AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਅਦਾਲਤ ‘ਚ ਪੇਸ਼ ਹੋਏ ਸੰਜੇ ਸਿੰਘ, ਮਜੀਠੀਆ ਮਾਣਹਾਨੀ ਮਾਮਲੇ ‘ਚ ਦਰਜ ਕਰਵਾਇਆ ਬਿਆਨ

ਸੰਜੇ ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ਦੇ ਸਬੰਧ 'ਚ ਲੁਧਿਆਣਾ ਤੇ ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ ਲਗਾਤਾਰ ਪੇਸ਼ ਹੁੰਦੇ ਰਹੇ ਹਨ। ਉਨ੍ਹਾਂ ਦੇ ਕਾਨੂੰਨੀ ਨੁਮਾਇੰਦਿਆਂ ਨੇ ਅਦਾਲਤ 'ਚ ਆਪਣਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮਾਮਲਾ ਲੰਮਾ ਖਿੱਚਣ ਦੇ ਬਾਵਜੂਦ ਉਨ੍ਹਾਂ ਨੂੰ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ ਤੇ ਉਮੀਦ ਹੈ ਕਿ ਜਲਦ ਹੀ ਸੱਚਾਈ ਸਾਹਮਣੇ ਆ ਜਾਵੇਗੀ।

ਅੰਮ੍ਰਿਤਸਰ ਅਦਾਲਤ 'ਚ ਪੇਸ਼ ਹੋਏ ਸੰਜੇ ਸਿੰਘ, ਮਜੀਠੀਆ ਮਾਣਹਾਨੀ ਮਾਮਲੇ 'ਚ ਦਰਜ ਕਰਵਾਇਆ ਬਿਆਨ
lalit-sharma
| Updated On: 22 Oct 2026 13:09 PM IST
Share

ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਇੱਕ ਪੁਰਾਣੇ ਮਾਣਹਾਨੀ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ। ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਕੇਸ ‘ਚ ਸੰਜੇ ਸਿੰਘ ਨੇ ਧਾਰਾ 313 ਤਹਿਤ ਆਪਣਾ ਬਿਆਨ ਦਰਜ ਕਰਵਾਇਆ। ਅਦਾਲਤ ਤੋਂ ਬਾਹਰ ਆਉਣ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਨਿਆਂਇਕ ਪ੍ਰਕਿਰਿਆ ‘ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਲਗਭਗ 10 ਸਾਲਾਂ ਤੋਂ ਚੱਲ ਰਹੇ ਇਸ ਮਾਮਲੇ ‘ਚ ਜਲਦ ਇਨਸਾਫ਼ ਮਿਲੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਤੈਅ ਕੀਤੀ ਗਈ ਹੈ।

ਅਦਾਲਤ ‘ਚ ਬਿਆਨ ਤੇ ਨਿਆਂਇਕ ਪ੍ਰਕਿਰਿਆ

ਸੰਜੇ ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ਦੇ ਸਬੰਧ ‘ਚ ਲੁਧਿਆਣਾ ਤੇ ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ ਲਗਾਤਾਰ ਪੇਸ਼ ਹੁੰਦੇ ਰਹੇ ਹਨ। ਉਨ੍ਹਾਂ ਦੇ ਕਾਨੂੰਨੀ ਨੁਮਾਇੰਦਿਆਂ ਨੇ ਅਦਾਲਤ ‘ਚ ਆਪਣਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮਾਮਲਾ ਲੰਮਾ ਖਿੱਚਣ ਦੇ ਬਾਵਜੂਦ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਤੇ ਉਮੀਦ ਹੈ ਕਿ ਜਲਦ ਹੀ ਸੱਚਾਈ ਸਾਹਮਣੇ ਆ ਜਾਵੇਗੀ।

ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਮੁੱਦੇ ‘ਤੇ ਕੇਂਦਰ ਨੂੰ ਘੇਰਿਆ

ਪ੍ਰੈੱਸ ਕਾਨਫਰੰਸ ਦੌਰਾਨ ਸੰਜੇ ਸਿੰਘ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਦੇਸ਼ ਭਰ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਰਗੀਆਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਸੰਜੇ ਸਿੰਘ ਨੇ ਕਿਹਾ ਕਿ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਸਥਿਰ ਕਰਨ ਲਈ ਕਥਿਤ ਝੂਠੇ ਤੇ ਫਰਜ਼ੀ ਮਾਮਲਿਆਂ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ ਤੇ ਖ਼ੁਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਹੀ ਰਣਨੀਤੀ ਹੁਣ ਪੱਛਮੀ ਬੰਗਾਲ ਤੇ ਪੰਜਾਬ ‘ਚ ਵੀ ਦੁਹਰਾਈ ਜਾ ਰਹੀ ਹੈ, ਜਿੱਥੇ ‘ਆਪ’ ਆਗੂਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਅਪਮਾਨ ਦਾ ਮੁੱਦਾ ਚੁੱਕਿਆ

ਸੰਜੇ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਵਾਈ ਅੱਡੇ ‘ਤੇ ਕਥਿਤ ਤੌਰ ‘ਤੇ ਤਿੰਨ ਘੰਟੇ ਤੱਕ ਰੋਕੇ ਜਾਣ ਦੀ ਘਟਨਾ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਰੋਕਣਾ ਪੂਰੇ ਪੰਜਾਬ, ਪੰਜਾਬ ਦੇ ਲੋਕਾਂ ਤੇ ਪੰਜਾਬੀਅਤ ਦਾ ਅਪਮਾਨ ਹੈ। ਉਨ੍ਹਾਂ ਤੰਜ਼ ਕੱਸਦਿਆਂ ਕਿਹਾ ਕਿ ਇਹ ਕਦਮ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਚੁੱਕਿਆ ਗਿਆ ਹੈ।

ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਭਾਜਪਾ ਨੂੰ ਜਵਾਬ

ਜਦੋਂ ਪੱਤਰਕਾਰਾਂ ਨੇ ਪੰਜਾਬ ‘ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਭਾਜਪਾ ਵੱਲੋਂ ਸਰਕਾਰ ਨੂੰ ਘੇਰਨ ਬਾਰੇ ਸਵਾਲ ਕੀਤਾ ਤਾਂ ਸੰਜੇ ਸਿੰਘ ਨੇ ਪਲਟਵਾਰ ਕੀਤਾ। ਉਨ੍ਹਾਂ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ 20,000 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਨਸ਼ੀਲੇ ਪਦਾਰਥ ਫੜੇ ਜਾਣ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਖ਼ੁਦ ਅਦਾਲਤ ‘ਚ ਹਲਫ਼ਨਾਮਾ ਦਿੱਤਾ ਸੀ ਕਿ ਇਸ ਪੈਸੇ ਦੀ ਵਰਤੋਂ ਸਰਹੱਦ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾ ਰਹੀ ਸੀ।

ਸੰਜੇ ਸਿੰਘ ਨੇ ਦਾਅਵਾ ਕੀਤਾ ਕਿ 2015 ਤੋਂ 2017 ਦੌਰਾਨ ਅਕਾਲੀ-ਭਾਜਪਾ ਸਰਕਾਰ ਤੇ ਉਸ ਤੋਂ ਬਾਅਦ ਕਾਂਗਰਸ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਨਸ਼ਿਆਂ ਦੇ ਕਾਰੋਬਾਰ’ਚ ਧੱਕਿਆ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦੌਰਾਨ ਨਸ਼ਾ ਤਸਕਰਾਂ ਵਿਰੁੱਧ 96,000 ਤੋਂ ਵੱਧ ਮਾਮਲੇ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਗਈ ਹੈ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੇ ਲੋਕ ਭਲਾਈ ਯੋਜਨਾਵਾਂ

ਪੰਜਾਬ ਦੇ ਆਉਣ ਵਾਲੇ ਸਿਆਸੀ ਹਾਲਾਤ ਬਾਰੇ ਗੱਲ ਕਰਦਿਆਂ ਸੰਜੇ ਸਿੰਘ ਨੇ ਭਰੋਸਾ ਪ੍ਰਗਟਾਇਆ ਕਿ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਮੋਹਰ ਲਾਉਣਗੇ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਆਧਾਰ ‘ਤੇ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਕਤਰਫ਼ਾ ਜਿੱਤ ਦਰਜ ਕਰੇਗੀ।

Follow Us
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...