AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਤ ਲੋਂਗੋਵਾਲ ਦੀ ਬਰਸੀ ਅੱਜ, ਪੰਥਕ ਸਿਆਸਤ ‘ਚ ਆਹਮੋ-ਸਾਹਮਣੇ ਹੋਣਗੇ ਅਕਾਲੀ ਧੜੇ

ਬਰਸੀ ਸਮਾਗਮ ਦੀ ਥਾਂ ਨੂੰ ਲੈ ਕੇ ਦੋਵੇਂ ਧੜਿਆਂ ਵਿਚਾਲੇ ਵਿਵਾਦ ਵੀ ਸਾਹਮਣੇ ਆਇਆ ਸੀ। ਪ੍ਰਸ਼ਾਸਨ ਵੱਲੋਂ ਪੁਨਰ ਸੁਰਜੀਤ ਨੂੰ ਅਨਾਜ ਮੰਡੀ ਦਾ ਢੱਕਿਆ ਹੋਇਆ ਸ਼ੈੱਡ ਦਿੱਤਾ ਗਿਆ ਸੀ, ਜਦਕਿ ਬਾਦਲ ਧੜੇ ਨੂੰ ਖੁੱਲ੍ਹਾ ਮੈਦਾਨ ਅਲਾਟ ਕੀਤਾ ਗਿਆ ਸੀ। ਹਾਲਾਂਕਿ, ਸ਼੍ਰੋਮਣੀ ਅਕਾਲ ਦਲ ਨੇ ਇਸ ਮਾਮਲੇ 'ਚ ਪੱਖਪਾਤ ਦਾ ਇਲਜ਼ਾਮ ਲਗਾਇਆ ਸੀ ਤੇ ਹਾਈਕੋਰਟ ਦਾ ਰੁਖ਼ ਕੀਤਾ।

ਸੰਤ ਲੋਂਗੋਵਾਲ ਦੀ ਬਰਸੀ ਅੱਜ, ਪੰਥਕ ਸਿਆਸਤ 'ਚ ਆਹਮੋ-ਸਾਹਮਣੇ ਹੋਣਗੇ ਅਕਾਲੀ ਧੜੇ
tv9-punjabi
| Updated On: 20 Aug 2026 10:54 AM IST
Share

ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਅੱਜ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਵੱਖ-ਵੱਖ ਸਮਾਗਮ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਲੋਂਗੋਵਾਲ ‘ਚ ਪੰਥਕ ਸਿਆਸਤ ਦਾ ਵੱਡਾ ਸ਼ਕਤੀ ਪ੍ਰਦਰਸ਼ਨ ਹੋਵੇਗਾ। ਦੋਵੇਂ ਧੜੇ ਸੰਤ ਲੋਂਗੋਵਾਲ ਦੀ ਪੰਥਕ ਵਿਰਾਸਤ ਨਾਲ ਖ਼ੁਦ ਨੂੰ ਜੋੜਦੇ ਹੋਏ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਉਨ੍ਹਾਂ ਦੀ ਬਰਸੀ ਮੌਕੇ ਹੋਣ ਵਾਲੇ ਦੋਵੇਂ ਸਮਾਗਮਾਂ ਤੇ ਪੰਥਕ ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਸਮਾਗਮ ਦੀ ਥਾਂ ਨੂੰ ਲੈ ਕੇ ਵਿਵਾਦ

ਬਰਸੀ ਸਮਾਗਮ ਦੀ ਥਾਂ ਨੂੰ ਲੈ ਕੇ ਦੋਵੇਂ ਧੜਿਆਂ ਵਿਚਾਲੇ ਵਿਵਾਦ ਵੀ ਸਾਹਮਣੇ ਆਇਆ ਸੀ। ਪ੍ਰਸ਼ਾਸਨ ਵੱਲੋਂ ਪੁਨਰ ਸੁਰਜੀਤ ਨੂੰ ਅਨਾਜ ਮੰਡੀ ਦਾ ਢੱਕਿਆ ਹੋਇਆ ਸ਼ੈੱਡ ਦਿੱਤਾ ਗਿਆ ਸੀ, ਜਦਕਿ ਬਾਦਲ ਧੜੇ ਨੂੰ ਖੁੱਲ੍ਹਾ ਮੈਦਾਨ ਅਲਾਟ ਕੀਤਾ ਗਿਆ ਸੀ। ਹਾਲਾਂਕਿ, ਸ਼੍ਰੋਮਣੀ ਅਕਾਲ ਦਲ ਨੇ ਇਸ ਮਾਮਲੇ ‘ਚ ਪੱਖਪਾਤ ਦਾ ਇਲਜ਼ਾਮ ਲਗਾਇਆ ਸੀ ਤੇ ਹਾਈਕੋਰਟ ਦਾ ਰੁਖ਼ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅਦਾਲਤ ‘ਚ ਰਿਟ ਪਾਈ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਨਾਜ ਮੰਡੀ ਸ਼ੈੱਡ ਲੌਂਗੋਵਾਲ ਵਿਖੇ ਰੈਲੀ ਕਰਨ ਦੀ ਇਜਾਜ਼ਤ ਦਿੱਤੀ।

ਸ਼੍ਰੋਮਣੀ ਅਕਾਲੀ ਦਲ ਨੇ ਦੱਸਿਆ ਕਿ 20 ਅਗਸਤ ਨੂੰ ਮਨਾਏ ਜਾਣ ਵਾਲੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈ ਕੇ ਅਕਾਲੀ ਦਲ ਵੱਲੋਂ ਕਨੂੰਨੀ ਤਰੀਕੇ ਨਾਲ ਇਜਾਜ਼ਤ ਲਈ ਗਈ ਸੀ ਤੇ ਦਾਣਾ ਮੰਡੀ ਵਿਖੇ ਰੈਲੀ ਕਰਨ ਸਬੰਧੀ ਅਪ੍ਰੈਲ 2026 ਤੋਂ ਲੈ ਕੇ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਸਰਕਾਰੀ ਫੀਸ ਭਰ ਕੇ ਮਨਜ਼ੂਰੀ ਲਈ ਗਈ ਸੀ, ਪਰ ਪ੍ਰਸ਼ਾਸਨ ਵੱਲੋਂ ਪੁਨਰ ਸੁਰਜੀਤ ਅਕਾਲੀ ਦਲ ਨੂੰ 15 ਅਗਸਤ ਛੁੱਟੀ ਵਾਲੇ ਦਿਨ ਦਫਤਰ ਖੋਲ ਕੇ ਫੀਸ ਭਰਾ ਕੇ ਰੈਲੀ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਬਰਸੀ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਪੁਨਰ ਸੁਰਜੀਤ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਪੰਥਕ ਮੁੱਦਿਆਂ ਤੇ ਰਹੇਗਾ ਫੋਕਸ

ਸ਼੍ਰੋਮਣੀ ਅਕਾਲੀ ਦਲ ਧੜਾ ਵੱਡੀ ਗਿਣਤੀ ‘ਚ ਸਮਰਥਕ ਇਕੱਠੇ ਕਰਕੇ ਆਪਣੀ ਜਥੇਬੰਦਕ ਤਾਕਤ ਦਿਖਾਉਣ ਦੀ ਤਿਆਰੀ ‘ਚ ਹੈ। ਦੋਵੇਂ ਧੜਿਆਂ ਲਈ ਅੱਜ ਦਾ ਸਮਾਗਮ ਸਿਰਫ਼ ਬਰਸੀ ਤੱਕ ਸੀਮਿਤ ਨਹੀਂ, ਸਗੋਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਆਪਣੀ ਸਿਆਸੀ ਪਕੜ ਦਿਖਾਉਣ ਦਾ ਮੌਕਾ ਵੀ ਬਣ ਗਿਆ ਹੈ।

ਪੁਨਰ ਸੁਰਜੀਤ ਧੜੇ ਵੱਲੋਂ ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਗੋਬਿੰਦ ਸਿੰਘ ਲੋਂਗੋਵਾਲ ਤੇ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਆਗੂ ਸਮਾਗਮ ‘ਚ ਸ਼ਾਮਲ ਹੋਣਗੇ। ਪੁਨਰ ਸੁਰਜੀਤ ਸੰਤ ਲੋਂਗੋਵਾਲ ਦੇ ਪੰਥਕ ਏਜੰਡੇ ਨੂੰ ਖ਼ੁਦ ਨਾਲ ਜੋੜਣ ਦੀ ਤਿਆਰੀ ‘ਚ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ‘ਤੇ ਵੀ ਨਿਸ਼ਾਨੇ ਸਾਧੇ ਜਾ ਸਕਦੇ ਹਨ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...