Beant Singh Murder Case : ਫਾਂਸੀ ਜਾਰੀ ਰਹੇਗੀ ਜਾਂ ਰਾਹਤ ਮਿਲੇਗੀ? ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ
Rajoana Case: 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੂੰ ਇਸ ਕੇਸ ਵਿੱਚ ਦੋਸ਼ੀ ਪਾਇਆ ਗਿਆ ਸੀ ਅਤੇ ਉਸ ਨੂੰ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।
Rajoana Case: ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ 1995 ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨਾਲ ਜੁੜੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਕਰ ਰਹੀ ਹੈ। ਰਾਜੋਆਣਾ ਦੀ ਪਟੀਸ਼ਨ ‘ਤੇ ਤਿੰਨ ਜੱਜਾਂ ਦੀ ਬੈਂਚ ਸੁਣਵਾਈ ਕਰੇਗੀ। ਦੱਸ ਦੇਈਏ ਕਿ ਰਾਜੋਆਣਾ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਅਪੀਲ ਦਾਇਰ ਕੀਤੀ ਹੈ। ਉਸ ਦੀ ਰਹਿਮ ਦੀ ਅਪੀਲ ਸਰਕਾਰ ਕੋਲ ਪੈਂਡਿੰਗ ਹੋਏ ਨੂੰ ਇੱਕ ਦਹਾਕਾ ਬੀਤ ਚੁੱਕਾ ਹੈ।
26 ਸਾਲ ਤੋਂ ਜ਼ੇਲ੍ਹ ‘ਚ ਹਨ ਰਾਜੋਆਣਾ
ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ (Supreme Court) ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਗਿਆ ਹੈ ਕਿ ਉਸ ਦਾ ਮੁਵੱਕਿਲ 26 ਸਾਲਾਂ ਤੋਂ ਜੇਲ੍ਹ ਵਿੱਚ ਹੈ। ਅਜਿਹੀ ਸਥਿਤੀ ਵਿੱਚ ਇਹ ਸੰਵਿਧਾਨ ਦੀ ਧਾਰਾ 21 (ਜੀਵਨ ਦੀ ਆਜ਼ਾਦੀ ਦੀ ਸੁਰੱਖਿਆ ਦੇ ਅਧਿਕਾਰ) ਦੀ ਉਲੰਘਣਾ ਹੈ।
‘2007 ਤੋਂ ਮੌਤ ਦੀ ਸਜ਼ਾ ਦਾ ਸਮਾਹਣਾ ਕਰ ਰਹੇ ਹਨ’
ਰਾਜੋਆਣਾ ਜਨਵਰੀ 1996 ਤੋਂ ਜੇਲ੍ਹ ਵਿੱਚ ਹੈ ਅਤੇ ਉਸ ਵੱਲੋਂ ਮਾਰਚ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਇਹ ਜਾਣਕਾਰੀ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਦਿੱਤੀ ਹੈ। ਰੋਹਤਗੀ ਨੇ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ 2007 ਤੋਂ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ।
ਕਦੋਂ ਹੋਈ ਸੀ ਸਜ਼ਾ
ਰਾਜੋਆਣਾ ਨੂੰ ਜੁਲਾਈ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਹ ਪੰਜਾਬ ਪੁਲਿਸ ਦਾ ਇੱਕ ਸਾਬਕਾ ਕਾਂਸਟੇਬਲ ਹਨ ਅਤੇ ਉਨ੍ਹਾਂ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਸ਼ਮੂਲੀਅਤ ਲਈ ਦੋਸ਼ੀ ਠਹਿਰਾਇਆ ਗਿਆ ਸੀ। ਦੱਸ ਦੇਈਏ ਕਿ ਇਸ ਧਮਾਕੇ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 16 ਹੋਰ ਲੋਕ ਮਾਰੇ ਗਏ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ