ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SYL ਪ੍ਰੋਜੈਕਟ ‘ਤੇ ਪੰਜਾਬ-ਹਰਿਆਣਾ ਮੁੜ ਹੋਣਗੇ ਆਹਮੋ-ਸਾਹਮਣੇ, 9 ਜੁਲਾਈ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਦੀ ਅਗਵਾਈ ‘ਚ ਹੋਵੇਗੀ ਬੈਠਕ

Satluj Yamuna Link (SYL): ਐੱਸਵਾਈਐੱਲ ਮੁੱਦੇ ਨੂੰ ਸੁਲਝਾਉਣ ਨੂੰ ਲੈ ਕੇ ਇਹ ਬੈਠਕ ਹੋ ਰਹੀ ਹੈ ਤਾਂ ਕਿ ਦੋਹਾਂ ਸੂਬਿਆਂ 'ਚ ਚੱਲ ਰਿਹਾ ਪਾਣੀ ਦਾ ਵਿਵਾਦ ਖ਼ਤਮ ਹੋ ਸਕੇ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਮੁੱਦੇ ਨੂੰ ਲੈ ਕੇ ਬੈਠਕਾਂ ਦਾ ਦੌਰਾ ਚਲਿਆ ਹੈ, ਪਰ ਅਜੇ ਤੱਕ ਇਸ 'ਤੇ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਬੈਠਕ ਹੋਈ ਸੀ।

SYL ਪ੍ਰੋਜੈਕਟ ‘ਤੇ ਪੰਜਾਬ-ਹਰਿਆਣਾ ਮੁੜ ਹੋਣਗੇ ਆਹਮੋ-ਸਾਹਮਣੇ, 9 ਜੁਲਾਈ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਦੀ ਅਗਵਾਈ ‘ਚ ਹੋਵੇਗੀ ਬੈਠਕ
SYL ਵਿਵਾਦ ਦੀ ਪੂਰੀ Timeline
Follow Us
tv9-punjabi
| Updated On: 04 Jul 2025 09:32 AM

ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਨੂੰ ਲੈ ਕੇ ਪੰਜਾਬ-ਹਰਿਆਣਾ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ‘ਚ ਦੋਹਾਂ ਸੂਬਿਆ ਦੇ ਮੁੱਖ ਮੰਤਰੀਆਂ ਦੀ ਬੈਠਕ 9 ਜੁਲਾਈ ਨੂੰ ਹੋਣ ਜਾ ਰਹੀ ਹੈ। ਮੰਤਰੀ ਸੀਆਰ ਪਾਟਿਲ ਨੇ ਬੀਤੀ ਦਿਨੀਂ ਐੱਸਵਾਈਐੱਲ ਮੁੱਦੇ ਨੂੰ ਲੈ ਕੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਭੇਜੀ ਸੀ।

ਐੱਸਵਾਈਐੱਲ ਮੁੱਦੇ ਨੂੰ ਸੁਲਝਾਉਣ ਨੂੰ ਲੈ ਕੇ ਇਹ ਬੈਠਕ ਹੋ ਰਹੀ ਹੈ ਤਾਂ ਕਿ ਦੋਹਾਂ ਸੂਬਿਆਂ ‘ਚ ਚੱਲ ਰਿਹਾ ਪਾਣੀ ਦਾ ਵਿਵਾਦ ਖ਼ਤਮ ਹੋ ਸਕੇ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਮੁੱਦੇ ਨੂੰ ਲੈ ਕੇ ਬੈਠਕਾਂ ਦਾ ਦੌਰ ਚਲਿਆ ਹੈ, ਪਰ ਅਜੇ ਤੱਕ ਇਸ ‘ਤੇ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ‘ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਬੈਠਕ ਹੋਈ ਸੀ, ਪਰ ਉਸ ਵੇਲੇ ਵੀ ਹੱਲ ਨਹੀਂ ਨਿਕਲ ਸਕਿਆ ਸੀ। ਸੀਐਮ ਮਾਨ ਨੇ ਸਾਫ਼ ਤੌਰ ‘ਤੇ ਕਿਹਾ ਸੀ ਕਿ ਪੰਜਾਬ ‘ਚ ਪਾਣੀ ਦਾ ਸੰਕਟ ਹੈ ਤੇ ਪੰਜਾਬ ਹਰਿਆਣਾ ਨੂੰ ਪਾਣੀ ਨਹੀਂ ਦੇਵੇਗਾ।

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਦੇ ਵਿਵਾਦ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਨੇ ਜਲ ਸ਼ਕਤੀ ਮੰਤਰੀ ਨੂੰ ਇਸ ਮੁੱਦੇ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸੱਦੀ ਹੈ।

ਦੱਸ ਦੇਈਏ ਕਿ ਐੱਸਵਾਈਐੱਲ ਮੁੱਦਾ 1981 ਦਾ ਹੈ, ਜਦੋਂ ਦੋਹਾਂ ਸੂਬਿਆਂ ‘ਚ ਪਾਣੀ ਦੀ ਵੰਡ ਨੂੰ ਲੈ ਕੇ ਸਮਝੌਤਾ ਹੋਇਆ ਸੀ ਤੇ ਨਹਿਰ ਬਣਾਉਣ ਦਾ ਫੈਸਲਾ ਲਿਆ ਗਿਆ ਸੀ। ਇਸ ਤਹਿਤ 214 ਕਿਲੋਮੀਟਰ ਲੰਬੀ ਨਹਿਰ ਬਣਾਉਣ ਦੀ ਯੋਜਨਾ ਤਿਆਰ ਕੀਤੀ ਗਈ। ਇਸ ‘ਚ 112 ਕਿਲੋਮੀਟਰ ਲੰਬੀ ਨਹਿਰ ਪੰਜਾਬ ‘ਚ ਬਣਾਉਣ ਦਾ ਫੈਸਲਾ ਕੀਤਾ ਗਿਆ ਤੇ 92 ਕਿਲੋਮੀਟਰ ਲੰਬੀ ਨਹਿਰ ਹਰਿਆਣਾ ‘ਚ ਬਣਾਈ ਜਾਣੀ ਸੀ। ਹਾਲਾਂਕਿ ਹਰਿਆਣਾ ਨੇ ਨਹਿਰ ਦੀ ਉਸਾਰੀ ਕਰ ਲਈ ਸੀ, ਪਰ ਪੰਜਾਬ ਨੇ 1982 ਤੋਂ ਬਾਅਦ ਇਸ ਯੋਜਨਾ ਨੂੰ ਠੰਡੇ ਬਸਤੇ ‘ਚ ਪਾ ਰੱਖਿਆ ਹੈ।

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...