AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

AAP ਦੀ ਦੂਜੀ ਲਿਸਟ ‘ਚ ਸਰਬਜੀਤ ਕੌਰ ਮਾਣੂਕੇ ਦਾ ਨਾਮ ਵੀ ਸ਼ਾਮਲ, ਹੈਟ੍ਰਿਕ ਦੀ ਰਹੇਗੀ ਚੁਣੌਤੀ

ਜਗਰਾਉਂ ਤੋਂ ਆਮ ਆਦਮੀ ਪਾਰਟੀ ਨੇ ਤੀਜੀ ਵਾਰ ਵਿਧਾਨ ਸਭਾ ਚੋਣ ਦੀ ਟਿਕਟ ਦੇ ਕੇ ਸਰਬਜੀਤ ਕੌਰ ਮਾਣੂਕੇ 'ਤੇ ਮੁੜ ਆਪਣਾ ਵਿਸ਼ਵਾਸ ਜਤਾਇਆ ਹੈ। ਪੰਜਾਬ ਆਮ ਆਦਮੀ ਵੱਲੋਂ ਜਾਰੀ ਵਿੱਚ 31 ਨਾਮ ਸ਼ਾਮਲ ਹਨ। ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ 71 ਨਾਮਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

AAP ਦੀ ਦੂਜੀ ਲਿਸਟ 'ਚ ਸਰਬਜੀਤ ਕੌਰ ਮਾਣੂਕੇ ਦਾ ਨਾਮ ਵੀ ਸ਼ਾਮਲ, ਹੈਟ੍ਰਿਕ ਦੀ ਰਹੇਗੀ ਚੁਣੌਤੀ
ਸਰਬਜੀਤ ਕੌਰ ਮਾਣੂਕੇ
kusum-chopra
| Published: 12 Nov 2026 19:00 PM IST
Share

ਆਮ ਆਦਮੀ ਪਾਰਟੀ ਨੇ ਆਪਣੀ ਦੂਜੀ ਲਿਸਟ ਵਿੱਚ 31 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਹੈ। ਇਸ ਲਿਸਟ ਵਿੱਚ ਜਿਹੜਾ ਨਾਂ ਚਰਚਾ ਵਿੱਚ ਹੈ, ਉਹ ਹੈ ਸਰਬਜੀਤ ਕੌਰ ਮਾਣੁਕੇ। ਜਗਰਾਓਂ ਤੋਂ ਮਾਣੁਕੇ ਦਾ ਟਿਕਟ ਤਕਰੀਬਨ-ਤਕਰੀਬਨ ਕੱਟਿਆ ਹੋਇਆ ਹੀ ਮੰਨਿਆ ਜਾ ਰਿਹਾ ਸੀ, ਪਰ ਇਨ੍ਹਾਂ ਕਿਆਸ-ਅਰਾਈਆਂ ਦੇ ਵਿਚਕਾਰ ਪਾਰਟੀ ਨੇ ਤੀਜੀ ਵਾਰ ਇਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਮਾਣੁਕੇ ਦੇ ਸਾਹਮਣੇ ਇਸ ਸੀਟ ਤੋਂ ਹੈਟ੍ਰਿਕ ਲਗਾਉਣ ਦੀ ਚੁਣੌਤੀ ਰਹੇਗੀ।

ਮਾਣੂਕੇ ਨੂੰ ਤੀਜੀ ਵਾਰ ਮਿਲੀ ਟਿਕਟ

ਜਗਰਾਉਂ ਦੇ ਰਾਜਨੀਤਿਕ ਦ੍ਰਿਸ਼ਟੀਕੋਣ ਵਿੱਚ ਆਮ ਆਦਮੀ ਪਾਰਟੀ ਨੇ ਤੀਜੀ ਵਾਰ ਵਿਧਾਨ ਸਭਾ ਚੋਣ ਦੀ ਟਿਕਟ ਦੇ ਕੇ ਸਰਬਜੀਤ ਕੌਰ ਮਾਣੂਕੇ ‘ਤੇ ਮੁੜ ਆਪਣਾ ਵਿਸ਼ਵਾਸ ਜਤਾਇਆ ਹੈ। ਲਗਾਤਾਰ 2 ਵਿਧਾਨ ਸਭਾ ਚੋਣਾਂ ਜਿੱਤਣ ਵਾਲੀ ਮਾਣੂਕੇ ਨੂੰ ਤੀਜੀ ਵਾਰ ਮੈਦਾਨ ਵਿੱਚ ਉਤਾਰ ਕੇ, ਪਾਰਟੀ ਨੇ ਉਨ੍ਹਾਂ ਨੂੰ ਜਿੱਤ ਦੀ ਹੈਟ੍ਰਿਕ ਲਗਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨੂੰ ਟਿਕਟ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਸਿਆਸੀ ਨਜ਼ਰੀਏ ਤੋਂ ਮਾਣੂਕੇ ਨੂੰ ਤੀਜੀ ਟਿਕਟ ਮਿਲਣਾ ਇਹ ਦਰਸਾਉਂਦਾ ਹੈ ਕਿ ਸਿਰਫ ਚੋਣ ਉਮੀਦਵਾਰ ਦੀ ਘੋਸ਼ਣਾ ਕਰਨਾ ਹੀ ਨਹੀਂ, ਬਲਕਿ ਜਗਰਾਓਂ ਵਿੱਚ ਪਾਰਟੀ ਦੇ ਮੌਜੂਦਾ ਰਾਜਨੀਤਿਕ ਪਕੜ ਨੂੰ ਮੁੜ ਪਰਖਣ ਦਾ ਫੈਸਲਾ ਵੀ ਹੈ। ਲਗਾਤਾਰ ਦੋ ਵਾਰ ਜਿੱਤ ਦਰਜ ਕਰਵਾਉਣ ਤੋਂ ਬਾਅਦ ਮਾਣੂਕੇ ਨੂੰ ਹੁਣ ਤੀਜੀ ਵਾਰ ਆਪਣੀ ਪ੍ਰਸਿੱਧੀ ਅਤੇ ਚੋਣ ਪ੍ਰਭਾਵ ਸਾਬਤ ਕਰਨ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪਾਰਟੀ ਨੇ ਮਾਣੂਕੇ ‘ਤੇ ਮੁੜ ਜਤਾਇਆ ਭਰੋਸਾ

ਜਗਰਾਉਂ ਤੋਂ ਤੀਜੀ ਵਾਰ ਟਿਕਟ ਮਿਲਣ ਤੋਂ ਬਾਅਦ ਮਾਣੁਕੇ ਇੱਕ ਵਾਰ ਮੁੜ ਤੋਂ ਪਾਰਟੀ ਦੇ ਕੇਂਦਰ ਵਿੱਚ ਆ ਗਏ ਹਨ। ਬੇਸ਼ੱਕ ਉਹ ਲੰਬੇ ਸਮੇਂ ਤੋਂ ਪਾਰਟੀ ਤੋਂ ਸਰਗਰਮੀਆਂ ਤੋਂ ਦੂਰੀ ਬਣਾਏ ਹੋਏ ਸਨ ਪਰ ਕੁਝ ਦਿਨ ਪਹਿਲਾਂ ਜਗਰਾਓਂ ਲੋਕ ਮਿਲਣੀ ਦੌਰਾਨ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਨਾਲ ਖੜਾ ਵੇਖ ਕੇ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਮੁੜ ਤੋਂ ਪਾਰਟੀ ਦੀਆਂ ਸਰਗਰਮੀਆਂ ਵਿੱਚ ਵਾਪਸੀ ਕਰ ਚੁੱਕੇ ਹਨ। ਹੁਣ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਉਹ ਜਿੱਤ ਦੀ ਹੈਟ੍ਰਿਕ ਬਰਕਰਾਰ ਰੱਖ ਪਾਉਂਦੇ ਹਨ ਜਾਂ ਜਗਰਾਓਂਤੋਂ ਕੋਈ ਨਵਾਂ ਰਾਜਨੀਤਿਕ ਸਮੀਕਰਨ ਦੇਖਣ ਨੂੰ ਮਿਲੇਗਾ।

Follow Us
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...