Jdh Bypoll : ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਨੂੰ ਐਲਾਨਿਆ ਉਮੀਦਵਾਰ
Congress Candidate for Jdh: ਕਾਂਗਰਸ ਵੱਲੋਂ 2024 ਦੀਆਂ ਲੋਕ ਸਭਾ ਦੀਆਂ ਚੋਣ ਮੁਹਿੰਮ ਦਾ ਆਗਾਜ ਕਰਨ ਤੋਂ ਬਾਅਦ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਪਹਿਲਾਂ ਤੋਂ ਹੀ ਪਿੰਡਾਂ ਵਿੱਚ ਚੋਣ ਮੀਟਿੰਗਾਂ ਕਰ ਰਹੇ ਸਨ।
Jdh Bypoll : ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਨੂੰ ਐਲਾਨਿਆ ਉਮੀਦਵਾਰ।
ਜਲੰਧਰ ਨਿਊਜ : ਕਾਂਗਰਸ ਸੰਸਦ ਮੈਂਬਰ ਸੰਤੋਖ ਚੌਧਰੀ (Santokh Chaudhary) ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਰਮਜੀਤ ਦੇ ਨਾਂ ਦੇ ਐਲਾਨ ਦੀ ਪਹਿਲਾਂ ਤੋਂ ਉਮੀਦ ਜਤਾਈ ਜਾ ਰਹੀ ਸੀ। ਹੁਣ ਕਾਂਗਰਸ ਵੱਲੋਂ ਅਧਿਕਾਰਕ ਤੌਰ ਤੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਲਈ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਲੋਕਾਂ ਨੇ ਦਿੱਤਾ ਕਰਮਜੀਤ ਕੌਰ ਨੂੰ ਸਮਰਥਨ ਦਾ ਭਰੋਸਾ
ਕਰਮਜੀਤ ਕੌਰ ਚੌਧਰੀ (Karamjeet Kaur) ਨੂੰ ਪਹਿਲਾਂ ਤੋਂ ਹੀ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, । ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਔਖੀ ਘੜੀ ਵਿੱਚ ਚੌਧਰੀ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਚੌਧਰੀ ਸੰਤੋਖ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪਰਿਵਾਰ ਦਾ ਪੂਰਾ ਸਹਿਯੋਗ ਦੇਣਗੇ।
ਭਾਰਤ ਜੋੜੋ ਯਾਤਰਾ ਦੌਰਾਨ ਹੋਇਆ ਸੀ ਸੰਤੋਖ ਚੌਧਰੀ ਦਾ ਦੇਹਾਂਤ
ਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੇ ਨਾਲ ਜਲੰਧਰ ਦੇ ਫਿਲੌਰ ਵਿਖੇ ਮਰਹੂਮ ਸਾਂਸਦ ਸੰਤੋਖ ਸਿੰਘ ਚੌਧਰੀ ਨੂੰ ਹਾਰਟ ਅਟੈਕ ਆਇਆ ਸੀ । ਜਿਸ ਦੇ ਬਾਅਦ ਉਨ੍ਹਾਂ ਨੂੰ ਫਗਵਾੜਾ ਦੇ ਨਿਜੀ ਹਸਪਤਾਲ ਲਿਜਾਇਆ ਗਿਆ । ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੂੰ ਬਚਾ ਨਹੀਂ ਜਾ ਸਕਿਆ ਸੀ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਹੀ ਇਹ ਸੀਟ ਖਾਲੀ ਪਈ ਸੀ, ਜਿਸ ਤੇ ਉਪ-ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੇ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ।