Sarpanch Oath In Ludhiana: ਪੰਜਾਬ ਦੇ ਪਿੰਡਾਂ ਨੂੰ ਮਿਲੇ ਨਵੇਂ ਸਰਪੰਚ, CM ਮਾਨ ਅਤੇ ਕੇਜਰੀਵਾਲ ਨੇ ਚੁੱਕਾਈ ਸਹੁੰ

Updated On: 

08 Nov 2024 14:56 PM

ਪੰਜਾਬ ਭਰ ਦੇ ਕਰੀਬ 10 ਹਜ਼ਾਰ ਸਰਪੰਚਾਂ ਨੇ ਅੱਜ ਆਪਣੇ ਅਹੁਦੇ ਲਈ ਹਲਫ਼ ਲਿਆ। ਇਹ ਸਰਪੰਚ 19 ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜਦੋਂ ਕਿ 4 ਜ਼ਿਲ੍ਹੇ ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਜ਼ਿਮਨੀ ਚੋਣਾਂ ਹੋਣ ਕਾਰਨ ਉਹਨਾਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਬਾਅਦ ਵਿੱਚ ਹੋਵੇਗਾ।

Sarpanch Oath In Ludhiana: ਪੰਜਾਬ ਦੇ ਪਿੰਡਾਂ ਨੂੰ ਮਿਲੇ ਨਵੇਂ ਸਰਪੰਚ, CM ਮਾਨ ਅਤੇ ਕੇਜਰੀਵਾਲ ਨੇ ਚੁੱਕਾਈ ਸਹੁੰ

ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਤਸਵੀਰ

Follow Us On

ਪੰਚਾਇਤੀ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਨੇ ਅੱਜ ਆਪਣੇ ਅਹੁਦੇ ਦਾ ਹਲਫ਼ ਲਿਆ। ਇਸ ਦੇ ਨਾਲ ਹੀ ਹੁਣ ਪੰਚਾਇਤਾਂ ਆਪਣੀ ਪੂਰੀ ਤਾਕਤ ਨਾਲ ਪਿੰਡਾਂ ਦੇ ਵਿਕਾਸ ਲਈ ਕੰਮ ਕਰ ਸਕਣਗੀਆਂ। ਇਸ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮਿਲ ਹੋਏ।

ਇਸ ਮੌਕੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਪੰਚ ਕਿਸੇ ਸਿਆਸੀ ਪਾਰਟੀ ਜਾਂ ਦਲ ਦਾ ਨਹੀਂ ਹੋਣਾ ਚਾਹੀਦਾ ਸਗੋਂ ਸਰਪੰਚ ਪਿੰਡ ਦਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀਆਂ ਨੀਂਹਾਂ ਹਨ।

ਏਕੇ ਨਾਲ ਹੀ ਕਾਮਯਾਬੀ- ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ਵਿੱਚ ਪਿੰਡਾਂ ਦੇ ਏਕੇ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਉਹੀ ਪਿੰਡ ਕਾਮਯਾਬ ਹਨ। ਜਿਨ੍ਹਾਂ ਪਿੰਡਾਂ ਵਿੱਚ ਏਕਾ ਹੈ। ਉਹਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਆਪਣਾ ਭਾਈਚਾਰਾ ਹੋਰ ਮਜ਼ਬੂਤ ਕਰਨ ਦਾ ਹੌਕਾ ਦਿੱਤਾ।

ਨੌਜਵਾਨਾਂ ਵੱਲ ਧਿਆਨ ਦੇ ਰਹੀ ਹੈ ਸਰਕਾਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਵੱਲ ਵਿਸ਼ੇਸ ਧਿਆਨ ਦੇ ਰਹੀ ਹੈ। ਸੂਬੇ ਵਿੱਚ ਕਰੀਬ 45ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਹਨਾਂ ਸਿੱਖਿਆ ਦੇ ਖੇਤਰ ਵਿੱਚ ਆਏ ਸੁਧਾਰ ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਸਰਕਾਰੀ ਸਕੂਲਾਂ ਦੇ 157 ਬੱਚੇ IIT ਕਲਿਅਰ ਕਰ ਚੁੱਕੇ ਹਨ।

ਜਿੰਮੇਵਾਰੀ ਪੂਰੀ ਕਰਨਾ ਤੁਹਾਡਾ ਕੰਮ- ਕੇਜਰੀਵਾਲ

ਨਵੇਂ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਹਾਨੂੰ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਤੁਸੀਂ ਲੋਕਾਂ ਦੀਆਂ ਉਮੀਦਾਂ ਤੇ ਖਰ੍ਹੇ ਉੱਤਰਨਾ। ਤੁਹਾਨੂੰ ਲੋਕਾਂ ਲਈ 24 ਘੰਟੇ ਕੰਮ ਕਰਨਾ ਪਵੇਗਾ।

MLA ਬਣਨਾ ਸੌਖਾ ਹੈ ਪਰ ਸਰਪੰਚ ਬਣਨਾ ਹੈ ਔਖਾ ਹੈ- ਕੇਜਰੀਵਾਲ

ਕੇਜਰੀਵਾਲ ਨੇ ਕਿਹਾ ਕਿ ਵਿਧਾਇਕ ਬਣਨਾ ਸੌਖਾ ਹੈ ਪਰ ਸਰਪੰਚ ਬਣਨਾ ਔਖਾ ਹੁੰਦਾ ਹੈ। ਉਹਨਾਂ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਵਿਕਾਸ ਲਈ ਭੇਜੀ ਗਈ ਗ੍ਰਾਂਟ ਨੂੰ ਚੋਰੀ ਨਾ ਕਰਨਾ ਅਤੇ ਲੋਕਾਂ ਦੀ ਸਹਿਮਤੀ ਨਾਲ ਹੀ ਫੈਸਲੇ ਕਰਨਾ। ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਬਲਾਉਣ ਦਾ ਮੌਕਾ ਦਿੱਤਾ ਹੈ।

ਦੇਖੋ ਲਾਈਵ ਤਸਵੀਰਾਂ

Exit mobile version