AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਕਿਸਾਨਾਂ ਦਾ ਅੱਜ ਚੰਡੀਗੜ੍ਹ ਕੂਚ, ਏਅਰਪੋਰਟ ਰੋਡ ‘ਤੇ ਦੇਣਗੇ 7 ਦਿਨਾਂ ਧਰਨਾ; ਇਹ ਹਨ ਮੁੱਖ ਮੰਗਾਂ

ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ 'ਚ ਧਰਨਾ ਲਗਾਇਆ ਜਾਵੇਗਾ। ਇਸ ਸਬੰਧੀ ਇਜਾਜ਼ਤ ਲਈ ਬੀਤੇ ਦਿਨੀਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਸਐਸਪੀ ਚੰਡੀਗੜ੍ਹ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ 'ਤੇ ਧਰਨੇ ਲਈ ਇਜਾਜ਼ਤ ਮਿਲ ਚੁੱਕੀ ਹੈ। ਰਾਜੇਵਾਲ ਨੇ ਦੱਸਿਆ ਸੀ ਕਿ ਇਹ ਧਰਨਾ ਲਗਾਤਾਰ 7 ਦਿਨਾਂ ਤੱਕ ਚੱਲੇਗਾ।

ਪੰਜਾਬ ਦੇ ਕਿਸਾਨਾਂ ਦਾ ਅੱਜ ਚੰਡੀਗੜ੍ਹ ਕੂਚ, ਏਅਰਪੋਰਟ ਰੋਡ 'ਤੇ ਦੇਣਗੇ 7 ਦਿਨਾਂ ਧਰਨਾ; ਇਹ ਹਨ ਮੁੱਖ ਮੰਗਾਂ
tv9-punjabi
| Updated On: 01 Sep 2026 09:09 AM IST
Share

ਪੰਜਾਬ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਚੰਡੀਗੜ੍ਹ ‘ਚ 7 ਦਿਨਾਂ ਦੇ ਪੱਕੇ ਮੋਰਚੇ ਦੀ ਤਿਆਰੀ ਕਰ ਲਈ ਹੈ। ਕਿਸਾਨ ਆਗੂ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵੱਲ ਕੂਚ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਣ ਵਾਲੇ ਇਸ ਕੂਚ ‘ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ‘ਚ ਧਰਨਾ ਲਗਾਇਆ ਜਾਵੇਗਾ। ਇਸ ਸਬੰਧੀ ਇਜਾਜ਼ਤ ਲਈ ਬੀਤੇ ਦਿਨੀਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਸਐਸਪੀ ਚੰਡੀਗੜ੍ਹ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ‘ਤੇ ਧਰਨੇ ਲਈ ਇਜਾਜ਼ਤ ਮਿਲ ਚੁੱਕੀ ਹੈ। ਰਾਜੇਵਾਲ ਨੇ ਦੱਸਿਆ ਸੀ ਕਿ ਇਹ ਧਰਨਾ ਲਗਾਤਾਰ 7 ਦਿਨਾਂ ਤੱਕ ਚੱਲੇਗਾ।

ਐਸਐਸਪੀ ਚੰਡੀਗੜ੍ਹ ਨਾਲ ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਈ 2 ਤੋਂ 3 ਥਾਵਾਂ ਦੇ ਸੁਝਾਅ ਦਿੱਤੇ ਗਏ ਸਨ, ਜਿਨ੍ਹਾਂ ‘ਚੋਂ ਏਅਰਪੋਰਟ ਰੋਡ ਨੇੜੇ ਥਾਂ ਦੀ ਇਜਾਜ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਕੇਂਦਰ ਤੇ ਪੰਜਾਬ ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ। ਇਨ੍ਹਾਂ ਮੰਗਾਂ ਸਬੰਧੀ ਇੱਕ ਵਿਸਥਾਰਿਤ ਚਾਰਟਰ ਵੀ ਤਿਆਰ ਕੀਤਾ ਜਾ ਰਿਹਾ ਹੈ।

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?

ਰਾਜੇਵਾਲ ਮੁਤਾਬਕ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ 78, 79 ਅਤੇ 80 ਨੂੰ ਵਾਪਸ ਲੈਣਾ, ਪਾਣੀ ਸਬੰਧੀ ਸਮਝੌਤੇ ਰੱਦ ਕਰਨਾ, ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ, ਗੰਨੇ ਦਾ ਰੇਟ ਵਧਾਉਣਾ ਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਫ੍ਰੀ ਟਰੇਡ ਐਗਰੀਮੈਂਟ ਵਰਗੇ ਮੁੱਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਧਰਨੇ ਦੀਆਂ ਮੁੱਖ ਮੰਗਾਂ ਸਬੰਧੀ ਵਿਸਥਾਰਿਤ ਜਾਣਕਾਰੀ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ।

ਮੁਹਾਲੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਮੁਹਾਲੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਅਨੁਸਾਰ IISER ਚੌਕ ਤੋਂ ਬੈਸਟੈਕ ਮਾਲ (ਫੇਜ਼-11), ਮੁਹਾਲੀ ਤੋਂ ਜਗਤਪੁਰਾ ਹੁੰਦੇ ਹੋਏ ਚੰਡੀਗੜ੍ਹ ਜਾਣ ਵਾਲੀ ਸੜਕ 1 ਸਤੰਬਰ ਨੂੰ ਆਮ ਆਵਾਜਾਈ ਲਈ ਬੰਦ ਰਹੇਗੀ। ਪੁਲਿਸ ਨੇ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਸੁਵਿਧਾ ਤੋਂ ਬਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਤੇ ਟ੍ਰੈਫਿਕ ਪੁਲਿਸ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...