AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦੇਸ਼ ਹਿੱਤ ਦੇ ਨਾਮ ‘ਤੇ “ਇਮੋਸ਼ਨਲ ਕਾਰਡ” ਖੇਡ ਰਹੀ ਮੋਦੀ ਸਰਕਾਰ, ਪੰਧੇਰ ਨੇ ਪੀਐਮ ਦੇ ਬਿਆਨ ‘ਤੇ ਚੁੱਕੇ ਸਵਾਲ

ਪੰਧੇਰ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਡੀਜ਼ਲ, ਪੈਟਰੋਲ ਤੇ ਖਾਦਾਂ ਨੂੰ ਲੈ ਕੇ ਜੋ ਹਾਲਾਤ ਬਣੇ ਹੋਏ ਹਨ, ਉਹ ਸਰਕਾਰ ਦੀ ਗਲਤ ਨੀਤੀਆਂ ਦਾ ਨਤੀਜਾ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਭਾਰਤ ਕੋਲ ਰੂਸ ਤੋਂ ਸਸਤਾ ਤੇਲ ਤੇ ਖਾਦ ਲੈਣ ਦਾ ਵਿਕਲਪ ਸੀ, ਪਰ ਅਮਰੀਕਾ ਦੇ ਦਬਾਅ ਹੇਠ ਸਰਕਾਰ ਨੇ ਵੱਖਰੇ ਫੈਸਲੇ ਕੀਤੇ, ਜਿਸ ਕਾਰਨ ਅੱਜ ਦੇਸ਼ ਸੰਕਟ 'ਚ ਫਸਿਆ ਹੋਇਆ ਹੈ।

ਦੇਸ਼ ਹਿੱਤ ਦੇ ਨਾਮ 'ਤੇ ਇਮੋਸ਼ਨਲ ਕਾਰਡ ਖੇਡ ਰਹੀ ਮੋਦੀ ਸਰਕਾਰ, ਪੰਧੇਰ ਨੇ ਪੀਐਮ ਦੇ ਬਿਆਨ 'ਤੇ ਚੁੱਕੇ ਸਵਾਲ
ਪੰਧੇਰ ਨੇ ਪੀਐਮ ਦੇ ਬਿਆਨ ‘ਤੇ ਚੁੱਕੇ ਸਵਾਲ
ramandeep
| Updated On: 11 May 2026 14:25 PM IST
ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਦੇ ਹਾਲੀਆ ਬਿਆਨਾਂ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਡੀਜ਼ਲ, ਪੈਟਰੋਲ ਤੇ ਖਾਦਾਂ ਦੀ ਵਰਤੋਂ ਘਟਾਉਣ ਬਾਰੇ ਦਿੱਤੇ ਜਾ ਰਹੇ ਬਿਆਨ ਅਸਲ ‘ਚ ਸਰਕਾਰ ਦੀ ਨਾਕਾਮ ਵਿਦੇਸ਼ ਨੀਤੀ ਨੂੰ ਲੁਕਾਉਣ ਦੀ ਕੋਸ਼ਿਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਹਿੱਤ ਦੇ ਨਾਮ ਤੇ ਲੋਕਾਂ ਨੂੰ ਜਜ਼ਬਾਤੀ ਕਰ ਰਹੀ ਹੈ, ਜਦਕਿ ਦੇਸ਼ ਇਸ ਸਮੇਂ ਗੰਭੀਰ ਆਰਥਿਕ ਤੇ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪੰਧੇਰ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਡੀਜ਼ਲ, ਪੈਟਰੋਲ ਤੇ ਖਾਦਾਂ ਨੂੰ ਲੈ ਕੇ ਜੋ ਹਾਲਾਤ ਬਣੇ ਹੋਏ ਹਨ, ਉਹ ਸਰਕਾਰ ਦੀ ਗਲਤ ਨੀਤੀਆਂ ਦਾ ਨਤੀਜਾ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਭਾਰਤ ਕੋਲ ਰੂਸ ਤੋਂ ਸਸਤਾ ਤੇਲ ਤੇ ਖਾਦ ਲੈਣ ਦਾ ਵਿਕਲਪ ਸੀ, ਪਰ ਅਮਰੀਕਾ ਦੇ ਦਬਾਅ ਹੇਠ ਸਰਕਾਰ ਨੇ ਵੱਖਰੇ ਫੈਸਲੇ ਕੀਤੇ, ਜਿਸ ਕਾਰਨ ਅੱਜ ਦੇਸ਼ ਸੰਕਟ ‘ਚ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਪਹਿਲਾਂ ਹੀ ਸੰਕਟ ਦਾ ਅੰਦਾਜ਼ਾ ਸੀ ਤਾਂ ਦੇਸ਼ ‘ਚ ਤੇਲ ਅਤੇ ਖਾਦਾਂ ਦੇ ਯੋਗ ਰਿਜ਼ਰਵ ਕਿਉਂ ਨਹੀਂ ਬਣਾਏ ਗਏ।

“ਦੇਸ਼ ਹਿੱਤ ਦਾ ਇਮੋਸ਼ਨਲ ਕਾਰਡ ਖੇਡ ਰਹੀ ਸਰਕਾਰ”

ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਸਮੇਂ ਦੇਸ਼ ‘ਚ ਅਨਾਜ ਦੀ ਕਮੀ ਸੀ ਤਾਂ ਜੈ ਜਵਾਨ, ਜੈ ਕਿਸਾਨ ਦਾ ਨਾਰਾ ਦਿੱਤਾ ਗਿਆ ਤੇ ਕਿਸਾਨਾਂ ਨੂੰ ਵੱਧ ਉਤਪਾਦਨ ਲਈ ਖਾਦਾਂ ਤੇ ਦਵਾਈਆਂ ਵਰਤਣ ਲਈ ਪ੍ਰੇਰਿਤ ਕੀਤਾ ਗਿਆ। ਖੇਤੀਬਾੜੀ ਯੂਨੀਵਰਸਿਟੀਆਂ ਦੇ ਸਿਲੇਬਸ ‘ਚ ਵੀ ਇਨ੍ਹਾਂ ਦੀ ਵਰਤੋਂ ਨੂੰ ਸ਼ਾਮਲ ਕੀਤਾ ਗਿਆ ਸੀ। ਹੁਣ ਜੇ ਕੇਂਦਰ ਸਰਕਾਰ ਖਾਦਾਂ ਦੀ ਵਰਤੋਂ ਘਟਾਉਣ ਦੀ ਗੱਲ ਕਰ ਰਹੀ ਹੈ ਤਾਂ ਲੋਕਾਂ ਦੇ ਮਨ ‘ਚ ਸਵਾਲ ਖੜ੍ਹਦੇ ਹਨ ਕਿ ਪਹਿਲਾਂ ਦੀ ਨੀਤੀ ਗਲਤ ਸੀ ਜਾਂ ਮੌਜੂਦਾ ਸਰਕਾਰ ਗਲਤ ਦਿਸ਼ਾ ‘ਚ ਜਾ ਰਹੀ ਹੈ। ਪੰਧੇਰ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਪੈਟਰੋਲ, ਡੀਜ਼ਲ ਤੇ ਖਾਦਾਂ ਦੀਆਂ ਕੀਮਤਾਂ ‘ਚ ਵਾਧਾ ਹੋ ਸਕਦਾ ਹੈ ਤੇ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਮਨੋਵਿਗਿਆਨਕ ਤੌਰ ਤੇ ਤਿਆਰ ਕਰਨ ਲਈ ਦੇਸ਼ ਹਿੱਤ ਦਾ ਇਮੋਸ਼ਨਲ ਕਾਰਡ (ਜਜ਼ਬਾਤੀ ਕਾਰਡ) ਖੇਡ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀ ਵਿਦੇਸ਼ ਨੀਤੀ ਤੇ ਆਰਥਿਕ ਯੋਜਨਾਬੰਦੀ ਦੀ ਕਮੀ ਕਾਰਨ ਆਮ ਲੋਕਾਂ ਤੇ ਮਹਿੰਗਾਈ ਦਾ ਵੱਡਾ ਬੋਝ ਪੈਣ ਵਾਲਾ ਹੈ। ਕਿਸਾਨ ਆਗੂ ਨੇ ਕੋਵਿਡ-19 ਦੌਰਾਨ ਲਾਗੂ ਕੀਤੀਆਂ ਨੀਤੀਆਂ ਤੇ ਵੀ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਹੁਣ ਮੁੜ ਨਵੇਂ ਵਾਇਰਸਾਂ ਦੇ ਨਾਮ ਤੇ ਪਾਬੰਦੀਆਂ ਲਗਾਉਣ ਦੀ ਤਿਆਰੀ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੇ ਕਈ ਫੈਸਲੇ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਲਾਗੂ ਕੀਤੇ ਜਾਂਦੇ ਹਨ।

Follow Us
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...