ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਸੰਭਾਲਣਗੇ ਇੰਡਸਟਰੀ ਤੇ ਐਨਆਰਆਈ ਵਿਭਾਗ
ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਦੀ ਸਹੁੰ ਚੁਕਾਈ। ਇਸ ਮੌਕੇ ਅਰੋੜਾ ਦਾ ਪਰਿਵਾਰ ਵੀ ਉਨ੍ਹਾਂ ਨਾਲ ਮੌਜੂਦ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ। ਪੰਜਾਬ ਕੈਬਨਿਟ 'ਚ ਕੁੱਲ 18 ਸੀਟਾਂ ਹਨ ਅਤੇ ਸੰਜੀਵ ਅਰੋੜਾ 17ਵੇਂ ਮੰਤਰੀ ਬਣ ਗਏ ਹਨ। ਹੁਣ ਕੈਬਨਿਟ ਵਿੱਚ ਇੱਕ ਸੀਟ ਖਾਲੀ ਹੈ। ਇਹ 3 ਸਾਲਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਕੈਬਨਿਟ ਵਿਸਥਾਰ ਹੈ।

ਲੁਧਿਆਣਾ ਪੱਛਮੀ ਤੋਂ ਨਵੇਂ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹ ਇੰਡਸਟਰੀ ਤੇ ਐਨਆਰਆਈ ਮੰਤਰੀ ਬਣਾਏ ਗਏ ਹਨ। ਉਨ੍ਹਾਂ ਨੂੰ ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁਕਾਈ। ਇਸ ਮੌਕੇ ਅਰੋੜਾ ਦਾ ਪਰਿਵਾਰ ਵੀ ਉਨ੍ਹਾਂ ਨਾਲ ਮੌਜੂਦ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ। ਪੰਜਾਬ ਕੈਬਨਿਟ ‘ਚ ਕੁੱਲ 18 ਸੀਟਾਂ ਹਨ ਅਤੇ ਸੰਜੀਵ ਅਰੋੜਾ 17ਵੇਂ ਮੰਤਰੀ ਬਣ ਗਏ ਹਨ। ਹੁਣ ਕੈਬਨਿਟ ਵਿੱਚ ਇੱਕ ਸੀਟ ਖਾਲੀ ਹੈ। ਇਹ 3 ਸਾਲਾਂ ‘ਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ 7ਵਾਂ ਕੈਬਨਿਟ ਵਿਸਥਾਰ ਹੈ।
ਤੁਹਾਨੂੰ ਦੱਸ ਦੇਈਏ ਕਿ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤੀ ਸੀ। ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਜੇਕਰ ਸੰਜੀਵ ਅਰੋੜਾ ਵਿਧਾਇਕ ਬਣਦੇ ਹਨ ਤਾਂ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇੱਕ ਰੈਲੀ ਵਿੱਚ ਇਸ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਇਹ ਤੈਅ ਸੀ ਕਿ ਸੰਜੀਵ ਅਰੋੜਾ ਕੈਬਨਿਟ ਮੰਤਰੀ ਬਣਨਗੇ।
19 ਜੂਨ ਨੂੰ ਹੋਈ ਜ਼ਿਮਨੀ ਚੋਣ, ਨਤੀਜੇ 23 ਜੂਨ ਨੂੰ ਐਲਾਨੇ ਗਏ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਿੰਗ ਹੋਈ ਸੀ ਤੇ ਨਤੀਜੇ 23 ਜੂਨ ਨੂੰ ਐਲਾਨੇ ਗਏ ਸਨ, ਜਿਸ ‘ਚ ਸੰਜੀਵ ਅਰੋੜਾ ਨੇ ਜਿੱਤ ਪ੍ਰਾਪਤ ਕੀਤੀ ਸੀ। ਪਿਛਲੇ ਸ਼ਨੀਵਾਰ ਨੂੰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਚੁਣੇ ਗਏ ਵਿਧਾਇਕ ਵਜੋਂ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਹ ਇਸ ਤੋਂ ਪਹਿਲਾਂ ਰਾਜ ਸਭਾ ਦੇ ਸੰਸਦ ਮੈਂਬਰ ਸਨ, ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਭਾਰਤ ਭੂਸ਼ਣ ਨੂੰ ਹਰਾਇਆ। ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ ਜਦੋਂ ਕਿ ਕਾਂਗਰਸ ਦੇ ਭਾਰਤ ਭੂਸ਼ਣ ਨੂੰ 24,542 ਵੋਟਾਂ ਮਿਲੀਆਂ। ਭਾਜਪਾ ਉਮੀਦਵਾਰ ਜੀਵਨ ਗੁਪਤਾ 20,323 ਵੋਟਾਂ ਪ੍ਰਾਪਤ ਕਰਕੇ ਤੀਜੇ ਸਥਾਨ ‘ਤੇ ਰਹੇ।