16 ਨੂੰ ਦਿੱਲੀ ਕੂਚ ਲਈ ਹੋ ਸਕਦਾ ਹੈ ਐਲਾਨ, 22 ਜੁਲਾਈ ਨੂੰ ਕਨਵੈਂਸ਼ਨ ਕਰਨਗੇ ਕਿਸਾਨ – Punjabi News

16 ਨੂੰ ਦਿੱਲੀ ਕੂਚ ਲਈ ਹੋ ਸਕਦਾ ਹੈ ਐਲਾਨ, 22 ਜੁਲਾਈ ਨੂੰ ਕਨਵੈਂਸ਼ਨ ਕਰਨਗੇ ਕਿਸਾਨ

Updated On: 

15 Jul 2024 14:08 PM

Sarvan Singh Pandher: ਕਿਸਾਨ ਆਗੂ ਪੰਧੇਰ ਨੇ ਕਿਹਾ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਪੱਤਰ ਲਿਖਿਆ ਸੀ। ਇਸ ਬਾਰੇ ਉਨ੍ਹਾਂ ਨੂੰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਨਾਲ ਮੀਟਿੰਗ ਹੋਵੇਗੀ।

16 ਨੂੰ ਦਿੱਲੀ ਕੂਚ ਲਈ ਹੋ ਸਕਦਾ ਹੈ ਐਲਾਨ, 22 ਜੁਲਾਈ ਨੂੰ ਕਨਵੈਂਸ਼ਨ ਕਰਨਗੇ ਕਿਸਾਨ

ਸਰਵਣ ਸਿੰਘ ਪੰਧੇਰ (ਪੂਰਾਣੀ ਤਸਵੀਰ)

Follow Us On

Sarvan Singh Pandher: ਪੰਜਾਬ ਹਰਿਆਣਾ ਹਾਈਕੋਰਟ ਦੇ ਬੈਰੀਕੇਡ ਹਟਾਉਣ ਦੇ ਹੁਕਮਾਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਮੁੜ ਸਰਗਰਮ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਹੁਣ ਦਿੱਲੀ ਮਾਰਚ ਲਈ ਨਵੀਂ ਰਣਨੀਤੀ ਬਣਾ ਰਹੀਆਂ ਹਨ, ਜਿਸ ਸਬੰਧੀ ਹਰਿਆਣਾ ਅਤੇ ਪੰਜਾਬ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੱਲ੍ਹ ਕਿਸਾਨ ਆਗੂਆਂ ਦਰਮਿਆਨ 12 ਘੰਟੇ ਤੋਂ ਵੱਧ ਸਮਾਂ ਮੀਟਿੰਗ ਹੋਈ, ਜਿਸ ਵਿੱਚ ਦਿੱਲੀ ਮਾਰਚ ਸਬੰਧੀ ਕੁਝ ਨਵੀਂ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਹਾਲਾਂਕਿ ਹਰਿਆਣਾ ਸਰਕਾਰ ਸਰਹੱਦ ਖੋਲ੍ਹਣ ਦੇ ਮੂਡ ਵਿੱਚ ਨਹੀਂ ਹੈ ਅਤੇ ਹਾਈ ਕੋਰਟ ਦੇ ਹੁਕਮਾਂ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।

ਖਨੌਰੀ ਸਰਹੱਦ ਵਿਖੇ ਹੋਈ ਮੀਟਿੰਗ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 22 ਜੁਲਾਈ ਨੂੰ ਕਿਸਾਨ ਆਗੂ ਹੁਣ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਪ੍ਰੋਗਰਾਮ ਕਰਨ ਜਾ ਰਹੇ ਹਨ। ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਕਈ ਕਿਸਾਨ ਆਗੂ ਅਤੇ ਖੇਤੀ ਮਾਹਿਰ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਖੇਤੀ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਭਵਿੱਖ ਲਈ ਰਣਨੀਤੀ ਉਲੀਕੀ ਜਾਵੇਗੀ।

ਇਹ ਵੀ ਪੜ੍ਹੋ: ਚੰਡੀਗੜ੍ਹ ਚ ਤੈਅ ਹੋਵੇਗੀ ਭਵਿੱਖ ਦੀ ਰਣਨੀਤੀ, ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਅੱਜ

ਕਿਸਾਨ ਆਗੂ ਪੰਧੇਰ ਨੇ ਕਿਹਾ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਪੱਤਰ ਲਿਖਿਆ ਸੀ। ਇਸ ਬਾਰੇ ਉਨ੍ਹਾਂ ਨੂੰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਨਾਲ ਮੀਟਿੰਗ ਹੋਵੇਗੀ, ਜਿਸ ਵਿੱਚ ਇਨ੍ਹਾਂ ਮੰਗਾਂ ਬਾਰੇ ਉਨ੍ਹਾਂ ਦੀ ਰਾਏ ਜਾਣੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਮੰਗਾਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਜਾਵੇਗਾ।

16 ਨੂੰ ਹੋ ਸਕਦਾ ਦਿੱਲੀ ਕੂਚ ਦਾ ਐਲਾਨ

ਦਿੱਲੀ ਕੂਚ ਬਾਰੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਦੀ ਕਿਸਾਨ ਜਥੇਬੰਦੀਆਂ ਵਿੱਚ ਚਰਚਾ ਚੱਲ ਰਹੀ ਹੈ। ਬਾਰਡਰ ਅਜੇ ਤੱਕ ਨਹੀਂ ਖੋਲ੍ਹੇ ਗਏ ਹਨ, ਇਸ ਲਈ ਇਸ ‘ਤੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ। ਕਿਸਾਨ ਜਥੇਬੰਦੀਆਂ 16 ਜੁਲਾਈ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਨ ਜਾ ਰਹੀਆਂ ਹਨ, ਜਿਸ ਤੋਂ ਬਾਅਦ ਦਿੱਲੀ ਕੂਚ ਸਬੰਧੀ ਐਲਾਨ ਕੀਤੇ ਜਾਣਗੇ।

5 ਮਹੀਨਿਆਂ ਤੋਂ ਧਰਨੇ ਤੇ ਹਨ ਕਿਸਾਨ

ਇਸ ਸਾਲ 10 ਫਰਵਰੀ ਨੂੰ ਕਿਸਾਨ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਏ ਸਨ ਪਰ ਕਿਸਾਨਾਂ ਨੂੰ ਸ਼ੰਭੂ ਅਤੇ ਹਰਿਆਣਾ ਤੇ ਪੰਜਾਬ ਦੀਆਂ ਹੋਰ ਸਰਹੱਦਾਂ ‘ਤੇ ਰੋਕ ਲਿਆ ਗਿਆ। ਹਰਿਆਣਾ ਸਰਕਾਰ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਕਿਸਾਨ ਪਿਛਲੇ 5 ਮਹੀਨਿਆਂ ਤੋਂ ਵੱਧ ਸਮੇਂ ਤੋਂ ਇਨ੍ਹਾਂ ਸਰਹੱਦਾਂ ‘ਤੇ ਬੈਠੇ ਹਨ। ਹਰਿਆਣਾ ਸਰਕਾਰ ਨੇ ਬੈਰੀਕੇਡਿੰਗ ਨੂੰ ਲੈ ਕੇ ਹਾਈ ਕੋਰਟ ਵਿਚ ਕਿਹਾ ਸੀ ਕਿ ਬੈਰੀਕੇਡਿੰਗ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੀਤੀ ਗਈ ਹੈ।

Exit mobile version