AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ: ਲੁਟੇਰੇ ਨੂੰ ਕਾਬੂ ਕਰਨ ਲਈ ਰਾਹਗੀਰ ਨੇ ਦਿਖਾਈ ਹਿੰਮਤ, ਟੱਕਰ ਮਾਰ ਤੋੜੀ ਲੱਤ, ਦੂਜਾ ਬਦਮਾਸ਼ ਚੇਨ ਲੈ ਕੇ ਫ਼ਰਾਰ

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਬਦਮਾਸ਼ਾਂ ਨੇ ਸਕੂਟੀ 'ਤੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਇਸ ਦੌਰਾਨ ਇੱਕ ਕਾਰ ਸਵਾਰ ਰਾਹਗੀਰ ਦੀ ਬਦਮਾਸ਼ਾਂ ਵੱਲ ਨਜ਼ਰ ਪੈ ਗਈ। ਇਸ ਤੋਂ ਬਾਅਦ ਰਾਹਗੀਰ ਨੇ ਬਹੁਤ ਹਿੰਮਤ ਦਿਖਾਈ ਤੇ ਆਪਣੀ ਕਾਰ ਨਾਲ ਉਨ੍ਹਾਂ ਦੀ ਸਕੂਟੀ 'ਚ ਟੱਕਰ ਮਾਰ ਦਿੱਤੀ। ਟੱਕਰ ਕਾਰਨ ਇੱਕ ਬਦਮਾਸ਼ ਦੀ ਲੱਤ ਟੁੱਟ ਗਈ, ਜਿਸ ਕਾਰਨ ਉਹ ਸੜਕ 'ਤੇ ਹੀ ਡਿੱਗ ਗਿਆ।

ਜਲੰਧਰ: ਲੁਟੇਰੇ ਨੂੰ ਕਾਬੂ ਕਰਨ ਲਈ ਰਾਹਗੀਰ ਨੇ ਦਿਖਾਈ ਹਿੰਮਤ, ਟੱਕਰ ਮਾਰ ਤੋੜੀ ਲੱਤ, ਦੂਜਾ ਬਦਮਾਸ਼ ਚੇਨ ਲੈ ਕੇ ਫ਼ਰਾਰ
davinder-kumar-jalandhar
| Published: 24 Jun 2026 14:47 PM IST
Share

ਜਲੰਧਰ ਦੇ ਐਸਏਐਸ ਨਗਰ ਐਕਸਟੈਂਸ਼ਨ ਇਲਾਕੇ ‘ਚ ਸਵੇਰੇ-ਸਵੇਰੇ ਹੋਈ ਲੁੱਟ ਤੋਂ ਬਾਅਦ ਦਹਿਸ਼ਤ ਫੈਲ ਗਈ। ਇੱਕ ਡਾਕਟਰ ਦੀ ਪਤਨੀ ਤੋਂ ਦੋ ਬਦਮਾਸ਼ਾਂ ਨੇ ਲੁੱਟ ਦੀ ਕੋਸ਼ਿਸ਼ ਕੀਤੀ। ਡਾਕਟਰ ਦੀ ਪਤਨੀ ਘਰ ਬਾਹਰ ਜਨਵਰਾਂ ਦੇ ਲਈ ਪਾਣੀ ਰੱਖ ਰਹੀ ਸੀ, ਇਸ ਦੌਰਾਨ ਦੋ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਸ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਤੇ ਲਾਕੇਟ ਖੋਹ ਲਿਆ।

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਬਦਮਾਸ਼ਾਂ ਨੇ ਸਕੂਟੀ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਇਸ ਦੌਰਾਨ ਇੱਕ ਕਾਰ ਸਵਾਰ ਰਾਹਗੀਰ ਦੀ ਬਦਮਾਸ਼ਾਂ ਵੱਲ ਨਜ਼ਰ ਪੈ ਗਈ। ਇਸ ਤੋਂ ਬਾਅਦ ਰਾਹਗੀਰ ਨੇ ਬਹੁਤ ਹਿੰਮਤ ਦਿਖਾਈ ਤੇ ਆਪਣੀ ਕਾਰ ਨਾਲ ਉਨ੍ਹਾਂ ਦੀ ਸਕੂਟੀ ‘ਚ ਟੱਕਰ ਮਾਰ ਦਿੱਤੀ। ਟੱਕਰ ਕਾਰਨ ਇੱਕ ਬਦਮਾਸ਼ ਦੀ ਲੱਤ ਟੁੱਟ ਗਈ, ਜਿਸ ਕਾਰਨ ਉਹ ਸੜਕ ‘ਤੇ ਹੀ ਡਿੱਗ ਗਿਆ। ਰਾਹਗੀਰਾਂ ਨੇ ਤੁਰੰਤ ਜ਼ਖਮੀ ਨੂੰ ਕਾਬੂ ਕਰ ਲਿਆ, ਜਦੋਂ ਕਿ ਉਸ ਦਾ ਸਾਥੀ ਚੋਰੀ ਦੀ ਚੇਨ ਤੇ ਲਾਕੇਟ ਲੈ ਕੇ ਭੱਜਣ ‘ਚ ਕਾਮਯਾਬ ਹੋ ਗਿਆ।

ਇਸ ਪੂਰੀ ਘਟਨਾ ਦੌਰਾਨ ਜ਼ਖਮੀ ਮੁਲਜ਼ਮ ਦੀ ਲੱਤ ਦੀ ਹੱਡੀ ਟੁੱਟ ਗਈ। ਉਹ ਦਰਦ ‘ਚ ਆਪਣੀ ਗਲਤੀ ਲਈ ਪਛਤਾ ਰਿਹਾ ਸੀ ਤੇ ਰਾਹਗੀਰਾਂ ਨੂੰ ਇਲਾਜ਼ ਲਈ ਲੈ ਕੇ ਜਾਣ ਲਈ ਗੁਹਾਰ ਲਗਾ ਰਿਹਾ ਸੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ ਗਿਆ ਤੇ ਉਸ ਇਲਾਜ਼ ਲਈ ਮੌਕੇ ‘ਤੇ ਐਂਬੂਲੈਂਸ ਮੰਗਵਾਈ। ਪੁਲਿਸ ਦੇ ਅਨੁਸਾਰ, ਗ੍ਰਿਫਤਾਰ ਵਿਅਕਤੀ ਦੀ ਪਛਾਣ ਰਾਜਨ ਕੁਮਾਰ ਵਜੋਂ ਹੋਈ ਹੈ। ਪੁਲਿਸ ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਫਰਾਰ ਸਾਥੀ ਦੀ ਭਾਲ ਜਾਰੀ ਹੈ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...