AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸੰਜੀਵ ਅਰੋੜਾ ਨੇ ਕੀਤਾ ਹਾਈ ਕੋਰਟ ਦਾ ਰੁਖ਼, ਈਡੀ ਵੱਲੋਂ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ; ਕਾਰਵਾਈ ਨੂੰ ਦੱਸਿਆ ਗੈਰ-ਸੰਵਿਧਾਨਕ

ਪਟੀਸ਼ਨ 'ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅਸਲ ਐਫਆਈਆਰ ਤੇ ਈਡੀ ਦੀ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ ਦੋਵੇਂ ਕਾਨੂੰਨੀ ਤੌਰ 'ਤੇ ਸਹੀ ਨਹੀਂ ਹਨ, ਜਿਸ ਨਾਲ ਗ੍ਰਿਫਤਾਰੀ ਆਪਣੇ ਆਪ 'ਚ ਗੈਰ-ਕਾਨੂੰਨੀ ਹੈ।

ਸੰਜੀਵ ਅਰੋੜਾ ਨੇ ਕੀਤਾ ਹਾਈ ਕੋਰਟ ਦਾ ਰੁਖ਼, ਈਡੀ ਵੱਲੋਂ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ; ਕਾਰਵਾਈ ਨੂੰ ਦੱਸਿਆ ਗੈਰ-ਸੰਵਿਧਾਨਕ
ਸੰਜੀਵ ਅਰੋੜਾ
tv9-punjabi
| Updated On: 12 May 2026 11:43 AM IST
Share

ਪੰਜਾਬ ਦੇ ਵਿਧਾਇਕ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਚ ਕਾਰਵਾਈ ਨੂੰ ਗੈਰ-ਸੰਵਿਧਾਨਕ ਤੇ ਕਾਨੂੰਨ ਦੇ ਵਿਰੁੱਧ ਦੱਸਿਆ ਗਿਆ ਹੈ। ਪਟੀਸ਼ਨ ‘ਚ, ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਰੱਦ ਕਰਨ ਦੇ ਨਾਲ-ਨਾਲ ਐਫਆਈਆਰ ਤੇ ਪੂਰੀ ਅਪਰਾਧਿਕ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ‘ਚ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੇ ਜਾਣ ਦੀ ਉਮੀਦ ਹੈ।

ਪਟੀਸ਼ਨ ‘ਚ, ਸੰਜੀਵ ਅਰੋੜਾ ਦੀ ਕਾਨੂਨੀ ਟੀਮ ਨੇ ਦਲੀਲ ਦਿੱਤੀ ਹੈ ਕਿ ਈਡੀ ਗ੍ਰਿਫ਼ਤਾਰੀ ਦੌਰਾਨ ਲਾਜ਼ਮੀ ਕਾਨੂੰਨੀ ਪ੍ਰਬੰਧਾਂ ਦੀ ਪਾਲਣਾ ਕਰਨ ‘ਚ ਅਸਫਲ ਰਹੀ ਤੇ ਅਰੋੜਾ ਨੂੰ ਕਾਨੂੰਨ ਦੇ ਤਹਿਤ ਜ਼ਰੂਰੀ ਸੁਰੱਖਿਆ ਪ੍ਰਬੰਧ ਪ੍ਰਦਾਨ ਨਹੀਂ ਕੀਤੇ ਗਏ। ਪਟੀਸ਼ਨ ‘ਚ ਇਹ ਵੀ ਦਲੀਲ ਦਿੱਤੀ ਗਈ ਹੈ ਕਿ ਇਹ ਕਾਰਵਾਈ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਸੀ ਤੇ ਕੇਂਦਰੀ ਏਜੰਸੀ ਨੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ।

ਪਟੀਸ਼ਨ ‘ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅਸਲ ਐਫਆਈਆਰ ਤੇ ਈਡੀ ਦੀ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ ਦੋਵੇਂ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹਨ, ਜਿਸ ਨਾਲ ਗ੍ਰਿਫਤਾਰੀ ਆਪਣੇ ਆਪ ‘ਚ ਗੈਰ-ਕਾਨੂੰਨੀ ਹੈ। ਅਰੋੜਾ ਦੀ ਕਾਨੂੰਨੀ ਟੀਮ ਨੇ ਅਦਾਲਤ ਦੇ ਸਾਹਮਣੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੇ ਵਿਰੁੱਧ ਕਾਰਵਾਈ ਤੱਥਾਂ ਦੇ ਸਬੂਤਾਂ ਨਾਲੋਂ ਰਾਜਨੀਤਿਕ ਵਿਚਾਰਾਂ ਤੋਂ ਜ਼ਿਆਦਾ ਦਿਖਾਈ ਦਿੰਦੀ ਹੈ।

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...