AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਤ ਸੀਚੇਵਾਲ ਵੱਲੋਂ ਜਲ ਸਰੋਤਾਂ ਬਾਰੇ ਸੰਸਦੀ ਕਮੇਟੀ ਨੂੰ ਪੰਜਾਬ ਆਉਣ ਦਾ ਸੱਦਾ

ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਕਮੇਟੀ ਦੇ ਚੇਅਰਪਰਸਨ ਸ੍ਰੀ ਪਰਬਤਭਾਈ ਸਾਵਾਭਾਈ ਪਟੇਲ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਮੇਟੀ ਨੂੰ ਪੰਜਾਬ ਲੈ ਕੇ ਆਉਣਗੇ। ਇਸ ਫੇਰੀ ਦੌਰਾਨ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀ ਅਤੇ ਨਦੀਆਂ ਤੇ ਦਰਿਆਵਾਂ ਵਿਚ ਪਾ ਜਾ ਰਹੇ ਫੈਕਟਰੀਆਂ ਦੇ ਜ਼ਹਿਰੀਲੇ ਪਾਣੀਆਂ ਵੀ ਅਧਿਐਨ ਕਰਵਾਉਣਗੇ।

ਸੰਤ ਸੀਚੇਵਾਲ ਵੱਲੋਂ ਜਲ ਸਰੋਤਾਂ ਬਾਰੇ ਸੰਸਦੀ ਕਮੇਟੀ ਨੂੰ ਪੰਜਾਬ ਆਉਣ ਦਾ ਸੱਦਾ
ਸੰਤ ਸੀਚੇਵਾਲ ਵੱਲੋਂ ਜਲ ਸਰੋਤਾਂ ਬਾਰੇ ਸੰਸਦੀ ਕਮੇਟੀ ਨੂੰ ਪੰਜਾਬ ਆਉਣ ਦਾ ਸੱਦਾ
tv9-punjabi
| Published: 22 Jan 2023 18:03 PM IST
Share
ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲ ਸਰੋਤਾਂ ਬਾਰੇ ਬਣੀ ਸੰਸਦੀ ਸਥਾਈ ਕਮੇਟੀ ਦੇ ਚੇਅਰਪਰਸਨ ਨੂੰ ਸਮੁੱਚੀ ਕਮੇਟੀ ਸਹਿਤ ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਬਾਰੇ ਅਧਿਐਨ ਕਰਨ ਲਈ ਪੰਜਾਬ ਆਉਣ ਸੱਦਾ ਦਿੱਤਾ। ਉਨ੍ਹਾਂ ਨੇ ਕਮੇਟੀ ਦੇ ਚੇਅਰਪਰਸਨ ਸ੍ਰੀ ਪਰਬਤਭਾਈ ਸਾਵਾਭਾਈ ਪਟੇਲ ਨਾਲ ਕੀਤੇ ਗਏ ਦੌਰੇ ਦੌਰਾਨ ਮੁਲਾਕਾਤ ਕੀਤੀ ਸੀ। ਸੰਤ ਸੀਚੇਵਾਲ ਵੀ ਇਸ ਸੰਸਦੀ ਕਮੇਟੀ ਦੇ ਮੈਂਬਰ ਹਨ। ਮੁਲਾਕਾਤ ਦੌਰਾਨ ਉਹਨਾਂ ਨੇ ਪਟੇਲ ਨੂੰ ਇਸ ਪੱਥ ਤੋਂ ਜਾਣੂ ਕਰਵਾਇਆ ਸੀ ਕਿ ਪੰਜਾਬ ਦੀਆਂ ਨਦੀਆਂ ਅਤੇ ਦਰਿਆ ਵਿੱਚ ਸ਼ਹਿਰਾਂ ਅਤੇ ਫੈਕਟਰੀਆਂ ਦੇ ਜ਼ਹਿਰੀਲੇ ਪਾਣੀ ਪੈ ਰਹੇ ਹਨ ਜਿਸ ਕਾਰਨ ਮਾਲਵੇ ਅਤੇ ਰਾਜਸਥਾਨ ਦੇ ਕੁੱਝ ਹਿੱਸੇ ਦੇ ਲੋਕ ਕੈਂਸਰ ਨਾਲ ਪੀੜਿਤ ਹੋ ਰਹੇ ਹਨ। ਉਹਨਾਂ ਕਮੇਟੀ ਦੇ ਚੇਅਰਪਰਸਨ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਕਮੇਟੀ ਦੇ ਮੈਂਬਰਾਂ ਨੂੰ ਪੰਜਾਬ ਲੈ ਕੇ ਆਉਣ ਤਾਂ ਜੋ ਉਹ ਸੂਬੇ ਵਿੱਚ ਤੇਜ਼ੀ ਨਾਲ ਗੰਧਲੇ ਤੇ ਜ਼ਹਿਰੀਲੇ ਹੋ ਰਹੇ ਪਾਣੀਆਂ ਤੋਂ ਜਾਣੂ ਹੋ ਸਕਣ। ਸੰਤ ਸੀਚੇਵਾਲ ਨੇ ਕਮੇਟੀ ਦੇ ਚੇਅਰਪਰਸਨ ਪਟੇਲ ਨੂੰ ਇਹ ਵੀ ਦੱਸਿਆ ਕਿ ਪੰਜਾਬ ਹੀ ਅਜਿਹਾ ਸੂਬਾ ਹੈ, ਜਿਸਨੇ ਭੁੱਖਮਰੀ ਦੌਰਾਨ ਦੇਸ਼ ਦਾ ਢਿੱਡ ਭਰਿਆ ਸੀ। ਪੰਜਾਬ ਦੇ ਕਿਸਾਨਾਂ ਨੇ ਇਕ ਤਰ੍ਹਾਂ ਨਾਲ ਆਪਣਾ ਪਾਣੀ ਦੇਸ਼ ਦੇ ਲੇਖੇ ਲਾ ਦਿੱਤਾ ਸੀ। ਉਹਨਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਪੰਜਾਬ ਇਸ ਸਮੇਂ ਪਾਣੀ ਦੇ ਸੰਕਟ ਨਾਲ ਜੂਝ ਰਿਹਾ ਹੈ। ਇਸ ਲਈ ਉਹਨਾਂ ਸੰਸਦੀ ਕਮੇਟੀ ਤੋਂ ਮੰਗ ਕੀਤੀ ਕਿ ਇਸ ਦੌਰੇ ਦੌਰਾਨ ਉੇਹ ਪੰਜਾਬ ਦੇ ਸੁੱਕ ਰਹੇ ਦਰਿਆਵਾਂ ਅਤੇ ਧਰਤੀ ਹੇਠਲੇ ਮੁੱਕ ਰਹੇ ਪਾਣੀਆਂ ਦੀ ਵਿਸਥਾਰ ਨਾਲ ਰਿਪੋਰਟ ਤਿਆਰ ਕਰਕੇ ਕੇਂਦਰੀ ਜਲ ਸਰੋਤਾਂ ਬਾਰੇ ਵਿਭਾਗ ਨੂੰ ਭੇਜਣ ਤੇ ਇਸ ਰਿਪੋਰਟ ਨੂੰ ਸੰਸਦ ਵਿੱਚ ਵੀ ਰੱਖਣ। ਸੰਤ ਸੀਚੇਵਾਲ ਨੇ ਕਿਹਾ ਕਿ ਕੇਂਦਰੀ ਭੂ-ਜਲ ਬੋਰਡ ਦੀ ਰਿਪੋਰਟ ਅਨੁਸਾਰ 2039 ਤੱਕ ਪੰਜਾਬ ਦਾ ਧਰਤੀ ਹੇਠਲਾ ਪਾਣੀ 1000 ਫੁੱਟ ਡੂੰਘਾ ਚਲਾ ਜਾਵੇਗਾ, ਅਜਿਹੇ ਹਲਾਤਾਂ ਵਿੱਚ ਖੇਤੀ ਪ੍ਰਧਾਨ ਸੂਬਾ ਪੰਜਾਬ ਆਪਣੇ ਇਸ ਕਿੱਤੇ ਨੂੰ ਕਿਵੇਂ ਬਚਾਵੇਗਾ? ਇਹ ਇੱਕ ਵੱਡਾ ਸਵਾਲ ਹੈ ਜਿਸ ਨੂੰ ਮੁਖਾਤਿਬ ਹੋਣ ਦੀ ਲੋੜ ਹੈ। ਸੰਤ ਸੀਚੇਵਾਲ ਨੇ ਕਮੇਟੀ ਦੇ ਚੇਅਰਪਰਸਨ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਉਹ ਸੰਨ 2000 ਤੋਂ ਸੰਗਤਾਂ ਦੇ ਸਹਿਯੋਗ ਨਾਲ ਪਵਿੱਤਰ ਵੇਈਂ ਦੀ ਕਾਰਸੇਵਾ ਕਰ ਰਹੇ ਹਨ। ਸਾਲ 2008 ਤੋਂ ਲਗਾਤਾਰ ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਵੀ ਕਰਦੇ ਆ ਰਹੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਕਮੇਟੀ ਦੇ ਚੇਅਰਪਰਸਨ ਸ੍ਰੀ ਪਰਬਤਭਾਈ ਸਾਵਾਭਾਈ ਪਟੇਲ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਮੇਟੀ ਨੂੰ ਪੰਜਾਬ ਲੈ ਕੇ ਆਉਣਗੇ। ਇਸ ਫੇਰੀ ਦੌਰਾਨ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀ ਅਤੇ ਨਦੀਆਂ ਤੇ ਦਰਿਆਵਾਂ ਵਿਚ ਪਾ ਜਾ ਰਹੇ ਫੈਕਟਰੀਆਂ ਦੇ ਜ਼ਹਿਰੀਲੇ ਪਾਣੀਆਂ ਵੀ ਅਧਿਐਨ ਕਰਵਾਉਣਗੇ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...