤੀ ਜਨੂੰਨ ਸੀ ਅਤੇ ਉਨ੍ਹਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਸਾਲ 1982 ਵਿੱਚ ਅਰਜੁਨ ਐਵਾਰਡ ਅਤੇ ਸਾਲ 1983 ਵਿੱਚ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਣ ਦੇ ਨਾਲ ਨਾਲ ਭਾਰਤੀ ਫੌਜ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਾਲ 1988 ਵਿੱਚ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਪਦਮ ਸ਼੍ਰੀ ਕੌਰ ਸਿੰਘ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਕ ਸੰਦੇਸ਼ ਰਾਹੀਂ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।

ਫੌਜ ਨੇ ਵੀ ਦਿੱਤੀ ਕੌਰ ਸਿੰਘ ਨੂੰ ਸਲਾਮੀ

ਅੰਤਿਮ ਸਸਕਾਰ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀ ਤਰਫੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਦੀ ਤਰਫੋਂ ਸੰਜੀਵ ਸੰਜੂ ਤੇ ਅੰਮ੍ਰਿਤ ਸਿੱਧੂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ, ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਸਮੇਤ ਹੋਰ ਸੀਨੀਅਰ ਕੋਚਾਂ ਆਦਿ ਨੇ ਰੀਥਾਂ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਰਨਲ ਅਮਿਤ ਭਾਗੀ ਦੀ ਅਗਵਾਈ ਹੇਠ 152 ਸਿੱਖ ਰੈਜੀਮੈਂਟ ਦੇ ਜਵਾਨਾਂ ਵੱਲੋਂ ਪਦਮ ਸ਼੍ਰੀ ਕੌਰ ਸਿੰਘ ਨੂੰ ਸਲਾਮੀ ਦਿੱਤੀ ਗਈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੌਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

‘ਫੌਜ ਚ ਰਹਿਕੇ ਵੀ ਕੌਰ ਸਿੰਘ ਨੇ ਕੀਤੀ ਸੇਵਾ’

ਜ਼ਿਲ੍ਹਾ ਸੰਗਰੂਰ ਦੇ ਪਿੰਡ ਛੋਟੀ ਖਨਾਲ ਵਿੱਚ ਰਹਿੰਦੇ ਤਕਰੀਬਨ 74 ਸਾਲਾ ਸੂਬੇਦਾਰ ਕੌਰ ਸਿੰਘ ਜੋ ਕਿ 1970 ਚ ਫ਼ੌਜ ਵਿੱਚ ਭਰਤੀ ਹੋਇਆ ਸੀ, ਜਿੱਥੇ ਦੇਸ਼ ਦੀ ਸੇਵਾ ਕਰਦਿਆਂ ਉਸ ਅੰਦਰ ਮੁੱਕੇਬਾਜ਼ੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਸ ਦੇ ਇਸ ਸ਼ੌਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾਉਂਦਿਆਂ ਪੂਨਾ ਇੰਸਟੀਚਿਊਟ ਵਿੱਚ ਟਰੇਨਿੰਗ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ। ਜਿੱਥੋਂ ਉਸ ਨੇ ਮੁੱਕੇਬਾਜ਼ੀ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ। ਆਪਣੀ ਮਿਹਨਤ ਅਤੇ ਲਗਨ ਨਾਲ ਉਸ ਨੇ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿੰਕਦਾਰਾਬਾਦ ਵਿਖੇ ਗੋਲਡ ਮੈਡਲ ਜਿੱਤਿਆ। ਫਿਰ ਉਹ ਇੰਡੀਆ ਕੱਪ ਲਈ ਚੁਣਿਆ ਗਿਆ। ਇਸ ਦੇ ਨਾਲ ਹੀ ਉਸ ਨੇ ਕਾਮਨਵੈਲਥ ਖੇਡਾਂ ਅਤੇ ਕਿੰਗ ਕੱਪ ਵਿੱਚ ਖੇਡਦਿਆਂ ਵੀ ਗੋਲਡ ਮੈਡਲ ਜਿੱਤੇ । ਨੌਵੀਂ ਏਸ਼ੀਅਨ ਚੈਂਪੀਅਨਸ਼ਿਪ, ਮੁੰਬਈ ਵਿਖੇ ਵੀ ਗੋਲਡ ਮੈਡਲ ਜਿੱਤਣ ਵਾਲਾ ਉਹ ਇਕੱਲਾ ਹੀ ਖਿਡਾਰੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version