CM ਮਾਨ ਵੱਲੋਂ ਪੁਲਿਸ ਮੁਲਾਜ਼ਮ ਦੀ ਮੌਤ ‘ਤੇ ਮਾਲੀ ਸਹਾਇਤਾ ਦਾ ਐਲਾਨ, ਸੰਤ ਬਲਬੀਰ ਸੀਚੇਵਾਲ ਨੇ ਜਾਣਿਆ ਜਖ਼ਮੀਆਂ ਦਾ ਹਾਲ

Updated On: 

23 Nov 2023 14:30 PM

ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਫਾਇਰਿੰਗ ਹੋਈ। ਇਸ ਗੋਲੀਬਾਰੀ ਵਿੱਚ ਡੀਐਸਪੀ ਭੁਲੱਥ ਭਾਰਤ ਭੂਸ਼ਨ ਸੈਣੀ ਸਣੇ ਪੰਜਾਬ ਪੁਲਿਸ ਦੇ 10 ਜਖ਼ਮੀ ਹੋਏ ਹਨ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਵਜੋਂ ਹੋਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਹਸਪਤਾਲ ਪੁੱਜੇ।

CM ਮਾਨ ਵੱਲੋਂ ਪੁਲਿਸ ਮੁਲਾਜ਼ਮ ਦੀ ਮੌਤ ਤੇ ਮਾਲੀ ਸਹਾਇਤਾ ਦਾ ਐਲਾਨ, ਸੰਤ ਬਲਬੀਰ ਸੀਚੇਵਾਲ ਨੇ ਜਾਣਿਆ ਜਖ਼ਮੀਆਂ ਦਾ ਹਾਲ
Follow Us On

ਨਿਹੰਗਾਂ ਅਤੇ ਪੁਲਿਸ ਵਿਚਾਲੇ ਵੀਰਵਾਰ ਸਵੇਰੇ ਤੜਕਸਾਰ ਗੋਲੀਬਾਰੀ ਹੋਈ। ਇਹ ਗੋਲੀਬਾਰੀ ਕਪੂਰਥਲਾ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਹੋਈ। ਇਸ ਗੋਲੀਬਾਰੀ ਵਿੱਚ ਪੁਲਿਸ ਹੋਮਗਾਰਡ ਦੇ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ ਅਤੇ 10 ਪੁਲਿਸ ਮੁਲਾਜ਼ਮ ਜਖ਼ਮੀ ਹੋ ਗਏ। ਜਿਸ ਤੋਂ ਬਾਅਦ ਤੁਰੰਤ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਹਸਪਤਾਲ ਪੁੱਜੇ।

ਡੀਐਸਪੀ ਸਣੇ 10 ਪੁਲਿਸ ਮੁਲਾਜ਼ਮ ਹੋਏ ਜਖ਼ਮੀ

ਇਸ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਦੀ ਪਛਾਣ ASI ਅਸ਼ੋਕ ਕੁਮਾਰ, ASI ਗੁਰਮੀਤ ਸਿੰਘ, ASI ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਸੁਰਿੰਦਰ ਸਿੰਘ, ਹਰਭਜਨ ਸਿੰਘ,ਹਰਜਿੰਦਰ ਸਿੰਘ, ਰਮਨਦੀਪ ਸਿੰਘ, ਅਮਨਦੀਪ ਸਿੰਘ ਅਤੇ ਡੀਐਸਪੀ ਭੁਲੱਥ ਭਾਰਤ ਭੂਸ਼ਨ ਸੈਣੀ ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਵਜੋਂ ਹੋਈ ਹੈ।

CM ਮਾਨ ਵੱਲੋਂ ਮਾਲੀ ਸਹਾਇਤਾ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਮੁਲਾਜ਼ਮ ਦੀ ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ਤੇ 1 ਕਰੋੜ ਰੁਪਏ ਪਰਿਵਾਰ ਨੂੰ ਦੇਣ ਦਾ ਐਲਾਨ ਵੀ ਕੀਤਾ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਬੀਮੇ ਅਧੀਨ ਬਾਕਿ ਦੇ 1 ਕਰੋੜ ਰੁਪਏ HDFC ਬੈਂਕ ਵੱਲੋ ਦਿੱਤੇ ਜਾਣਗੇ।

ਕੀ ਹੈ ਪੂਰਾ ਮਾਮਲਾ ?

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ‘ਤੇ ਕਬਜ਼ਾ ਕਰਨ ਤੋਂ ਬਾਅਦ ਬੁੱਧਵਾਰ ਨੂੰ ਬੂਸੋਵਾਲ ਰੋਡ ‘ਤੇ ਸਥਿਤ ਡੇਰਾ ਪੀਰ ਗੈਬ ‘ਤੇ ਕਬਜ਼ਾ ਕਰਦੇ ਹੋਏ 10 ਨਿਹੰਗ ਸਿੰਘਾਂ ਨੂੰ ਸੁਲਤਾਨਪੁਰ ਲੋਧੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਸੇ ਤਰ੍ਹਾਂ ਦੀ ਝੜਪ ਵਿੱਚ 2020 ਵਿੱਚ ਦਰਜ ਹੋਏ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਵੀ ਇਸ ਵਿੱਚ ਸ਼ਾਮਲ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਨਿਹੰਗ ਸਿੰਘਾਂ ਦੀ ਝੜਪ ਹੋਈ ਸੀ। ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਵਿਖੇ ਜਗਤਾਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮੁਹੱਲਾ ਪੰਡੋਰੀ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 307, 323, 324, 342, 427, 448, 511, 436, 148, 149, 379B ਅਤੇ ਹਥਿਆਰ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।