ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ

Published: 

28 Sep 2024 09:17 AM

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਡੀ.ਸੀ ਰਾਜੇਸ਼ ਧੀਮਾਨ, ਐਸ.ਐਸ.ਪੀ ਮਹਿਤਾਬ ਸਿੰਘ, ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਿਰਕਤ ਕੀਤੀ।

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
Follow Us On

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਅੱਜ ਜਨਮ ਦਿਵਸ ਹੈ। ਜਿਨ੍ਹਾਂ ਨੇ 23 ਸਾਲ ਦੀ ਉਮਰ ਵਿੱਚ ਭਾਰਤ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਡੀ.ਸੀ ਰਾਜੇਸ਼ ਧੀਮਾਨ, ਐਸ.ਐਸ.ਪੀ ਮਹਿਤਾਬ ਸਿੰਘ, ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਿਰਕਤ ਕੀਤੀ।

ਇਸ ਮੌਕੇ ਡੀ.ਸੀ., ਐਸ.ਐਸ.ਪੀ., ਐਮ.ਐਲ.ਏ. ਅਤੇ ਡੀ.ਐਸ.ਪੀ ਨੇ ਬੱਚਿਆਂ ਨਾਲ ਸਾਈਕਲ ਰੈਲੀ ਵਿੱਚ ਭਾਗ ਲਿਆ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਸਾਈਕਲ ਚੱਲਾਇਆ। ਇਸ ਮੌਕੇ ਸਾਈਕਲ ਰੈਲੀ ਵਿੱਚ ਆਏ ਬੱਚਿਆਂ ਨੂੰ ਵੀ ਸੰਬੋਧਨ ਕੀਤਾ ਗਿਆ। ਇਸੇ ਕੜੀ ਤਹਿਤ ਅੱਜ ਨਸ਼ਿਆਂ ਵਰਗੀਆਂ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਆਮ ਨੌਜਵਾਨਾਂ ਨਾਲ ਸਾਈਕਲ ਰੈਲੀ ਕੱਢੀ ਗਈ।

ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਨੇ ਆਈ.ਟੀ.ਆਈ ਗਰਾਊਂਡ ਤੋਂ ਸ਼ੁਰੂ ਕੀਤੀ ਗਈ। ਇਸ ਸਾਈਕਲ ਰੈਲੀ ਵਿੱਚ ਸ਼ਾਮਲ ਹੋ ਕੇ ਵਿਦਿਆਰਥੀਆਂ, ਬੁੱਧੀਜੀਵਿਆਂ ਨੇ ਆਈ.ਟੀ.ਆਈ ਗਰਾਊਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਰਸਤਿਆਂ ਵਿੱਚੋਂ ਦੀ ਹੁੰਦੀ ਹੋਏ ਇੱਥੇ ਸਮਾਪਤ ਹੋਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪੋਸਟ ਐਕਸ ‘ਤੇ ਪੋਸਟ ਕਰ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ।

ਸ਼ਹੀਦ ਭਗਤ ਸਿੰਘ ਬਾਰੇ ਜਾਣੋ

ਸ਼ਹੀਦ ਭਗਤ ਸਿੰਘ ਦਾ ਜਨਮ 27 ਸਤੰਬਰ 1907 ਨੂੰ ਲਾਇਲਪੁਰ, ਪਾਕਿਸਤਾਨ ਦੇ ਪਿੰਡ ਬੰਗਾ ਵਿੱਚ ਹੋਇਆ ਸੀ। ਅੱਜ ਲਾਇਲਪੁਰ ਨੂੰ ਫੈਸਲਾਬਾਦ ਜ਼ਿਲ੍ਹੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਪਿਤਾ ਦਾ ਨਾਂ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ। ਭਗਤ ਸਿੰਘ ਸੱਤ ਭੈਣਾਂ-ਭਰਾਵਾਂ ਵਿੱਚੋਂ ਦੂਜੇ ਨੰਬਰ ਤੇ ਸੀ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੈ, ਪਰ ਉਨ੍ਹਾਂ ਦੇ ਜਨਮ ਤੋਂ ਪਹਿਲਾਂ ਉਨ੍ਹਾਂ ਦਾ ਪਰਿਵਾਰ ਬੰਗਾ ਪਿੰਡ ਵਿੱਚ ਆ ਕੇ ਵਸਿਆ ਸੀ। ਉਹ ਇੱਥੇ ਪੈਦਾ ਹੋਏ ਅਤੇ ਇੱਥੇ ਹੀ ਉਨ੍ਹਾਂ ਨੇ ਪੜ੍ਹਾਈ ਵੀ ਕੀਤੀ।

ਇਹ ਵੀ ਪੜ੍ਹੋ: ਕੌਣ ਸਨ ਕਰਤਾਰ ਸਿੰਘ ਸਰਾਭਾ ? ਜਿਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਮੰਨਦਾ ਸੀ ਆਪਣਾ ਆਦਰਸ਼