AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sidhu Security: ਘਟਾਈ ਗਈ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ, ਹੁਣ Z+ਦੀ ਥਾਂ ਮਿਲੇਗੀ Y+ਸਿਕਊਰਿਟੀ

Navjot Singh Sidhu: ਰੋਡ ਰੇਜ ਮਾਮਲੇ 'ਚ 317 ਦਿਨਾਂ ਦੀ ਸਜ਼ਾ ਕੱਟ ਕੇ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਚੋ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਹ ਸੂਬੇ ਦੀ ਸਿਆਸਤ ਚ ਸਰਗਰਮ ਹੋ ਗਏ ਹਨ।

Sidhu Security: ਘਟਾਈ ਗਈ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ, ਹੁਣ Z+ਦੀ ਥਾਂ ਮਿਲੇਗੀ Y+ਸਿਕਊਰਿਟੀ
Sidhu Security: ਘਟਾਈ ਗਈ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ, ਹੁਣ Z+ਦੀ ਥਾਂ ਮਿਲੇਗੀ Y+ਸਿਕਊਰਿਟੀ
kusum-chopra
| Updated On: 03 Apr 2023 12:36 PM IST
Share
ਪੰਜਾਬ ਨਿਊਜ: ਰੋਡ ਰੇਜ ਮਾਮਲੇ ਵਿੱਚ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਆਗੂ ਨਵੋਜਤ ਸਿੰਘ ਸਿੱਧੂ (Navjot Singh Sidhu) ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਸੱਮੀਖਿਆ ਕਮੇਟੀ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉੱਧਰ, ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨੂੰ ਸਿੱਧੂ ਨੇ ਤਾਨਾਸ਼ਾਹੀ ਕਰਾਰ ਦਿੱਤਾ ਹੈ। ਆਪਣੀ ਸੁਰੱਖਿਆ ‘ਚ ਕੀਤੀ ਗਈ ਕਟੌਤੀ ‘ਤੇ ਸਿੱਧੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਤਾਨਾਸ਼ਾਹੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਦਾਰੇ ਸੰਵਿਧਾਨ ਦੀ ਤਾਕਤ ਮੰਨੇ ਜਾਂਦੇ ਹਨ, ਉਨ੍ਹਾਂ ਨੂੰ ਹੀ ਅਹਾਹਿਜ ਬਣਾਇਆ ਜਾ ਰਿਹੈ।’ ਉਨ੍ਹਾਂ ਕਿਹਾ ਇਸ ਫੈਸਲੇ ਨੂੰ ਲੈ ਕੇ ਉਨ੍ਹਾਂ ਨੂੰ ਬਿਲਕੁੱਲ ਵੀ ਘਬਰਾਹਟ ਨਹੀਂ ਹੈ ਅਤੇ ਨਾਂ ਹੀ ਉਹ ਮੌਤ ਤੋਂ ਡਰਦੇ ਹਨ। ਉਨ੍ਹਾਂ ਨੇ ਸੂਬਾ ਸਰਕਾਰ ਤੇ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਇੱਕ ਸਿੱਧੂ ਨੂੰ ਮਰਵਾ ਦਿੱਤਾ, ਦੂਜੇ ਨੂੰ ਵੀ ਮਰਵਾ ਦਿਓ, ਕੀ ਫਰਕ ਪੈਂਦਾ ਹੈ। ਉਨ੍ਹਾਂ ਨੇ ਇਸ ਮੌਕੇ ਮੁੜ ਪੰਜਾਬ ਪ੍ਰਤੀ ਆਪਣੇ ਡੂੰਘੇ ਪਿਆਰ ਦਾ ਇਜਹਾਰ ਕੀਤਾ।

ਸ਼ਨੀਵਾਰ ਨੂੰ ਜੇਲ੍ਹ ਤੋਂ ਬਾਹਰ ਆਏ ਹਨ ਸਿੱਧੂ

ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਕਾਂਗਰਸ ਪਾਰਟੀ (Congress Party) ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜੇਲ੍ਹ ਦੇ ਬਾਹਰ ਹੀ ਢੋਲ-ਨਗਾੜੀਆਂ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕੀਤਾ ਗਿਆ ਸੀ। ਇਸ ਸਮੇਂ ਪੰਜਾਬ ਕਾਂਗਰਸ ਦੇ ਕਈ ਵੱਡੇ-ਛੋਟੇ ਲੀਡਰ ਵੀ ਪਟਿਆਲਾ ਜੇਲ੍ਹ ਦੇ ਬਾਹਰ ਮੌਜੂਦ ਸਨ।

48 ਦਿਨ ਪਹਿਲਾਂ ਰਿਹਾਅ ਹੋਏ ਸਿੱਧੂ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਪਰ ਇੱਕ ਵੀ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਰਿਹਾਅ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿੱਚ 317 ਦਿਨ ਦੀ ਸਜ਼ਾ ਕੱਟੀ। ਹੁਣ ਅੱਗੇ ਵੇਖਣਾ ਹੋਵੇਗਾ ਕਿ ਨਵੋਜਤ ਸਿੰਘ ਸਿੱਧੂ ਸਿਆਸੀ ਪਿਚ ਤੇ ਫਿਰ ਸਰਗਰਮ ਹੋਣਗੇ ਜਾਂ ਫਿਰ ਕੁਝ ਹੋਰ ਕਰਨਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...