ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਤ ਸੀਚੇਵਾਲ ਨੇ ਬਿਸਤ ਦੁਆਬ ਨਹਿਰ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਆਰੰਭੀ ਮੁਹਿੰਮ

ਸੰਤ ਸੀਚੇਵਾਲ ਨੇ ਕਿਹਾ ਕਿ ਹੁਣ ਨਹਿਰ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਹੁਣ ਪਾਇਪ ਲਾਇਨਾਂ ਪਾਈਆਂ ਜਾਣਗੀਆਂ ਜਿਸਦਾ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ।

ਸੰਤ ਸੀਚੇਵਾਲ ਨੇ ਬਿਸਤ ਦੁਆਬ ਨਹਿਰ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਆਰੰਭੀ ਮੁਹਿੰਮ
Follow Us
tv9-punjabi
| Published: 19 Feb 2023 09:08 AM

ਸੁਲਤਾਨਪੁਰ ਲੋਧੀ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਸ਼ੁਰੂ ਕਰਦਿਆ ਵਾਤਾਵਰਣ ਪ੍ਰੇਮੀ ਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਸਤ ਦੁਆਬ ਨਹਿਰ ਦਾ ਪਾਣੀ ਖੇਤੀ ਲਈ ਵਰਤਣ। ਦੁਆਬੇ ਵਿੱਚੋਂ ਲੰਘਦੀਆਂ ਬਿਸਤ ਦੁਆਬ ਦੀਆਂ ਡਿਸਟੀਬਿਊਟਰੀਆਂ ਦਾ ਵੱਖ-ਵੱਖ ਇਲਾਕਿਆਂ ਵਿਚ ਨਿਰੀਖਣ ਕਰਨ ਤੋਂ ਬਾਅਦ ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬੀ ਸਿਰਫ 34ਫੀਸਦੀ ਹੀ ਨਹਿਰੀ ਪਾਣੀ ਹੀ ਵਰਤਦੇ ਹਨ ਜਦਕਿ ਰਾਜਸਥਾਨ ਇਸਤੋਂ ਦੁੱਗਣਾ ਨਹਿਰੀ ਪਾਣੀ ਵਰਤ ਰਿਹਾ ਹੈ। ਜਿੱਥੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਜਿੱਥੇ ਪਹਿਲਾਂ ਖਾਲ ਹੁੰਦੇ ਸਨ ਉਹ ਹੁਣ ਨਹੀ ਰਹੇ। ਪੁਰਾਣੇ ਸਮਿਆਂ ਵਿਚ ਸੂਏ ਤੇ ਕੱਸੀਆਂ ਰਾਹੀ ਪਾਣੀ ਹਰ ਖੇਤ ਵਿਚ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਦੁਆਬੇ ਵਿਚ ਕਿਸਾਨਾਂ ਨੇ ਨਹਿਰੀ ਪਾਣੀ ਦੀ ਥਾਂ ਮੋਟਰਾਂ ਦਾ ਪਾਣੀ ਵਰਤਣ ਨੂੰ ਦਿੱਤੀ ਤਰਜੀਹ ਕਾਰਨ ਖਾਲੇ, ਸੂਏ ਤੇ ਕੱਸੀਆਂ ਖਤਮ ਹੋ ਗਈਆਂ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਹੁਣ ਨਹਿਰ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਹੁਣ ਪਾਇਪ ਲਾਇਨਾਂ ਪਾਈਆਂ ਜਾਣਗੀਆਂ ਜਿਸਦਾ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ।

ਮੁਹਿੰਮ ਦੀ ਕੀਤੀ ਸ਼ੁਰੁਆਤ

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਮੁਲਾਕਾਤ ਦੌਰਾਨ ਉਹਨਾਂ ਇਸ ਗੱਲ ਦਾ ਭਰੋਸਾ ਦਿੱਤਾ ਸੀ ਕਿ ਨਹਿਰਾਂ ਦਾ ਪਾਣੀ ਖੇਤਾਂ ਤੱਕ ਪੁੱਜਦਾ ਕਰਨ ਲਈ ਵਰਤੇ ਜਾਣ ਵਾਲੇ ਪਾਇਪਾਂ ਦਾ ਸਾਰਾ ਖਰਚਾ ਸੂਬਾ ਸਰਕਾਰ ਕਰੇਗੀ।ਸੰਤ ਸੀਚੇਵਾਲ ਨੇ ਦੱਸਿਆ ਕਿ ਬਿਸਤ ਦੁਆਬ ਨਹਿਰ ਵਿਚ 1450 ਕਿਊਸਿਕ ਪਾਣੀ ਵਗਣ ਦੀ ਸਮਰੱਥਾ ਹੈ ਪਰ ਇਸ ਖਿੱਤੇ ਦੇ ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਉਸ ਤਰਜ਼ ਤੇ ਨਹੀ ਕੀਤੀ ਜਾ ਰਹੀ ਜਿਵੇਂ ਮਾਲਵੇ ਦੇ ਕਿਸਾਨ ਕਰਦੇ ਹਨ।

ਇਸ ਕਰਕੇ ਬਿਸਤ ਦੁਆਬ ਨਹਿਰ ‘ਚ ਪਾਣੀ ਨਹੀਂ ਛੱਡਿਆ ਜਾਂਦਾ

ਇਸੇ ਕਾਰਨ ਬਿਸਤ ਦੁਆਬ ਨਹਿਰ ਵਿਚ ਕਦੇ ਵੀ ਪਾਣੀ 1450 ਕਿਊਸਿਕ ਨਹੀ ਛੱਡਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਸਾਲ 2016 ਤੋਂ ਬਿਸਤ ਦੁਆਬ ਦੇ ਨਹਿਰ ਦੇ ਕਿਨਾਰਿਆਂ ਨੂੰ ਕੰਕਰੀਟ ਨਾਲ ਪੱਕੇ ਕਰਨ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਪਾਣੀ ਆਖੀਰ ਤੱਕ ਪਹੁੰਚ ਸਕੇ ਪਰ ਨਹਿਰ ਨੂੰ ਪੱਕਿਆ ਕਰਨ ਲਈ ਕੋਰੜਾਂ ਰੁਪਏ ਤਾਂ ਖਰਚ ਦਿੱਤੇ ਗਏ ਪਰ ਪਾਣੀ ਖੇਤਾਂ ਤੱਕ ਪੁੱਜਦਾ ਕਰਨ ਦਾ ਪ੍ਰਬੰਧ ਨਹੀ ਕੀਤਾ ਗਿਆ।

ਸੰਤ ਸੀਚੇਵਾਲ ਦੀ ਕਿਸਾਨਾਂ ਨੂੰ ਅਪੀਲ

ਸੰਤ ਸੀਚੇਵਾਲ ਨੇ ਦੱਸਿਆ ਕਿ ਕੇਂਦਰੀ ਭੂ-ਜਲ ਬੋਰਡ ਦੀ ਸਾਲ 2017 ਵਿਚ ਆਈ ਰਿਪੋਰਟ ਅਨੁਸਾਰ ਪੰਜਾਬ ਵਿਚ ਧਰਤੀ ਹੇਠਲਾ ਪਾਣੀ 2039 ਤੱਕ 1000 ਫੁੱਟ ਡੂੰਘਾ ਹੋ ਜਾਵੇਗਾ। ਜਿਸ ਕਾਰਨ ਖੇਤੀ ਕਰਨੀ ਬੜੀ ਮੁਸ਼ਕਿਲ ਹੋ ਜਾਵੇਗੀ। ਇੰਨੀ ਡੂੰਘਾਈ ਤੋਂ ਪਾਣੀ ਕੱਢਣਾ ਆਪਣੇ ਆਪ ਵਿਚ ਇੱਕ ਵੱਡੀ ਚੁਣੌਤੀ ਹੋਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੋਟਰਾਂ ਦੀ ਥਾਂ ਨਹਿਰੀ ਪਾਣੀ ਨੂੰ ਖੇਤੀ ਲਈ ਵਰਤਣ ਨੂੰ ਤਰਜੀਹ ਦੇਣ।

ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ...
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...