Jalandhar Bypoll : ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਵੱਲੋਂ ਚੋਣ ਮੁਹਿੰਮ ਦਾ ਆਗਾਜ਼
Election Campaign: ਕਾਂਗਰਸ ਵੱਲੋਂ 2024 ਦੀਆਂ ਲੋਕ ਸਭਾ ਦੀਆਂ ਚੋਣ ਮੁਹਿੰਮ ਦਾ ਆਗਾਜ ਕਰ ਦਿੱਤਾ ਗਿਆ ਹੈ, ਇਸਦੇ ਤਹਿਤ ਜਲੰਧਰ ਵਿਖੇ ਸੰਤੋਖ ਸਿੰਘ ਚੌਧਰੀ ਦੀ ਪਤਨੀ ਨੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ।
ਜਲੰਧਰ ਨਿਊਜ: ਵਿਧਾਨ ਸਭਾ ਹਲਕਾ ਫਿਲੌਰ ਵਿੱਚ ਮਰਹੂਮ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਧਰਮ ਪਤਨੀ ਕਰਮਜੀਤ ਕੌਰ ਚੌਧਰੀ ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਮੁਹਿੰਮ ਤੇਜ਼ ਹੋਣ ਦੇ ਨਾਲ ਹੀ ਪਿੰਡ ਪਿੰਡ ਵਿੱਚ ‘ਸੰਤੋਖ ਸਿੰਘ ਚੌਧਰੀ ਅਮਰ ਰਹੇ’ ਦਾ ਨਾਅਰਾ ਗੂੰਜ ਰਿਹਾ ਹੈ। ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਜਲਦੀ ਹੋਣ ਜਾ ਰਹੀ ਜਿਮਨੀ ਚੋਣ ਨੂੰ ਲੈਕੇ ਕਾਂਗਰਸ ਪਾਰਟੀ ਨੇ ਕਰਮਜੀਤ ਕੌਰ ਚੌਧਰੀ ਦਾ ਨਾਮ ਐਲਾਨ ਕਰਤਾ ਸੀ ।
ਕਰਮਜੀਤ ਕੌਰ ਚੌਧਰੀ ਦੇ ਨਾਮ ਦਾ ਐਲਾਨ
ਜਿਮਨੀ ਚੋਣ ਨੂੰ ਲੈਕੇ ਕਰਮਜੀਤ ਕੌਰ ਚੌਧਰੀ ਆਪਣੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੇ ਨਾਲ ਪਿੰਡਾਂ ਵਿੱਚ ਮੀਟਿੰਗਾਂ ਕਰਨੀਆ ਸ਼ੁਰੂ ਕਰ ਦਿੱਤੀਆਂ ਹਨ। ਬੁੱਧਵਾਰ ਅਤੇ ਵੀਰਵਾਰ ਨੂੰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਕਰਮਜੀਤ ਕੌਰ ਚੌਧਰੀ ਨੇ ਖਹਿਰਾ, ਭੱਟੀਆਂ, ਸ਼ਾਹਪੁਰ, ਰੁੜਕਾ ਖੁਰਦ, ਅੱਟਾ, ਥਲਾ, ਬੰਸੀਆਂ ਢੱਕ, ਸੁਲਤਾਨਪੁਰ, ਦਿਆਲਪੁਰ, ਚੱਕ ਸਾਹਬੂ ਅਤੇ ਖਾਨਪੁਰ ਪਿੰਡਾਂ ਵਿਖੇ ਵੱਡੀਆਂ ਚੋਣ ਮੀਟਿੰਗਾਂ ਕੀਤੀਆਂ, ਇਸ ਸਾਲ ਜਨਵਰੀ ‘ਚ ਭਾਰਤ ਜੋੜੋ ਯਾਤਰਾ ਦੇ ਫਿਲੌਰ ਪੜਾਅ ਦੌਰਾਨ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦੇਹਾਂਤ ਕਾਰਨ ਜਲੰਧਰ ਲੋਕ ਸਭਾ ਸੀਟ ਖਾਲੀ ਹੋਣ ਕਰਕੇ ਜ਼ਿਮਨੀ ਚੋਣ ਕਰਵਾਉਣੀ ਪਵੇਗੀ।
ਮੇਰੇ ਪਿਤਾ ਨੇ ਵਰਕਰਾਂ ਨਾਲ ਨਿੱਜੀ ਸਬੰਧ ਕੀਤੇ ਸਥਾਪਤ-ਵਿਕਰਮਜੀਤ
ਮੀਟਿੰਗਾਂ ਦੌਰਾਨ ਇਲਾਕਾ ਨਿਵਾਸੀਆਂ ਨੇ ਚੌਧਰੀ ਸੰਤੋਖ ਸਿੰਘ ਨਾਲ ਆਪਣੀ ਮਜਬੂਤ ਸਾਂਝ ਨੂੰ ਯਾਦ ਕੀਤਾ,, ਇਸ ਦੌਰਾਨ ਭਾਵੁਕ ਕਈ ਲੋਕ ਵੀ ਭਾਵੁਕ ਨਜ਼ਰ ਆਏ, ਸੰਤੋਖ ਸਿੰਘ ਚੌਧਰੀ ਦੇ ਬੇਟੇ ਤੇ ਵਿਧਾਇਕ ਵਿਕਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਆਪਣੇ ਸੰਸਦੀ ਹਲਕੇ ਦਾ ਬਹੁਤ ਵਿਕਾਸ ਕਰਵਾਇਆ। ਵਿਧਾਇਕ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਪਰਿਵਾਰਕ ਮੈਂਬਰਾਂ ਵਾਂਗ ਹੀ ਪੇਸ਼ ਆਉਂਦੇ ਸਨ।
ਲੋਕਾਂ ਨੇ ਦਿੱਤਾ ਕਰਮਜੀਤ ਕੌਰ ਨੂੰ ਸਮਰਥਨ ਦਾ ਭਰੋਸਾ
ਇਸ ਦੌਰਾਨ ਲੋਕਾਂ ਨੇ ਕਰਮਜੀਤ ਕੌਰ ਚੌਧਰੀ ਨੂੰ ਸਮਰਥਨ ਦਾ ਵੀ ਭਰੋਸਾ ਦਿੱਤਾ,, ਉਨ੍ਹਾਂ ਨੇ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਚੌਧਰੀ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਚੌਧਰੀ ਸੰਤੋਖ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪਰਿਵਾਰ ਦਾ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਲੱਲੀਆਂ, ਫਿਲੌਰ ਬਲਾਕ ਪੰਚਾਇਤ ਸੰਮਤੀ ਚੇਅਰਮੈਨ ਦਵਿੰਦਰ ਸਿੰਘ ਲਸਾੜਾ, ਫਿਲੌਰ ਮਾਰਕੀਟ ਕਮੇਟੀ ਚੇਅਰਮੈਨ ਮੱਖਣ ਸਿੰਘ ਖਹਿਰਾ ਆਦਿ ਮੌਜੂਦ ਸਨ
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ