ਪੰਜਾਬ ਵਿੱਚ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਹੋਏ ਸਕੂਲ – Punjabi News

ਪੰਜਾਬ ਵਿੱਚ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਹੋਏ ਸਕੂਲ

Published: 

06 Jan 2023 07:05 AM

ਵਿਦਿਆ ਵਿਚਾਰੀ ਤਾਂ ਪਰਉਪਕਾਰੀ। ਪੰਜਾਬ ਵਿੱਚ ਸਕੂਲੀ ਸਿੱਖਿਆ ਲੰਮੇ ਸਮੇਂ ਤੋਂ ਸਿਆਸੀ ਵਿਸ਼ਾ ਰਿਹਾ ਹੈ। ਕੋਈ ਵੀ ਨਵੀਂ ਆਉਣ ਵਾਲੀ ਸਰਕਾਰ ਸੱਤਾ ਹਾਸਲ ਕਰਨ ਤੋਂ ਪਹਿਲਾਂ ਸਿੱਖਿਆ ਦੇ ਵਿਸ਼ੇ ਨੂੰ ਆਪਣੇ ਮੈਨੀਫੈਸਟੋ ਵਿੱਚ ਜਰੂਰ ਸ਼ਾਮਲ ਕਰਦੀ ਹੈ। ਪ੍ਰੰਤੂ ਪਹਿਲੀ ਵਾਰ ਸਕੂਲੀ ਸਿੱਖਿਆ ਨੂੰ ਆਮ ਲੋਕਾਂ ਨੂੰ ਜੋੜਨ ਦੇ ਉਪਰਾਲੇ ਪੰਜਾਬ ਵਿੱਚ ਹੋ ਰਹੇ ਹਨ।

ਪੰਜਾਬ ਵਿੱਚ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਹੋਏ ਸਕੂਲ

ਸਕੂਲੀ ਬੱਚੇ (ਸੰਕੇਤਰ ਤਸਵੀਰ)

Follow Us On

ਪੰਜਾਬ ਵਿੱਜ ਸਰਕਾਰ ਭਾਵੇਂ ਕਿਸੇ ਵੀ ਸਿਆਸੀ ਦਲ ਦੀ ਹੋਵੇਂ ਪ੍ਰੰਤੂ ਸਕੂਲ ਸੱਭ ਦੀ ਸਿਆਸਤ ਦਾ ਕੇਂਦਰ ਬਿੰਦੂ ਰਹੇ ਹਨ। ਪਿਛਲੀਆਂ ਸਰਕਾਰਾਂ ਵਲੋਂ ਸਕੂਲਾਂ ਦੇ ਭਾਵੇਂ ਕਈ ਯੋਜਨਾਵਾਂ ਲਾਗੁ ਕੀਤੀਆਂ ਗਈਆਂ ਹੋਣ ਪ੍ਰੰਤੂ ਕਿਸੇ ਵੀ ਸਰਕਾਰ ਦਾ ਧਿਆਨ ਸਕੂਲਾਂ ਨੂੰ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਲ ਜੋੜਨ ਵੱਲ ਨਹੀਂ ਗਿਆ। ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 12 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਨਾਮੀ ਹਸਤੀਆਂ ਦੇ ਨਾਮ ਤੇ ਰੱਖੇ ਗਏ ਹਨ।

ਸਰਕਾਰ ਨੇ ਬੀਤੇ ਮਹੀਨੇ ਹੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਂ ਨਾਮੀ ਹਸਤੀਆਂ ਦੇ ਨਾਮ ਤੇ ਰੱਖਣ ਦਾ ਫੈਸਲਾ ਲਿਆ ਸੀ ਜਿਸ ਤਹਿਤ ਪਹਿਲੇ ਗੇੜ ਵਿੱਚ 12 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸਰਕਾਰੀ ਸਕੂਲਾਂ ਦੇ ਨਾਮ ਨਾਮੀ ਹਸਤੀਆਂ ਦੇ ਨਾਮ ਤੇ ਰੱਖੇ ਜਾ ਰਹੇ ਹਨ ਤਾਂ ਜੋ ਇਹ ਨਾਮੀ ਹਸਤੀਆਂ ਸਦੀਆਂ ਤੱਕ ਸਾਡੇ ਸੂਬੇ ਦੇ ਬੱਚਿਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣ। ਪਹਿਲੇ ਗੇੜ ਵਿੱਚ ਜਿਨ੍ਹਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਬਦਲ ਕੇ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ, ਜ਼ਿਲ੍ਹਾ ਬਰਨਾਲਾ ਰੱਖਿਆ ਗਿਆ।

ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਹਰੀਜਨ ਬਸਤੀ ਕੋਟ ਫੱਤਾ ਜ਼ਿਲ੍ਹਾ ਬਠਿੰਡਾ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਫੱਤਾ ਜ਼ਿਲ੍ਹਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਕੂਲ, ਜ਼ਿਲ੍ਹਾ ਜੇਲ੍ਹ, ਊਧਮ ਸਿੰਘ ਨਗਰ ਬਠਿੰਡਾ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਊਧਮ ਸਿੰਘ ਨਗਰ, ਬਠਿੰਡਾ, ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਨਾਂ ਬਦਲ ਕੇ ਸ਼ਹੀਦ ਮਲਕੀਤ ਸਿੰਘ ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਲਾਂਸ ਨਾਇਕ ਰਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਕੰ. ਸੀਨੀਅਰ ਸੈਕਡੰਰੀ ਸਮਾਰਟ ਸਕੂਲ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਬਖ਼ਤਾਬਰ ਸਿੰਘ ਸਰਕਾਰੀ ਕੰ. ਸੀਨੀਅਰ ਸੈਕਡੰਰੀ ਸਮਾਰਟ ਸਕੂਲ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਰੱਖਿਆ ਗਿਆ ਹੈ।

ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਸੂਬੇਦਾਰ ਰਜੇਸ਼ ਕੁਮਾਰ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਭਾਈ ਨਾਨੂੰ ਸਿੰਘ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ, ਜ਼ਿਲ੍ਹਾ ਪਟਿਆਲਾ, ਸਰਕਾਰੀ ਮਿਡਲ ਸਕੂਲ ਹਰਦੋਸ਼ਰਨ, ਜ਼ਿਲ੍ਹਾ ਪਠਾਨਕੋਟ ਦਾ ਨਾਂ ਬਦਲ ਕੇ ਸ਼ਹੀਦ ਰਾਮ ਸਿੰਘ ਪਠਾਨੀਆ ਮੈਮੋਰੀਅਲ ਸਰਕਾਰੀ ਮਿਡਲ ਸਕੂਲ ਹਰਦੋਸ਼ਰਨ, ਜ਼ਿਲ੍ਹਾ ਪਠਾਨਕੋਟ, ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ, ਜ਼ਿਲ੍ਹਾ ਮਲੇਰਕੋਟਲਾ ਦਾ ਨਾਂ ਬਦਲ ਕੇ ਸ਼ਹੀਦ ਗੁਰਪ੍ਰੀਤ ਸਿੰਘ ਬਾਜਵਾ ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ, ਜ਼ਿਲ੍ਹਾ ਮਲੇਰਕੋਟਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਬਾਜੀਗਰ, ਜ਼ਿਲ੍ਹਾ ਅੰਮ੍ਰਿਤਸਰ ਦਾ ਨਾਂ ਬਦਲ ਕੇ ਸ਼ਹੀਦ ਰੇਸ਼ਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਨਾਨਕਪੁਰਾ, ਜ਼ਿਲ੍ਹਾ ਅੰਮ੍ਰਿਤਸਰ ਰੱਖਿਆ ਗਿਆ ਹੈ। ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਮ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ।

Exit mobile version