ਕਾਰਗਿਲ ‘ਚ ਸ਼ਹੀਦ ਪੰਜਾਬ ਦਾ ਇੱਕ ਹੋਰ ਪੁੱਤ, ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ

Updated On: 

04 Oct 2023 21:48 PM

ਕਾਰਗਿਲ ਚ ਸ਼ਹੀਦ ਹੋਏ ਪਰਮਿੰਦਰ ਸਿੰਘ ਜ਼ਿਲ੍ਹਾ ਸੰਗਰੂਰ ਤੋਂ ਸਬੰਧਤ ਹਨ। ਇੱਕ ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ। ਉਹ ਸਿੱਖ ਰੈਜੀਮੈਂਟ 'ਚ ਹਨ ਅਤੇ ਉਨ੍ਹਾਂ ਦੀ ਤੈਨਾਤੀ ਕਾਰਗਿਲ 'ਚ ਸੀ।

ਕਾਰਗਿਲ ਚ ਸ਼ਹੀਦ ਪੰਜਾਬ ਦਾ ਇੱਕ ਹੋਰ ਪੁੱਤ, ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ

Photo Credit: twitter @BhagwantMann

Follow Us On

ਸੁਨਾਮ ਦੇ ਪਿੰਡ ਛਾਜਲੀ ਦੇ ਰਹਿਣ ਵਾਲੇ ਜਵਾਨ ਪਰਮਿੰਦਰ ਸਿੰਘ ਦੇਸ਼ ਕਾਰਗਿਲ ਵਿੱਚ ਸ਼ਹੀਦ ਹੋ ਗਏ ਹੈ। ਜਿਸ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਗਹਿਰੇ ਸਦਮੇ ਵਿੱਚ ਹਨ ਅਤੇ ਪਿੰਡ ਚ ਸੋਗ ਦੀ ਲਹਿਰ ਪਸਰ ਗਈ ਹੈ। ਸ਼ਹੀਦ ਦੀ ਸ਼ਹਾਦਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੁੰਘਾ ਦੁਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਸ਼ਹੀਦ ਦੈ ਪਿੰਡ ਦੇ ਸਰਪੰਚ ਨਾਲ ਮੀਡੀਆ ਨੇ ਗੱਲਬਾਤ ਕੀਤੀ। ਜਿਸ ਦੌਰਾਨ ਸਰਪੰਚ ਨੇ ਦੱਸਿਆ ਕਿ ਸ਼ਹੀਦ ਪਰਮਿੰਦਰ ਸਿੰਘ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ ਵਿੱਚ ਹੈ। ਉਨ੍ਹਾਂ ਦੇ ਪਿਤਾ ਗੁਰਜੀਤ ਸਿੰਘ ਫੌਜ ਵਿੱਚੋਂ ਸੇਵਾਮੁਕਤ ਹੋ ਚੁੱਕੇ ਹਨ।

ਉਨ੍ਹਾਂ ਮੁਤਾਬਕ ਪਰਮਿੰਦਰ ਸਿੰਘ 7 ਸਾਲਾਂ ਤੋਂ ਫੌਜ ਵਿੱਚ ਸੇਵਾ ਨਿਭਾ ਰਹੇ ਸਨ। ਸ਼ਹੀਦ ਜਵਾਨ ਦਾ ਇੱਕ ਸਾਲ ਪਹਿਲਾਂ 2 ਅਕਤੂਬਰ ਨੂੰ ਵਿਆਹ ਹੋਇਆ ਸੀ। ਪਰਮਿੰਦਰ ਸਿੰਘ 7 ਸਾਲਾਂ ਤੋਂ ਫੌਜ ਵਿੱਚ ਨੌਕਰੀ ਕਰ ਰਿਹਾ ਸੀ।

ਮੁੱਖ ਮੰਤਰੀ ਨੇ ਜਤਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਨੂੰ ਲੈ ਕੇ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, ”ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਦੇ ਫੌਜੀ ਜਵਾਨ ਪਰਮਿੰਦਰ ਸਿੰਘ ਦੇ ਕਾਰਗਿਲ ‘ਚ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ। ਸ਼ਹੀਦ ਜਵਾਨ ਦੇ ਦੇਸ਼ ਲਈ ਹੌਸਲੇ ਨੂੰ ਸਲਾਮ ਕਰਦਾ ਹਾਂ।

ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾ ਕੇ ਪੇਸ਼ੇਵਰ ਸਮਰਪਣ ਦਾ ਸਬੂਤ ਦਿੱਤਾ। ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

Exit mobile version