AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਬਕਾ ਮੰਤਰੀ ਬੂਟਾ ਸਿੰਘ ‘ਤੇ ਟਿੱਪਣੀ ਮਾਮਲੇ ‘ਚ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ, SC ਕਮਿਸ਼ਨ ਨੇ 5 ਦਿਨਾਂ ‘ਚ ਮੰਗੀ ਰਿਪੋਰਟ

ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ 'ਤੇ ਚੋਣ ਰੈਲੀ ਦੌਰਾਨ ਕਥਿਤ ਅਪਮਾਨਜਨਕ ਅਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ।

ਸਾਬਕਾ ਮੰਤਰੀ ਬੂਟਾ ਸਿੰਘ 'ਤੇ ਟਿੱਪਣੀ ਮਾਮਲੇ 'ਚ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ, SC ਕਮਿਸ਼ਨ ਨੇ 5 ਦਿਨਾਂ 'ਚ ਮੰਗੀ ਰਿਪੋਰਟ
tv9-punjabi
| Updated On: 31 Aug 2026 17:03 PM IST
Share

ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਕਾਨੂੰਨੀ ਮੁਸ਼ਕਲਾਂ ਵਿੱਚ ਵੱਡਾ ਵਾਧਾ ਹੋ ਗਿਆ ਹੈ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਇੱਕ ਚੋਣ ਜਲਸੇ ਦੌਰਾਨ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਜਾਤੀਸੂਚਕ ਟਿੱਪਣੀ ਕਰਨ ਦੇ ਗੰਭੀਰ ਮਾਮਲੇ ਵਿੱਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਹਨ।

5 ਦਿਨਾਂ ਅੰਦਰ ਗ੍ਰਿਫ਼ਤਾਰੀ ਦਾ ਅਲਟੀਮੇਟਮ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਇਸ ਮਾਮਲੇ ਦੀ ਅਹਿਮ ਸੁਣਵਾਈ ਹੋਈ। ਸੁਣਵਾਈ ਉਪਰੰਤ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੇਸ ਦੇ ਮੁੱਖ ਮੁਲਜ਼ਮ ਰਾਜਾ ਵੜਿੰਗ ਸਮੇਤ ਹੋਰ ਸਾਰੇ ਸਬੰਧਤ ਵਿਅਕਤੀਆਂ ਦੀ 5 ਦਿਨਾਂ ਦੇ ਅੰਦਰ-ਅੰਦਰ ਗ੍ਰਿਫ਼ਤਾਰੀ ਯਕੀਨੀ ਬਣਾਈ ਜਾਵੇ ਅਤੇ ਇਸ ਕਾਰਵਾਈ ਦੀ ਮੁਕੰਮਲ ਸਟੇਟਸ ਰਿਪੋਰਟ ਕਮਿਸ਼ਨ ਨੂੰ ਸੌਂਪੀ ਜਾਵੇ।

ਰਾਜਾ ਵੜਿੰਗ ਦਾ ਉਹ ਵਿਵਾਦਿਤ ਬਿਆਨ ਜਿਸ ‘ਤੇ ਮਚਿਆ ਬਵਾਲ

ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਇੱਕ ਚੋਣ ਇਕੱਠ ਦੌਰਾਨ ਸਵਰਗੀ ਬੂਟਾ ਸਿੰਘ ਬਾਰੇ ਇਤਰਾਜ਼ਯੋਗ ਬਿਆਨ ਦਿੰਦਿਆਂ ਕਿਹਾ ਸੀ:

“ਨਾਮ ਸੁਣਿਆ ਬੂਟਾ ਸਿੰਘ ਦਾ, ਕਾਲਾ ਰੰਗ ਹੁੰਦਾ ਸੀ, ਜਮ੍ਹਾ ਕਾਲਾ, ਪੱਠੇ ਪਾਉਂਦਾ ਸੀ ਪੱਠੇ, ਕਾਂਗਰਸ ਨੇ ਦੇਸ਼ ਦਾ ਗ੍ਰਹਿ ਮੰਤਰੀ ਬਣਾਇਆ।” ਇਸ ਬਿਆਨ ਤੋਂ ਬਾਅਦ ਦਲਿਤ ਭਾਈਚਾਰੇ ਅਤੇ ਸਿਆਸੀ ਹਲਕਿਆਂ ਵਿੱਚ ਭਾਰੀ ਰੋਸ ਫੈਲ ਗਿਆ ਸੀ।

ਲਾਪ੍ਰਵਾਹ ਜਾਂਚ ਅਧਿਕਾਰੀਆਂ ‘ਤੇ ਸ਼ਿਕੰਜਾ

ਕਮਿਸ਼ਨ ਨੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਮਾਮਲੇ ਦੀ ਜਾਂਚ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਕੇ ਅਦਾਲਤ ਵਿੱਚ ਤੁਰੰਤ ਚਾਰਜਸ਼ੀਟ (ਚਲਾਨ) ਦਾਖ਼ਲ ਕੀਤੀ ਜਾਵੇ। ਇਸ ਦੇ ਨਾਲ ਹੀ, ਜਾਂਚ ਵਿੱਚ ਜਾਣਬੁੱਝ ਕੇ ਢਿੱਲ-ਮੱਠ ਵਰਤਣ ਵਾਲੇ ਜਾਂਚ ਅਧਿਕਾਰੀਆਂ (IOs) ਦੀ ਜਵਾਬਦੇਹੀ ਤੈਅ ਕਰਦਿਆਂ ਉਨ੍ਹਾਂ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਦੀ ਧਾਰਾ 4 ਤਹਿਤ ਵਿਭਾਗੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਸਿਫ਼ਾਰਸ਼ ਕੀਤੀ ਗਈ ਹੈ।

ਪੀੜਤ ਪਰਿਵਾਰ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼

ਦੂਜੇ ਪਾਸੇ, ਸ਼ਿਕਾਇਤਕਰਤਾ ਸਰਬਜੋਤ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀ ਭਰੀਆਂ ਕਾਲਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਮਿਸ਼ਨ ਨੇ ਦਿੱਲੀ ਅਤੇ ਪੰਜਾਬ ਪੁਲਿਸ ਪ੍ਰਸ਼ਾਸਨ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਐੱਸਸੀ/ਐੱਸਟੀ ਐਕਟ ਦੀ ਧਾਰਾ 15-ਏ ਤਹਿਤ ਸਰਬਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਢੁਕਵੀਂ ਸੁਰੱਖਿਆ ਦਿੱਤੀ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਕਾਨੂੰਨੀ ਲੜਾਈ ਲੜ ਸਕਣ।

ਅਦਾਲਤ ਦਾ ਰੁਖ਼ ਕਰ ਸਕਦੇ ਹਨ ਰਾਜਾ ਵੜਿੰਗ

ਗ੍ਰਿਫ਼ਤਾਰੀ ਦੇ ਆਦੇਸ਼ ਸਾਹਮਣੇ ਆਉਣ ਤੋਂ ਬਾਅਦ ਰਾਜਾ ਵੜਿੰਗ ਕਾਨੂੰਨੀ ਚਾਰਾਜੋਈ ਦੀ ਤਿਆਰੀ ਕਰ ਰਹੇ ਹਨ। ਸੂਤਰਾਂ ਮੁਤਾਬਕ ਉਹ ਕੌਮੀ ਐੱਸਸੀ ਕਮਿਸ਼ਨ ਦੇ ਇਸ ਹੁਕਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦੇ ਹਨ ਅਤੇ ਜੇਕਰ ਲੋੜ ਪਈ ਤਾਂ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜਕਾ ਸਕਦੇ ਹਨ।

Follow Us
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...