Amritpal Singh ਖਿਲਾਫ ਸਰਕਾਰ ਦੀ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਗਿਆ ਸਖ਼ਤ ਸੰਦੇਸ਼ : ਸੌਰਭ ਭਾਰਦਵਾਜ

Updated On: 

20 Mar 2023 12:21 PM

Amritpal Singh ਦੇ ਮਾਮਲੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕੀਤੀ ਜਾ ਰਹੀ ਕਾਰਵਾਈ ਤੋਂ ਕਾਫੀ ਖੁਸ਼ ਨਜਰ ਆ ਰਹੀ ਹੈ ਅਤੇ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਮਾਮਲਿਆਂ ਵਿੱਚ ਜੀਰੋ ਟਾਲਰੈਂਸ ਨੀਤੀ ਅਪਣਾਉਂਦੀ ਹੈ।

Amritpal Singh ਖਿਲਾਫ ਸਰਕਾਰ ਦੀ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਗਿਆ ਸਖ਼ਤ ਸੰਦੇਸ਼ : ਸੌਰਭ ਭਾਰਦਵਾਜ

Saurabh Bhardwaj

Follow Us On

ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਦਿੱਲੀ ਦੇ ਕੈਬਿਨੇਟ ਮੰਤਰੀ ਸੌਰਭ ਭਾਰਦਵਾਜ (Saurabh Bhardwaj) ਨੇ ਪੰਜਾਬ ਵਿੱਚ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ (Punjab Police) ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕੀਤੀ ਜਾ ਰਹੀ ਕਾਰਵਾਈ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿੱਚ ਫਿਲਹਾਲ ਪੁਲਿਸ ਦਾ ਐਕਸ਼ਨ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਸਖ਼ਤ ਸੰਦੇਸ਼ ਗਿਆ ਹੈ ਕਿ ਆਮ ਆਦਮੀ ਪਾਰਟੀ ਅਜਿਹੇ ਮਾਮਲਿਆਂ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ ਰੱਖਦੀ ਹੈ।

ਸੌਰਭ ਭਾਰਦਵਾਜ ਨੇ ਅੱਗੇ ਕਿਹਾ ਕਿ ਜਿਹੜੇ ਲੋਕ ਕਹਿੰਦੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਹੱਦੀ ਸੂਬੇ ਨੂੰ ਨਹੀਂ ਸੰਭਾਲ ਸਕਦੀ, ਅੱਜ ਉਹ ਚੁੱਪ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਇਹ ਕਾਰਵਾਈ ਕਰਕੇ ਵਿਰੋਧੀਆਂ ਦੇ ਮੁੰਹ ਬੰਦ ਕਰਵਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਮ ਆਦਮੀ ਪਾਰਟੀ ਨੂੰ ਪਸੰਦ ਨਹੀਂ ਕਰਦੇ ਸਨ, ਉਹ ਵੀ ਪੰਜਾਬ ਸਰਕਾਰ ਦੇ ਇਸ ਕਦਮ ਦੀ ਤਾਰੀਫ਼ ਕਰ ਰਹੇ ਹਨ। ਸੰਦੇਸ਼ ਸਾਫ਼ ਹੈ ਕਿ ਕਾਨੂੰਨ ਅਤੇ ਵਿਵਸਥਾ ਨਾਲ ਖਿਲਵਾੜ ਕਿਸੇ ਵੀ ਹਾਲ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੌਰਭ ਭਾਰਦਵਾਜ ਨੇ ਕਿਹਾ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਅਜੇ ਤੱਕ ਨਹੀਂ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆਇਆ ਹੈ। ਪਰ ਸੂਬੇ ਸੂਬੇ ਵਿੱਚ ਬਹੁਤ ਵੱਡਾ ਆਪਰੇਸ਼ਨ ਚੱਲ ਰਿਹਾ ਹੈ। ਮੈਨੂੰ ਇਹ ਵੀ ਪਤਾ ਹੈ ਕਿ ਅਜਿਹੇ ਅਪਰੇਸ਼ਨ ਸਿਆਸੀ ਨਹੀਂ ਸਗੋਂ ਪੇਸ਼ੇਵਰ ਹੁੰਦੇ ਹਨ।ਜਦੋਂ ਵੀ ਫੌਜ, ਪੁਲਿਸ ਕਿਸੇ ਵੀ ਆਪਰੇਸ਼ਨ ਦੀ ਯੋਜਨਾ ਬਣਾਉਂਦੀ ਹੈ, ਉਨ੍ਹਾਂ ਦੀ ਆਪਣੀ ਰਣਨੀਤੀ ਹੁੰਦੀ ਹੈ, ਉਸ ਵਿੱਚ ਸਿਆਸੀ ਦਖਲਅੰਦਾਜੀ ਨਹੀਂ ਹੁੰਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ਦਾ ਸਥਾਈ ਹੱਲ ਕੱਢੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ