Parkash Singh Badal Death: ਚੰਡੀਗੜ੍ਹ ਪਾਰਟੀ ਦਫਤਰ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ
ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ 10 ਵਜੇ ਤੋਂ ਦੁਪਿਹਰ 12 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਅੰਤਿਮ ਦਰਸ਼ਨਾਂ ਲਈ ਲਿਆਂਦਾ ਜਾਵੇਗਾ।
Parkash Singh Badal Death: ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ 10 ਵਜੇ ਤੋਂ ਦੁਪਿਹਰ 12 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਅੰਤਿਮ ਦਰਸ਼ਨਾਂ ਲਈ ਲਿਆਂਦਾ ਜਾਵੇਗਾ।
27 ਅਪ੍ਰੈਲ ਨੂੰ ਹੋਵੇਗਾ ਅੰਤਿਮ ਸਸਕਾਰ
ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਅੰਤਿਮ ਦਰਸ਼ਨਾਂ ਲਈ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਰੱਖੀ ਜਾਵੇਗੀ। ਇਸ ਤੋਂ ਬਆਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਵਾਇਆ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਹੁੰਦੇ ਹੋਏ ਜੱਦੀ ਪਿੰਡ ਬਾਦਲ ਵਿਖੇ ਪਹੁੰਚੇਗੀ। 27 ਅਪ੍ਰੈਲ ਦਿਨ ਵੀਰਵਾਰ ਨੂੰ ਦੁਪਿਹਰ 1 ਵਜੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਟਵੀਟ ਕਰ ਸਾਂਝੀ ਕੀਤੀ ਗਈ ਹੈ।
With profound grief we inform abt demise of 5 time CM & SAD patron S Parkash Singh Ji Badal. Mortal remains will be placed for paying last respects at SAD office in Chd from 10 am to 12 noon tom following which they will be taken to vill Badal. Cremation will be held on April 27. pic.twitter.com/PE4SUCSVmp
— Shiromani Akali Dal (@Akali_Dal_) April 25, 2023
ਇਹ ਵੀ ਪੜ੍ਹੋ
ਪ੍ਰਕਾਸ਼ ਸਿੰਘ ਬਾਦਲ 5 ਵਾਰ ਮੁੱਖ ਮੰਤਰੀ ਰਹੇ
ਸਰਦਾਰ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਪਿੰਡ ਦੇ ਸਰਪੰਚ (Sarpanch) ਤੋਂ ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰਆਤ ਕੀਤੀ ਅਤੇ 1957 ਵਿੱਚ ਉਹ ਪਹਿਲੀ ਵਾਰ ਵਿਧਾਇਕ ਚੁਣੇ ਗਏ।ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ 1970 ਤੋਂ 71 ਤੱਕ ਮੁੱਖ ਮੰਤਰੀ ਰਹੇ। ਉਹ ਦੂਜੀ ਵਾਰ 1977 ਤੋਂ 1980 ਤੱਕ ਮੁੱਖ ਮੰਤਰੀ ਬਣੇ। ਪ੍ਰਕਾਸ਼ ਸਿੰਘ ਬਾਦਲ ਤੀਜੀ ਵਾਰ 1997 ਤੋਂ 2002 ਤੱਕ ਮੁੱਖ ਮੰਤਰੀ ਰਹੇ। 2007 ਤੋਂ 2012 ਤੱਕ ਚੌਥੀ ਵਾਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਬਣੇ। ਪ੍ਰਕਾਸ਼ ਸਿੰਘ ਬਾਦਲ ਪੰਜਵੀਂ ਵਾਰ 2012 ਤੋਂ 2017 ਤੱਕ ਮੁੱਖ ਮੰਤਰੀ ਰਹੇ।
ਖਬਰ ਅਪਡੇਟ ਹੋ ਰਹੀ ਹੈ….