SSF ਜਵਾਨ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ, ਸੜਕ ਹਾਦਸੇ ਚ ਹੋਈ ਸੀ ਮੌਤ

Updated On: 

12 Jan 2025 16:17 PM

ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਕੱਲ੍ਹ ਭਵਾਨੀਗੜ੍ਹ ਦੇ ਬਾਲਦ ਕਾਂਛੀਆ ਨੇੜੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ। ਡਿਊਟੀ 'ਤੇ ਤਾਇਨਾਤ ਐਸਐਸਐਫ ਜਵਾਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਮੁਲਜ਼ਮ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਜ਼ਖਮੀ ਕਰਮਚਾਰੀ ਮਨਦੀਪ ਸਿੰਘ ਦਾ ਇਲਾਜ ਚੱਲ ਰਿਹਾ ਹੈ।

SSF ਜਵਾਨ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ, ਸੜਕ ਹਾਦਸੇ ਚ ਹੋਈ ਸੀ ਮੌਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ

Follow Us On

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਵਿੱਚ ਦੋ ਦਿਨ ਪਹਿਲਾਂ ਇੱਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਸੜਕ ਸੁਰੱਖਿਆ ਬਲ ਦੇ ਕਰਮਚਾਰੀ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਸਰਕਾਰ 1 ਕਰੋੜ ਰੁਪਏ ਦੇਵੇਗੀ। ਜਦੋਂ ਕਿ ਜੀਵਨ ਬੀਮੇ ਤਹਿਤ HDFC ਬੈਂਕ ਵੱਲੋਂ 1 ਕਰੋੜ ਰੁਪਏ ਦਿੱਤੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖਮੀ ਹੋਏ ਮਨਦੀਪ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਕੱਲ੍ਹ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਨੇੜੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ। ਡਿਊਟੀ ‘ਤੇ ਤਾਇਨਾਤ ਐਸਐਸਐਫ ਜਵਾਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਮੁਲਜ਼ਮ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਜ਼ਖਮੀ ਕਰਮਚਾਰੀ ਮਨਦੀਪ ਸਿੰਘ ਦਾ ਇਲਾਜ ਚੱਲ ਰਿਹਾ ਹੈ। ਅਸੀਂ ਉਸਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕ੍ਰਿਹਾ ਕਿ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਸੰਵੇਦਨਾ ਹੈ। ਸਰਕਾਰ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇਵੇਗੀ ਅਤੇ HDFC ਬੈਂਕ ਵੀ ਜੀਵਨ ਬੀਮੇ ਤਹਿਤ 1 ਕਰੋੜ ਰੁਪਏ ਵੱਖਰੇ ਤੌਰ ‘ਤੇ ਪ੍ਰਦਾਨ ਕਰੇਗਾ। ਸਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸੰਘਣੀ ਧੁੰਦ ਕਾਰਨ ਯਾਤਰਾ ਕਰਦੇ ਸਮੇਂ ਸਾਵਧਾਨ ਰਹੋ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨ ਰਹੋ।

ਮੌਸਮ ਵਿਭਾਗ ਵੱਲੋਂ ਵੀ ਮਾਲਵਾ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ। ਪਿਛਲੇ ਦਿਨੀਂ ਵੀ ਬਰਨਾਲਾ ਬਠਿੰਡਾ ਵਿੱਚ ਸੜਕ ਹਾਦਸੇ ਹੋਏ ਸਨ। ਬਰਨਾਲਾ ਵਿੱਚ ਜਿੱਥੇ ਮਹਿਲਾ ਕਿਸਾਨਾਂ ਦੀ ਮੌਤ ਹੋ ਗਈ ਸੀ ਤਾਂ ਉੱਥੇ ਹੀ ਸੰਗਰੂਰ ਤੋਂ ਆ ਰਹੀ ਬੱਸ ਬਡਬਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਜਿਸ ਵਿੱਚ ਬੱਸ ਕੰਡਕਟਰ ਦੀ ਮੌਤ ਹੋ ਗਈ ਸੀ।