ਸੰਤ ਸੀਚੇਵਾਲ ਵੱਲੋਂ ਜਲ ਸਰੋਤਾਂ ਬਾਰੇ ਸੰਸਦੀ ਕਮੇਟੀ ਨੂੰ ਪੰਜਾਬ ਆਉਣ ਦਾ ਸੱਦਾ Sant Sicheval invitation to the Parliamentary Committee on Water Resources to come to Punjab Punjabi news - TV9 Punjabi

ਸੰਤ ਸੀਚੇਵਾਲ ਵੱਲੋਂ ਜਲ ਸਰੋਤਾਂ ਬਾਰੇ ਸੰਸਦੀ ਕਮੇਟੀ ਨੂੰ ਪੰਜਾਬ ਆਉਣ ਦਾ ਸੱਦਾ

Published: 

22 Jan 2023 18:03 PM

ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਕਮੇਟੀ ਦੇ ਚੇਅਰਪਰਸਨ ਸ੍ਰੀ ਪਰਬਤਭਾਈ ਸਾਵਾਭਾਈ ਪਟੇਲ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਮੇਟੀ ਨੂੰ ਪੰਜਾਬ ਲੈ ਕੇ ਆਉਣਗੇ। ਇਸ ਫੇਰੀ ਦੌਰਾਨ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀ ਅਤੇ ਨਦੀਆਂ ਤੇ ਦਰਿਆਵਾਂ ਵਿਚ ਪਾ ਜਾ ਰਹੇ ਫੈਕਟਰੀਆਂ ਦੇ ਜ਼ਹਿਰੀਲੇ ਪਾਣੀਆਂ ਵੀ ਅਧਿਐਨ ਕਰਵਾਉਣਗੇ।

ਸੰਤ ਸੀਚੇਵਾਲ ਵੱਲੋਂ ਜਲ ਸਰੋਤਾਂ ਬਾਰੇ ਸੰਸਦੀ ਕਮੇਟੀ ਨੂੰ ਪੰਜਾਬ ਆਉਣ ਦਾ ਸੱਦਾ

ਸੰਤ ਸੀਚੇਵਾਲ ਵੱਲੋਂ ਜਲ ਸਰੋਤਾਂ ਬਾਰੇ ਸੰਸਦੀ ਕਮੇਟੀ ਨੂੰ ਪੰਜਾਬ ਆਉਣ ਦਾ ਸੱਦਾ

Follow Us On

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲ ਸਰੋਤਾਂ ਬਾਰੇ ਬਣੀ ਸੰਸਦੀ ਸਥਾਈ ਕਮੇਟੀ ਦੇ ਚੇਅਰਪਰਸਨ ਨੂੰ ਸਮੁੱਚੀ ਕਮੇਟੀ ਸਹਿਤ ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਬਾਰੇ ਅਧਿਐਨ ਕਰਨ ਲਈ ਪੰਜਾਬ ਆਉਣ ਸੱਦਾ ਦਿੱਤਾ। ਉਨ੍ਹਾਂ ਨੇ ਕਮੇਟੀ ਦੇ ਚੇਅਰਪਰਸਨ ਸ੍ਰੀ ਪਰਬਤਭਾਈ ਸਾਵਾਭਾਈ ਪਟੇਲ ਨਾਲ ਕੀਤੇ ਗਏ ਦੌਰੇ ਦੌਰਾਨ ਮੁਲਾਕਾਤ ਕੀਤੀ ਸੀ। ਸੰਤ ਸੀਚੇਵਾਲ ਵੀ ਇਸ ਸੰਸਦੀ ਕਮੇਟੀ ਦੇ ਮੈਂਬਰ ਹਨ।

ਮੁਲਾਕਾਤ ਦੌਰਾਨ ਉਹਨਾਂ ਨੇ ਪਟੇਲ ਨੂੰ ਇਸ ਪੱਥ ਤੋਂ ਜਾਣੂ ਕਰਵਾਇਆ ਸੀ ਕਿ ਪੰਜਾਬ ਦੀਆਂ ਨਦੀਆਂ ਅਤੇ ਦਰਿਆ ਵਿੱਚ ਸ਼ਹਿਰਾਂ ਅਤੇ ਫੈਕਟਰੀਆਂ ਦੇ ਜ਼ਹਿਰੀਲੇ ਪਾਣੀ ਪੈ ਰਹੇ ਹਨ ਜਿਸ ਕਾਰਨ ਮਾਲਵੇ ਅਤੇ ਰਾਜਸਥਾਨ ਦੇ ਕੁੱਝ ਹਿੱਸੇ ਦੇ ਲੋਕ ਕੈਂਸਰ ਨਾਲ ਪੀੜਿਤ ਹੋ ਰਹੇ ਹਨ। ਉਹਨਾਂ ਕਮੇਟੀ ਦੇ ਚੇਅਰਪਰਸਨ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਕਮੇਟੀ ਦੇ ਮੈਂਬਰਾਂ ਨੂੰ ਪੰਜਾਬ ਲੈ ਕੇ ਆਉਣ ਤਾਂ ਜੋ ਉਹ ਸੂਬੇ ਵਿੱਚ ਤੇਜ਼ੀ ਨਾਲ ਗੰਧਲੇ ਤੇ ਜ਼ਹਿਰੀਲੇ ਹੋ ਰਹੇ ਪਾਣੀਆਂ ਤੋਂ ਜਾਣੂ ਹੋ ਸਕਣ।

ਸੰਤ ਸੀਚੇਵਾਲ ਨੇ ਕਮੇਟੀ ਦੇ ਚੇਅਰਪਰਸਨ ਪਟੇਲ ਨੂੰ ਇਹ ਵੀ ਦੱਸਿਆ ਕਿ ਪੰਜਾਬ ਹੀ ਅਜਿਹਾ ਸੂਬਾ ਹੈ, ਜਿਸਨੇ ਭੁੱਖਮਰੀ ਦੌਰਾਨ ਦੇਸ਼ ਦਾ ਢਿੱਡ ਭਰਿਆ ਸੀ। ਪੰਜਾਬ ਦੇ ਕਿਸਾਨਾਂ ਨੇ ਇਕ ਤਰ੍ਹਾਂ ਨਾਲ ਆਪਣਾ ਪਾਣੀ ਦੇਸ਼ ਦੇ ਲੇਖੇ ਲਾ ਦਿੱਤਾ ਸੀ। ਉਹਨਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਪੰਜਾਬ ਇਸ ਸਮੇਂ ਪਾਣੀ ਦੇ ਸੰਕਟ ਨਾਲ ਜੂਝ ਰਿਹਾ ਹੈ। ਇਸ ਲਈ ਉਹਨਾਂ ਸੰਸਦੀ ਕਮੇਟੀ ਤੋਂ ਮੰਗ ਕੀਤੀ ਕਿ ਇਸ ਦੌਰੇ ਦੌਰਾਨ ਉੇਹ ਪੰਜਾਬ ਦੇ ਸੁੱਕ ਰਹੇ ਦਰਿਆਵਾਂ ਅਤੇ ਧਰਤੀ ਹੇਠਲੇ ਮੁੱਕ ਰਹੇ ਪਾਣੀਆਂ ਦੀ ਵਿਸਥਾਰ ਨਾਲ ਰਿਪੋਰਟ ਤਿਆਰ ਕਰਕੇ ਕੇਂਦਰੀ ਜਲ ਸਰੋਤਾਂ ਬਾਰੇ ਵਿਭਾਗ ਨੂੰ ਭੇਜਣ ਤੇ ਇਸ ਰਿਪੋਰਟ ਨੂੰ ਸੰਸਦ ਵਿੱਚ ਵੀ ਰੱਖਣ।

ਸੰਤ ਸੀਚੇਵਾਲ ਨੇ ਕਿਹਾ ਕਿ ਕੇਂਦਰੀ ਭੂ-ਜਲ ਬੋਰਡ ਦੀ ਰਿਪੋਰਟ ਅਨੁਸਾਰ 2039 ਤੱਕ ਪੰਜਾਬ ਦਾ ਧਰਤੀ ਹੇਠਲਾ ਪਾਣੀ 1000 ਫੁੱਟ ਡੂੰਘਾ ਚਲਾ ਜਾਵੇਗਾ, ਅਜਿਹੇ ਹਲਾਤਾਂ ਵਿੱਚ ਖੇਤੀ ਪ੍ਰਧਾਨ ਸੂਬਾ ਪੰਜਾਬ ਆਪਣੇ ਇਸ ਕਿੱਤੇ ਨੂੰ ਕਿਵੇਂ ਬਚਾਵੇਗਾ? ਇਹ ਇੱਕ ਵੱਡਾ ਸਵਾਲ ਹੈ ਜਿਸ ਨੂੰ ਮੁਖਾਤਿਬ ਹੋਣ ਦੀ ਲੋੜ ਹੈ। ਸੰਤ ਸੀਚੇਵਾਲ ਨੇ ਕਮੇਟੀ ਦੇ ਚੇਅਰਪਰਸਨ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਉਹ ਸੰਨ 2000 ਤੋਂ ਸੰਗਤਾਂ ਦੇ ਸਹਿਯੋਗ ਨਾਲ ਪਵਿੱਤਰ ਵੇਈਂ ਦੀ ਕਾਰਸੇਵਾ ਕਰ ਰਹੇ ਹਨ। ਸਾਲ 2008 ਤੋਂ ਲਗਾਤਾਰ ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਵੀ ਕਰਦੇ ਆ ਰਹੇ ਹਨ।

ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਕਮੇਟੀ ਦੇ ਚੇਅਰਪਰਸਨ ਸ੍ਰੀ ਪਰਬਤਭਾਈ ਸਾਵਾਭਾਈ ਪਟੇਲ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਮੇਟੀ ਨੂੰ ਪੰਜਾਬ ਲੈ ਕੇ ਆਉਣਗੇ। ਇਸ ਫੇਰੀ ਦੌਰਾਨ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀ ਅਤੇ ਨਦੀਆਂ ਤੇ ਦਰਿਆਵਾਂ ਵਿਚ ਪਾ ਜਾ ਰਹੇ ਫੈਕਟਰੀਆਂ ਦੇ ਜ਼ਹਿਰੀਲੇ ਪਾਣੀਆਂ ਵੀ ਅਧਿਐਨ ਕਰਵਾਉਣਗੇ।

Exit mobile version