Sidhu Security: ਘਟਾਈ ਗਈ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ, ਹੁਣ Z+ਦੀ ਥਾਂ ਮਿਲੇਗੀ Y+ਸਿਕਊਰਿਟੀ

Updated On: 

03 Apr 2023 12:36 PM

Navjot Singh Sidhu: ਰੋਡ ਰੇਜ ਮਾਮਲੇ 'ਚ 317 ਦਿਨਾਂ ਦੀ ਸਜ਼ਾ ਕੱਟ ਕੇ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਚੋ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਹ ਸੂਬੇ ਦੀ ਸਿਆਸਤ ਚ ਸਰਗਰਮ ਹੋ ਗਏ ਹਨ।

Sidhu Security: ਘਟਾਈ ਗਈ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ, ਹੁਣ Z+ਦੀ ਥਾਂ ਮਿਲੇਗੀ Y+ਸਿਕਊਰਿਟੀ

Sidhu Security: ਘਟਾਈ ਗਈ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ, ਹੁਣ Z+ਦੀ ਥਾਂ ਮਿਲੇਗੀ Y+ਸਿਕਊਰਿਟੀ

Follow Us On

ਪੰਜਾਬ ਨਿਊਜ: ਰੋਡ ਰੇਜ ਮਾਮਲੇ ਵਿੱਚ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਆਗੂ ਨਵੋਜਤ ਸਿੰਘ ਸਿੱਧੂ (Navjot Singh Sidhu) ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਸੱਮੀਖਿਆ ਕਮੇਟੀ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉੱਧਰ, ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨੂੰ ਸਿੱਧੂ ਨੇ ਤਾਨਾਸ਼ਾਹੀ ਕਰਾਰ ਦਿੱਤਾ ਹੈ।

ਆਪਣੀ ਸੁਰੱਖਿਆ ‘ਚ ਕੀਤੀ ਗਈ ਕਟੌਤੀ ‘ਤੇ ਸਿੱਧੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਤਾਨਾਸ਼ਾਹੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਦਾਰੇ ਸੰਵਿਧਾਨ ਦੀ ਤਾਕਤ ਮੰਨੇ ਜਾਂਦੇ ਹਨ, ਉਨ੍ਹਾਂ ਨੂੰ ਹੀ ਅਹਾਹਿਜ ਬਣਾਇਆ ਜਾ ਰਿਹੈ।’ ਉਨ੍ਹਾਂ ਕਿਹਾ ਇਸ ਫੈਸਲੇ ਨੂੰ ਲੈ ਕੇ ਉਨ੍ਹਾਂ ਨੂੰ ਬਿਲਕੁੱਲ ਵੀ ਘਬਰਾਹਟ ਨਹੀਂ ਹੈ ਅਤੇ ਨਾਂ ਹੀ ਉਹ ਮੌਤ ਤੋਂ ਡਰਦੇ ਹਨ। ਉਨ੍ਹਾਂ ਨੇ ਸੂਬਾ ਸਰਕਾਰ ਤੇ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਇੱਕ ਸਿੱਧੂ ਨੂੰ ਮਰਵਾ ਦਿੱਤਾ, ਦੂਜੇ ਨੂੰ ਵੀ ਮਰਵਾ ਦਿਓ, ਕੀ ਫਰਕ ਪੈਂਦਾ ਹੈ। ਉਨ੍ਹਾਂ ਨੇ ਇਸ ਮੌਕੇ ਮੁੜ ਪੰਜਾਬ ਪ੍ਰਤੀ ਆਪਣੇ ਡੂੰਘੇ ਪਿਆਰ ਦਾ ਇਜਹਾਰ ਕੀਤਾ।

ਸ਼ਨੀਵਾਰ ਨੂੰ ਜੇਲ੍ਹ ਤੋਂ ਬਾਹਰ ਆਏ ਹਨ ਸਿੱਧੂ

ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਕਾਂਗਰਸ ਪਾਰਟੀ (Congress Party) ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜੇਲ੍ਹ ਦੇ ਬਾਹਰ ਹੀ ਢੋਲ-ਨਗਾੜੀਆਂ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕੀਤਾ ਗਿਆ ਸੀ। ਇਸ ਸਮੇਂ ਪੰਜਾਬ ਕਾਂਗਰਸ ਦੇ ਕਈ ਵੱਡੇ-ਛੋਟੇ ਲੀਡਰ ਵੀ ਪਟਿਆਲਾ ਜੇਲ੍ਹ ਦੇ ਬਾਹਰ ਮੌਜੂਦ ਸਨ।

48 ਦਿਨ ਪਹਿਲਾਂ ਰਿਹਾਅ ਹੋਏ ਸਿੱਧੂ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਪਰ ਇੱਕ ਵੀ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਰਿਹਾਅ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿੱਚ 317 ਦਿਨ ਦੀ ਸਜ਼ਾ ਕੱਟੀ। ਹੁਣ ਅੱਗੇ ਵੇਖਣਾ ਹੋਵੇਗਾ ਕਿ ਨਵੋਜਤ ਸਿੰਘ ਸਿੱਧੂ ਸਿਆਸੀ ਪਿਚ ਤੇ ਫਿਰ ਸਰਗਰਮ ਹੋਣਗੇ ਜਾਂ ਫਿਰ ਕੁਝ ਹੋਰ ਕਰਨਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version