ਅੱਜ SYL ਨਹਿਰ ਮੁੱਦੇ ‘ਤੇ ਪੰਜਾਬ-ਹਰਿਆਣਾ ਹੋਣਗੇ ਆਹਮੋ-ਸਾਹਮਣੇ, ਕੇਂਦਰੀ ਮੰਤਰੀ ਦੀ ਅਗਵਾਈ ‘ਚ ਹੋਵੇਗੀ ਮੀਟਿੰਗ
Satlut Yamuna Link (SYL): ਇਹ ਮੀਟਿੰਗ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ 'ਚ ਹੋਵੇਗੀ। ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਆਪਣਾ-ਆਪਣਾ ਪੱਖ ਰੱਖਣਗੇ। ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ 13 ਅਗਸਤ ਨੂੰ ਐੱਸਵਾਈਐੱਲ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੈ। ਇਸ ਸੁਣਵਾਈ ਤੋਂ ਪਹਿਲਾਂ ਕੇਂਦਰ ਸਰਕਾਰ ਐੱਸਵਾਈਐੱਲ ਮੁੱਦੇ 'ਤੇ ਦੋਵੇਂ ਸੂਬਿਆਂ ਦੀ ਸੁਲਾਹ ਕਰਵਾਉਣ 'ਚ ਲੱਗ ਗਈ ਹੈ।

SYL ਵਿਵਾਦ ਦੀ ਪੂਰੀ Timeline
ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਅੱਜ ਯਾਨੀ ਬੁੱਧਵਾਰ ਨੂੰ ਨਵੀਂ ਦਿੱਲੀ ‘ਚ ਕੇਂਦਰ ਦੀ ਮੌਜੂਦਗੀ ‘ਚ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਹੋਵੇਗੀ। ਮੀਟਿੰਗ ‘ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੁੱਖ ਸਕੱਤਰ ਵੀ ਸ਼ਾਮਲ ਹੋਣਗੇ।
ਇਹ ਮੀਟਿੰਗ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ‘ਚ ਹੋਵੇਗੀ। ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਆਪਣਾ-ਆਪਣਾ ਪੱਖ ਰੱਖਣਗੇ। ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ 13 ਅਗਸਤ ਨੂੰ ਐੱਸਵਾਈਐੱਲ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੈ। ਇਸ ਸੁਣਵਾਈ ਤੋਂ ਪਹਿਲਾਂ ਕੇਂਦਰ ਸਰਕਾਰ ਐੱਸਵਾਈਐੱਲ ਮੁੱਦੇ ‘ਤੇ ਦੋਵੇਂ ਸੂਬਿਆਂ ਦੀ ਸੁਲਾਹ ਕਰਵਾਉਣ ‘ਚ ਲੱਗ ਗਈ ਹੈ।