AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਰਨਾਲਾ ਦੇ ਸਰਕਾਰੀ ਸਕੂਲ ‘ਚ ਪਹਿਲੀ AI ਤੇ ਰੋਬੋਟਿਕਸ ਲੈਬ ਸ਼ੁਰੂ, ਬੱਚੇ ਸਿੱਖਣਗੇ ਕੋਡਿੰਗ ਤੇ 3D ਪ੍ਰਿੰਟਿੰਗ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਦੇ ਹਾਣੀ ਬਣਾਉਣ ਅਤੇ ਤਕਨੀਕੀ ਸਿੱਖਿਆ ਨੂੰ ਹੱਲਾਸ਼ੇਰੀ ਦੇਣ ਦੇ ਮਕਸਦ ਨਾਲ ਇੱਕ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਕੀਤੀ ਹੈ।

ਬਰਨਾਲਾ ਦੇ ਸਰਕਾਰੀ ਸਕੂਲ 'ਚ ਪਹਿਲੀ AI ਤੇ ਰੋਬੋਟਿਕਸ ਲੈਬ ਸ਼ੁਰੂ, ਬੱਚੇ ਸਿੱਖਣਗੇ ਕੋਡਿੰਗ ਤੇ 3D ਪ੍ਰਿੰਟਿੰਗ
pradeepkumar
| Updated On: 11 Nov 2026 20:01 PM IST
Share

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਦੇ ਹਾਣੀ ਬਣਾਉਣ ਅਤੇ ਤਕਨੀਕੀ ਸਿੱਖਿਆ ਨੂੰ ਹੱਲਾਸ਼ੇਰੀ ਦੇਣ ਦੇ ਮਕਸਦ ਨਾਲ ਇੱਕ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਕੀਤੀ ਹੈ। ਇਸੇ ਕੜੀ ਤਹਿਤ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਜ਼ਿਲ੍ਹੇ ਦੀ ਪਹਿਲੀ ਅਤਿ-ਆਧੁਨਿਕ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਅਤੇ ਰੋਬੋਟਿਕਸ ਲੈਬ ਸਥਾਪਤ ਕੀਤੀ ਗਈ ਹੈ, ਜਿਸ ਦਾ ਰਸਮੀ ਤੌਰ ਤੇ ਉਦਘਾਟਨ ਕਰਕੇ ਇਸ ਨੂੰ ਵਿਦਿਆਰਥੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਤਕਨੀਕੀ ਤੇ ਵਿਵਹਾਰਕ ਗਿਆਨ ਨਾਲ ਲੈਸ ਹੋਣਗੇ ਵਿਦਿਆਰਥੀ

ਇਸ ਅਤਿ-ਆਧੁਨਿਕ ਲੈਬ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ, ਰੋਬੋਟਿਕਸ, ਕੰਪਿਊਟਰ ਕੋਡਿੰਗ ਅਤੇ 3D ਪ੍ਰਿੰਟਿੰਗ ਵਰਗੀਆਂ ਭਵਿੱਖਮੁਖੀ ਤਕਨੀਕਾਂ ਨਾਲ ਜੋੜਨਾ ਹੈ। ਇਸ ਰਾਹੀਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਵਿਵਹਾਰਕ (ਪ੍ਰੈਕਟੀਕਲ) ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਡਿਜੀਟਲ ਦੌਰ ਦੇ ਮੁਕਾਬਲੇ ਵਿੱਚ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਪਿੱਛੇ ਨਾ ਰਹਿਣ।

ਨਿੱਜੀ ਅਦਾਰਿਆਂ ਦੇ ਸਹਿਯੋਗ ਨਾਲ ਵਿਸ਼ੇਸ਼ ਸਿਖਲਾਈ ਦਾ ਪ੍ਰਬੰਧ

ਲੈਬ ਦੀ ਸਫ਼ਲ ਸਥਾਪਨਾ ਅਤੇ ਇਸ ਦੇ ਸੁਚਾਰੂ ਸੰਚਾਲਨ ਲਈ ਵਾਇਓਮਿਕਾ ਸਪੇਸ ਪ੍ਰਾਈਵੇਟ ਲਿਮਟਿਡ ਅਤੇ ਫ਼ਿਊਚਰ ਗੁਰੂਕੁਲ ਦਾ ਵਿਸ਼ੇਸ਼ ਤਕਨੀਕੀ ਸਹਿਯੋਗ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵੱਲੋਂ ਸਕੂਲ ਦੇ ਚੋਣਵੇਂ ਅਧਿਆਪਕਾਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਸ ਸਿਖਲਾਈ ਤੋਂ ਬਾਅਦ ਵਿਦਿਆਰਥੀ ਹੁਣ ਖ਼ੁਦ ਰੋਬੋਟ ਸੰਚਾਲਿਤ ਕਰਨ, 3D ਪ੍ਰਿੰਟਿੰਗ ਤਕਨੀਕ ਦੀ ਵਰਤੋਂ ਕਰਨ ਅਤੇ ਵੱਖ-ਵੱਖ ਉਪਕਰਨਾਂ ਦੀ ਪ੍ਰੋਗਰਾਮਿੰਗ ਕਰਨ ਵਿੱਚ ਨਿਪੁੰਨ ਹੋ ਰਹੇ ਹਨ। ਪ੍ਰਸ਼ਾਸਨ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੜਾਅਵਾਰ ਤਰੀਕੇ ਨਾਲ ਬਾਕੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਪ੍ਰਕਿਰਿਆ ਦਾ ਹਿੱਸਾ ਬਣਾਇਆ ਜਾਵੇਗਾ।

ਆਧੁਨਿਕ ਉਪਕਰਨਾਂ ਨਾਲ ਲੈਸ ਹੈ ਲੈਬਾਰਟਰੀ

ਸਕੂਲ ਅੰਦਰ ਬਣਾਈ ਗਈ ਇਸ ਲੈਬ ਵਿੱਚ ਉੱਚ-ਪੱਧਰੀ ਉਪਕਰਨ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਵਿੱਚ ਵੱਖ-ਵੱਖ ਮਾਡਲਾਂ ਦੇ ਆਧੁਨਿਕ ਰੋਬੋਟ, AI ਅਧਾਰਿਤ ਕੰਪਿਊਟਰ ਵਿਜ਼ਨ ਸਿਸਟਮ, ਵਰਚੁਅਲ ਰਿਐਲਿਟੀ (VR) ਹੈੱਡਸੈੱਟ, ਪ੍ਰੋਫ਼ੈਸ਼ਨਲ ਦਰਜੇ ਦੇ 3D ਪ੍ਰਿੰਟਰ, ਸੈਂਸਰ, ਹਾਈ-ਟੈੱਕ ਮੋਟਰਾਂ ਅਤੇ ਕਈ ਹੋਰ ਉੱਨਤ ਇਲੈਕਟ੍ਰਾਨਿਕ ਯੰਤਰ ਸ਼ਾਮਲ ਹਨ, ਜਿਨ੍ਹਾਂ ਰਾਹੀਂ ਬੱਚੇ ਨਵੇਂ ਪ੍ਰੋਜੈਕਟ ਤਿਆਰ ਕਰ ਸਕਣਗੇ।

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਇਸ ਮੌਕੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਲੈਬ ਦੇ ਸ਼ੁਰੂ ਹੋਣ ਨਾਲ ਵਿਦਿਆਰਥੀਆਂ ਨੂੰ ਖ਼ੁਦ ਰੋਬੋਟਿਕ ਮਾਡਲ ਤਿਆਰ ਕਰਨ ਅਤੇ ਉਨ੍ਹਾਂ ਦੀ ਕੰਪਿਊਟਰ ਪ੍ਰੋਗਰਾਮਿੰਗ ਕਰਨ ਦਾ ਸਿੱਧਾ ਅਮਲੀ ਤਜਰਬਾ ਹਾਸਲ ਹੋਵੇਗਾ। ਇਸ ਤੋਂ ਇਲਾਵਾ ਮਾਹਿਰ ਕੰਪਨੀ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਲਗਾਤਾਰ ਸਿਖਲਾਈ ਸੈਸ਼ਨ ਵੀ ਚਲਾਏ ਜਾ ਰਹੇ ਹਨ।

ਨਿਗਰਾਨੀ ਲਈ 7 ਮੈਂਬਰੀ ਕਮੇਟੀ ਗਠਿਤ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੈਬ ਵਿੱਚ ਚੱਲਣ ਵਾਲੀਆਂ ਰੋਜ਼ਾਨਾ ਸਰਗਰਮੀਆਂ ਦੀ ਨਿਗਰਾਨੀ ਰੱਖਣ ਅਤੇ ਵਿਦਿਆਰਥੀਆਂ ਵੱਲੋਂ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਇੱਕ 7 ਮੈਂਬਰੀ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਸਮਰਥ ਸਿੰਘ, ਜਗਰੂਪ ਸਿੰਘ, ਯੁਵਰਾਜ ਸਿੰਘ ਅਤੇ ਮੋਨਿਕਾ ਨੇ ਮੰਚ ਤੇ ਆਧੁਨਿਕ ਯੰਤਰਾਂ ਦਾ ਲਾਈਵ ਡੈਮੋ ਦੇ ਕੇ ਉਨ੍ਹਾਂ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਹੋਣਹਾਰ ਵਿਦਿਆਰਥੀਆਂ ਦੇ ਨਾਮ ਤੇ ਲੱਗੇਗਾ ਉਦਘਾਟਨੀ ਪੱਥਰ

ਪ੍ਰੋਗਰਾਮ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਹੋਣਹਾਰ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਇਹ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਕਿ ਲੈਬ ਦਾ ਉਦਘਾਟਨੀ ਪੱਥਰ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੇ ਨਾਂ ਤੇ ਸਥਾਪਤ ਕੀਤਾ ਜਾਵੇ ਤਾਂ ਜੋ ਦੂਜੇ ਬੱਚਿਆਂ ਵਿੱਚ ਵੀ ਅੱਗੇ ਵਧਣ ਦਾ ਜਜ਼ਬਾ ਤੇ ਪ੍ਰੇਰਣਾ ਪੈਦਾ ਹੋ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਹੋਰਨਾਂ ਸਰਕਾਰੀ ਸਕੂਲਾਂ ਵਿੱਚ ਵੀ ਇਸੇ ਤਰਜ਼ ਤੇ ਅਜਿਹੀਆਂ AI ਅਤੇ ਰੋਬੋਟਿਕਸ ਲੈਬਾਂ ਸਥਾਪਤ ਕਰਨ ਦੀ ਯੋਜਨਾ ਉਲੀਕੀ ਗਈ ਹੈ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...