ਸੰਤ ਸੀਚੇਵਾਲ ਦੀ ਪ੍ਰਧਾਨ ਮੰਤਰੀ ਦੇ ਕੇਂਦਰੀ ਖੇਤੀਬਾੜੀ ਮੰਤਰੀ ਚਿੱਠੀ, ਲਿਖਿਆ- ਪੀੜਤ ਕਿਸਾਨਾਂ ਦੀ ਬਾਂਹ ਫੜ੍ਹੇ ਸਰਕਾਰ

Updated On: 

18 Aug 2025 08:28 AM IST

Sant Seechewal Letter to PM Modi: ਸੰਤ ਸੀਚੇਵਾਲ ਨੇ ਪੱਤਰ ਰਾਹੀ ਇਹ ਵੀ ਮੰਗ ਕੀਤੀ ਕਿ ਪੀੜਤ ਕਿਸਾਨਾਂ ਵੱਲੋਂ ਜਿਹੜਾ ਕਰਜ਼ਾ ਬੈਂਕਾਂ ਤੋਂ ਲਿਆ ਗਿਆ ਹੈ। ਉਨ੍ਹਾਂ ਦੀਆਂ ਕਿਸ਼ਤਾਂ ਮੁਲਤਵੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਫਸਲਾਂ ਹੀ ਬਰਬਾਦ ਹੋ ਗਈਆਂ ਹਨ ਤਾਂ ਕਿਸਾਨ ਵਿਚਾਰੇ ਕਰਜ਼ੇ ਦੀਆਂ ਕਿਸ਼ਤਾਂ ਕਿਵੇਂ ਮੋੜਨਗੇ। ਸੰਤ ਸੀਚੇਵਾਲ ਨੇ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਪੀੜਤ ਕਿਸਾਨਾਂ ਦੇ ਖੇਤਾਂ ਦਾ ਨਿਰੱਖਣ ਕਰਵਾਇਆ ਜਾਵੇ ਤਾਂ ਜੋ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕੇ।

ਸੰਤ ਸੀਚੇਵਾਲ ਦੀ ਪ੍ਰਧਾਨ ਮੰਤਰੀ ਦੇ ਕੇਂਦਰੀ ਖੇਤੀਬਾੜੀ ਮੰਤਰੀ ਚਿੱਠੀ, ਲਿਖਿਆ- ਪੀੜਤ ਕਿਸਾਨਾਂ ਦੀ ਬਾਂਹ ਫੜ੍ਹੇ ਸਰਕਾਰ
Follow Us On

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਆਪਣੇ ਪੱਤਰ ‘ਚ ਲਿਖਿਆ ਹੈ ਕਿ ਮੰਡ ਇਲਾਕੇ ਦੇ ਕਿਸਾਨਾਂ ਨਾਲ ਹਰ ਦੂਜੇ ਜਾਂ ਫਿਰ ਤੀਜੇ ਸਾਲ ਅਜਿਹਾ ਭਾਣਾ ਵਾਪਰਦਾ ਹੈ, ਜਿਸ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਜਾਂਦੀਆਂ ਹਨ।

ਸੰਤ ਸੀਚੇਵਾਲ ਨੇ ਪੱਤਰ ਰਾਹੀ ਇਹ ਵੀ ਮੰਗ ਕੀਤੀ ਕਿ ਪੀੜਤ ਕਿਸਾਨਾਂ ਵੱਲੋਂ ਜਿਹੜਾ ਕਰਜ਼ਾ ਬੈਂਕਾਂ ਤੋਂ ਲਿਆ ਗਿਆ ਹੈ। ਉਨ੍ਹਾਂ ਦੀਆਂ ਕਿਸ਼ਤਾਂ ਮੁਲਤਵੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਫਸਲਾਂ ਹੀ ਬਰਬਾਦ ਹੋ ਗਈਆਂ ਹਨ ਤਾਂ ਕਿਸਾਨ ਵਿਚਾਰੇ ਕਰਜ਼ੇ ਦੀਆਂ ਕਿਸ਼ਤਾਂ ਕਿਵੇਂ ਮੋੜਨਗੇ। ਸੰਤ ਸੀਚੇਵਾਲ ਨੇ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਪੀੜਤ ਕਿਸਾਨਾਂ ਦੇ ਖੇਤਾਂ ਦਾ ਨਿਰੱਖਣ ਕਰਵਾਇਆ ਜਾਵੇ ਤਾਂ ਜੋ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕੇ।

ਸੰਤ ਸੀਚੇਵਾਲ ਨੇ ਬੀਤੇ ਦਿਨ ਬਾਊਪੁਰ ਜਾ ਕੇ ਬਿਆਸ ਦਰਿਆ ਤੇ ਚੱਲ ਰਹੇ ਰਾਹਤ ਕਾਰਜਾਂ ਦਾ ਜ਼ਾਇਜਾ ਲਿਆ। ਉਨ੍ਹਾਂ ਦੱਸਿਆ ਕਿ ਬਿਆਸ ਦਰਿਆ ਅੰਦਰ ਲੱਗੇ ਐਡਵਾਂਸ ਬੰਨ੍ਹਾਂ ਨੂੰ ਤਿੰਨ ਥਾਵਾਂ ਕਰਮੂਵਾਲ ਪੱਤਣ, ਬਾਊਪੁਰ ਤੇ ਆਹਲੀ ਕਲਾਂ ਤੋਂ ਢਾਹ ਲੱਗ ਰਹੀ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਇਨ੍ਹਾਂ ਐਡਵਾਸ ਬੰਨ੍ਹਾਂ ਨੂੰ ਟੁੱਟਣ ਤੋਂ ਬਚਾਉਣ ਲਈ ਕਿਸਾਨ ਦਿਨ ਰਾਤ ਕੋਸ਼ਿਸ਼ ‘ਚ ਲੱਗੇ ਹੋਏ ਹਨ।

ਗੱਲਬਾਤ ਦੌਰਾਨ ਰਾਜ ਸਭ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਪੂਰਥਲਾ ਤੇ ਤਰਨ-ਤਾਰਨ ਜ਼ਿਲ੍ਹਿਆਂ ਦੇ ਮੰਡ ਇਲਾਕੇ ‘ਚ ਹੜ੍ਹ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਮੰਡ ਇਲਾਕਾ ਜੋ ਬਿਆਸ ਦਰਿਆ ਦੇ ਐਨ ਵਿਚਕਾਰ ਟਾਪੂਨੁਮਾ ਹੈ, ਉਸ ‘ਚ 16 ਦੇ ਕਰੀਬ ਪਿੰਡ ਹਨ। ਜੋ ਇਸ ਵੇਲੇ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹਨ।

ਪਿਛਲੇ ਕਈ ਦਿਨਾਂ ਤੋਂ ਹਿਮਾਚਲ ਤੇ ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਇਹ ਸਥਿਤੀ ਕਾਫ਼ੀ ਵਿਗੜਦੀ ਜਾ ਰਹੀ ਹੈ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪੱਤਰ ਰਾਹੀ ਮੰਗ ਕੀਤੀ ਕਿ ਕਿ ਪੰਜਾਬ ਸਮੇਤ ਦੇਸ਼ ਦੇ ਹਰ ਉਸ ਕਿਸਾਨ ਦੀ ਬਾਂਹ ਫੜੀ ਜਾਵੇ ਜਿਸ ਦੀਆਂ ਫਸਲਾਂ ਇਸ ਹੜ੍ਹ ਕਾਰਨ ਤਬਾਹ ਹੋਈਆਂ ਹਨ।