ਪੰਜਾਬ ‘ਚ ਇਸੇ ਸਾਲ ਸ਼ੁਰੂ ਹੋਣਗੇ ‘School of Happiness’ , ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਐਲਾਨ
ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਏਅਰਪੋਰਟ 'ਤੇ ਜ਼ਲਦੀ ਹੀ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ। ਸਰਕਾਰ ਨੇ ਕੇਂਦਰ ਸਰਕਾਰ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਸੁਖਦੇਵ ਨੂੰ ਸਰਵੋਚ ਸਨਮਾਨ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧ 'ਚ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ।
ਪੰਜਾਬ ‘ਚ ਸਕੂਲ ਵਿਧਿਆਰਥੀਆਂ ਨੂੰ ਤਣਾਅ ਮੁਕਤ ਸਿੱਖਿਆ ਪ੍ਰਦਾਨ ਕਰਨ ਤੇ ਸ਼ੁਰੂਆਤੀ ਸਿੱਖਿਆ ‘ਚ ਸੁਧਾਰ ਲਿਆਉਣ ਲਈ ਸਰਕਾਰ ਇਸੇ ਸਾਲ ਸਕੂਲ ਆਫ ਹੈਪੀਨੈੱਸ ਸ਼ੁਰੂ ਕਰਨ ਜਾ ਰਹੀ ਹੈ। ਇਹ ਘੋਸ਼ਣਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਹਾਲੀ ‘ਚ ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਉਣ ਸਮੇਂ ਕੀਤੀ।
ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਏਅਰਪੋਰਟ ‘ਤੇ ਜ਼ਲਦੀ ਹੀ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ। ਸਰਕਾਰ ਨੇ ਕੇਂਦਰ ਸਰਕਾਰ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਸੁਖਦੇਵ ਨੂੰ ਸਰਵੋਚ ਸਨਮਾਨ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧ ‘ਚ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ।
ਅਗਨੀਵੀਰਾਂ ਦਾ ਸਨਮਾਨ
ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰ ਸੁਤੰਤਰਤਾ ਦਿਹਾੜੇ ‘ਤੇ ਸੁਤੰਤਰਤਾ ਘੁਲਾਟੀਆਂ ਤੇ ਸ਼ਹੀਦਾਂ ਦਾ ਸਨਮਾਨ ਕਰਦੀ ਹੈ। ਇਸ ਲਈ ਸਾਡੀ ਸਰਕਾਰ ਸੱਤਾ ‘ਚ ਆਉਂਦੇ ਹੀ ਸਰਕਾਰੀ ਦਫਤਰਾਂ ‘ਚ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਬ ਅੰਬੇਡਕਰ ਦੀਆਂ ਫੋਟੋਆਂ ਲਗਾਉਣੀਆਂ ਲਾਜ਼ਮੀ ਕਰ ਦਿੱਤੀਆਂ ਹਨ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਂ ਨੂੰ ਦੇਣ ਜਾਣ ਵਾਲੀ ਵਿੱਤੀ ਰਾਸ਼ੀ ਨੂੰ ਪੰਜਾਹ ਲੱਖ ਤੋਂ ਵਧਾ ਕੇ 1 ਕਰੋੜ ਕਰ ਦਿੱਤਾ ਹੈ। ਉੱਥੇ ਹੀ ਸ਼ਹੀਦ ਅਗਨੀਵੀਰਾਂ ਨੂੰ ਵੀ ਇਸੇ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਹੈ।
ਨੌਜਵਾਨਾਂ ਨੂੰ ਦਿੱਤੀਆ ਜਾ ਰਹੀਆਂ ਨੌਕਰੀਆਂ, ਮੁਹੱਲਾ ਕਲੀਨਿਕਾਂ ‘ਚ ਫ੍ਰੀ ਇਲਾਜ਼
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਲੋਕਾਂ ਦੀ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ, ਅਜਿਹੇ ‘ਚ ਲੋਕਾ ਦੀ ਮਦਦ ਕੀਤੀ ਜਾ ਰਹੀ ਹੈ। ਹੁਣ ਤੱਕ 44 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦਕਿ ਦੋ ਲੱਖ ਤੋਂ ਵੱਧ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ‘ਚ ਨੌਕਰੀ ਦਿੱਤੀ ਗਈ। ਯੂਪੀਐਸਸੀ ਦੀ ਕੋਚਿੰਗ ਲਈ ਫ੍ਰੀ ਕੋਚਿੰਗ ਸੈਂਟਰ ਖੋਲ੍ਹੇ ਜਾ ਰਹੇ ਹਨ। ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਦਾ ਇਲਾਜ਼ ਮੁਫ਼ਤ ‘ਚ ਹੋ ਰਿਹਾ ਹੈ।