ਭਲਕੇ ਜਗਜੀਤ ਡੱਲੇਵਾਲ ਦਾ ਪੱਖ ਸੁਣੇਗਾ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Updated On: 

27 Dec 2024 14:18 PM

Jagjit Singh Dallewal Hunger Strike: ਪੰਜਾਬ- ਹਰਿਆਣਾ ਦੇ ਖਨੌਰੀ ਬਾਰਡਰ 'ਤੇ ਬੀਤੇ 32 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 32ਵਾਂ ਦਿਨ ਹੈ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਡੱਲੇਵਾਲ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।

ਭਲਕੇ ਜਗਜੀਤ ਡੱਲੇਵਾਲ ਦਾ ਪੱਖ ਸੁਣੇਗਾ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Follow Us On

Punjab Farmer Protest: ਦੇਸ਼ ਦੀ ਸਰਵ ਉੱਚ ਅਦਾਲਤ ਸੁਪਰੀਮ ਕੋਰਟ ਨੇ 32 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ।

ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਤੇ।

ਪੰਜਾਬ ਸਰਕਾਰ ਨੂੁੰ ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਵੈਕੇਸ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਜੇਕਰ ਉੱਥੇ ਲਾਅ ਐਂਡ ਆਰਡਰ ਦੀ ਕੋਈ ਸਥਿਤੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਣਾ ਚਾਹਿਦਾ ਹੈ। ਕਿਸੇ ਦੀ ਜਾਨ ਦਾਅ ‘ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।

ਭਲਕੇ ਡੱਲੇਵਾਲ ਨਾਲ Online ਗੱਲਬਾਤ ਕਰੇਗਾ SC

ਕੋਰਨ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ। ਕੋਰਟ ਨੇ ਪੰਜਾਬ ਸਰਕਾਰ ਨੂੰ ਸ਼ਨੀਵਾਰ ਨੂੰ Compliance Report ਦਾਖਲ ਕਰਨ ਲਈ ਕਿਹਾ ਹੈ। ਇਸ ‘ਤੇ ਕੱਲ੍ਹ ਮੁੜ ਸੁਣਵਾਈ ਹੋਵੇਗੀ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਸੀਂ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਜਗਜੀਤ ਡੱਲੇਵਾਲ ਨਾਲ ਵੀ ਗੱਲ ਕਰਾਂਗੇ। ਉਸ ਤੋਂ ਬਾਅਦ ਕੋਈ ਹੁਕਮ ਦੇਵਾਂਗੇ। ਅਦਾਲਤ ਦੀ ਪਹਿਲੀ ਤਰਜੀਹ ਉਨ੍ਹਾਂ ਦੀ ਜ਼ਿੰਦਗੀ ਹੈ।

Exit mobile version