ਸੰਗਰੂਰ ਥਾਣੇ ਦਾ ASI ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ, ਸਮਝੌਤਾ ਕਰਵਾਉਣ ਦੇ ਨਾਂਅ ‘ਤੇ ਮੰਗੇ ਸਨ ਪੈਸੇ

Published: 

09 Jun 2023 20:40 PM

ਪੀੜਤ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ਪੁਲੀਸ ਅਧਿਕਾਰੀ ਨੇ ਉਸ ਦੇ ਰਿਸ਼ਤੇਦਾਰਾਂ ਦਰਮਿਆਨ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਰਾਜ਼ੀਨਾਮਾ ਕਰਵਾਉਣ ਲਈ ਉਸ ਕੋਲੋਂ 45 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ।

ਸੰਗਰੂਰ ਥਾਣੇ ਦਾ ASI ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ, ਸਮਝੌਤਾ ਕਰਵਾਉਣ ਦੇ ਨਾਂਅ ਤੇ ਮੰਗੇ ਸਨ ਪੈਸੇ
Follow Us On

ਪੰਜਾਬ ਨਿਊਜ। ਵਿਜੀਲੈਂਸ ਬਿਊਰੋ ਪੰਜਾਬ ਨੇ ਸੰਗਰੂਰ (Sangrur) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਦਿਲਬਰ ਖਾਨ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਰੇਂਜ ਲੁਧਿਆਣਾ ਦੇ ਦਫ਼ਤਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਪੀੜਤ ਨੇ ਇਲਜ਼ਾਮ ਲਾਇਆ ਹੈ ਕਿ ਮੁਲਜ਼ਮ ਪੁਲਿਸ (Police ) ਅਧਿਕਾਰੀ ਨੇ ਪੁਲਿਸ ਸ਼ਿਕਾਇਤ ਦੇ ਕੇਸ ਸਬੰਧੀ ਉਸ ਦੇ ਰਿਸ਼ਤੇਦਾਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ ਦਲਾਲ ਦੀ ਮਦਦ ਲਈ 45,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਏਐਸਆਈ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲਏ ਸਨ।

ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ EOW ਲੁਧਿਆਣਾ (Ludhiana) ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ